< 1 Samuel 25 >
1 And Samuel died; and all Israel gathered themselves together, and lamented him, and buried him in his house at Ramah. And David arose, and went down to the wilderness of Paran.
੧ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।
2 And there was a man in Maon, whose possessions were in Carmel; and the man was very great, and he had three thousand sheep, and a thousand goats; and he was shearing his sheep in Carmel.
੨ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
3 Now the name of the man was Nabal; and the name of his wife Abigail; and the woman was of good understanding, and of a beautiful form; but the man was churlish and evil in his doings; and he was of the house of Caleb.
੩ਉਸ ਮਨੁੱਖ ਦਾ ਨਾਮ ਨਾਬਾਲ ਅਤੇ ਉਹ ਦੀ ਇਸਤਰੀ ਦਾ ਨਾਮ ਅਬੀਗੈਲ ਸੀ। ਇਹ ਇਸਤਰੀ ਵੱਡੀ ਸਿਆਣੀ ਅਤੇ ਰੂਪਵੰਤੀ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।
4 And David heard in the wilderness that Nabal was shearing his sheep.
੪ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।
5 And David sent ten young men, and David said unto the young men: 'Get you up to Carmel, and go to Nabal, and greet him in my name;
੫ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਮ ਲੈ ਕੇ ਉਹ ਦੀ ਸੁੱਖ-ਸਾਂਦ ਪੁੱਛੋ।
6 and thus ye shall say: All hail! and peace be both unto thee, and peace be to thy house, and peace be unto all that thou hast.
੬ਅਤੇ ਉਸ ਵਡਭਾਗੀ ਮਨੁੱਖ ਨੂੰ ਇਉਂ ਆਖੋ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ!
7 And now I have heard that thou hast shearers; thy shepherds have now been with us, and we did them no hurt, neither was there aught missing unto them, all the while they were in Carmel.
੭ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਦ ਤੇਰੇ ਆਜੜੀ ਸਾਡੇ ਨਾਲ ਸਨ, ਅਸੀਂ ਉਨ੍ਹਾਂ ਨੂੰ ਕੁਝ ਦੁੱਖ ਨਹੀਂ ਦਿੱਤਾ ਅਤੇ ਜਿੰਨਾਂ ਚਿਰ ਉਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ।
8 Ask thy young men, and they will tell thee; wherefore let the young men find favour in thine eyes; for we come on a good day; give, I pray thee, whatsoever cometh to thy hand, unto thy servants, and to thy son David.'
੮ਤੂੰ ਆਪਣੇ ਜੁਆਨਾਂ ਕੋਲੋਂ ਪੁੱਛ, ਉਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਇਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਸੇਵਕਾਂ ਨੂੰ ਅਤੇ ਆਪਣੇ ਪੁੱਤਰ ਦਾਊਦ ਨੂੰ ਬਖ਼ਸ਼ ਦੇ।
9 And when David's young men came, they spoke to Nabal according to all those words in the name of David, and ceased.
੯ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਮ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆ ਕੇ ਆਖਿਆ, ਤਾਂ ਚੁੱਪ ਕਰ ਰਹੇ।
10 And Nabal answered David's servants, and said: 'Who is David? and who is the son of Jesse? there are many servants now-a-days that break away every man from his master;
੧੦ਨਾਬਾਲ ਨੇ ਦਾਊਦ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤਰ ਕੌਣ? ਅੱਜ-ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ।
11 shall I then take my bread, and my water, and my flesh that I have killed for my shearers, and give it unto men of whom I know not whence they are?'
੧੧ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਤੇ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦੇ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ?
12 So David's young men turned on their way, and went back, and came and told him according to all these words.
੧੨ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ।
13 And David said unto his men: 'Gird ye on every man his sword.' And they girded on every man his sword; and David also girded on his sword; and there went up after David about four hundred men; and two hundred abode by the baggage.
੧੩ਤਦ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ-ਆਪਣੀ ਤਲਵਾਰ ਬੰਨ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨੀ ਅਤੇ ਚਾਰ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ।
14 But one of the young men told Abigail, Nabal's wife, saying: 'Behold, David sent messengers out of the wilderness to salute our master; and he flew upon them.
੧੪ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਇਸਤਰੀ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁੱਖ-ਸਾਂਦ ਪੁੱਛਣ ਲਈ ਦੂਤ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ।
15 But the men were very good unto us, and we were not hurt, neither missed we any thing, as long as we went with them, when we were in the fields;
੧੫ਪਰ ਉਨ੍ਹਾਂ ਲੋਕਾਂ ਨੇ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਦੁੱਖ ਨਹੀਂ ਹੋਇਆ ਅਤੇ ਜਿੰਨਾਂ ਚਿਰ ਅਸੀਂ ਉਨ੍ਹਾਂ ਵਿੱਚ ਰਹੇ ਅਤੇ ਮੈਦਾਨਾਂ ਵਿੱਚ ਸੀ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ।
16 they were a wall unto us both by night and by day, all the while we were with them keeping the sheep.
੧੬ਸਗੋਂ ਜਿੰਨਾਂ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬੱਕਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਸੁਰੱਖਿਆ ਵਿੱਚ ਸੀ।
17 Now therefore know and consider what thou wilt do; for evil is determined against our master, and against all his house; for he is such a base fellow, that one cannot speak to him.'
੧੭ਸੋ ਹੁਣ ਸਮਝੋ ਅਤੇ ਵਿਚਾਰੋ ਜੋ ਤੁਸੀਂ ਕੀ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਦੁਸ਼ਟ ਦਾ ਪੁੱਤਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸਕਦਾ।
18 Then Abigail made haste, and took two hundred loaves, and two bottles of wine, and five sheep ready dressed, and five measures of parched corn, and a hundred clusters of raisins, and two hundred cakes of figs, and laid them on asses.
੧੮ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
19 And she said unto her young men: 'Go on before me; behold, I come after you.' But she told not her husband Nabal.
੧੯ਅਤੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ-ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਪਤੀ ਨਾਬਾਲ ਨੂੰ ਨਾ ਦੱਸਿਆ।
20 And it was so, as she rode on her ass, and came down by the covert of the mountain, that, behold, David and his men came down towards her; and she met them. —
੨੦ਅਜਿਹਾ ਹੋਇਆ ਜਿਸ ਵੇਲੇ ਉਹ ਗਧੇ ਉੱਤੇ ਚੜ੍ਹ ਕੇ ਪਰਬਤ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਮੇਤ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ।
21 Now David had said: 'Surely in vain have I kept all that this fellow hath in the wilderness, so that nothing was missed of all that pertained unto him; and he hath returned me evil for good.
੨੧ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰੱਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੇ ਥਾਂ ਮੇਰੇ ਨਾਲ ਬੁਰਿਆਈ ਕੀਤੀ।
22 God do so unto the enemies of David, and more also, if I leave of all that pertain to him by the morning light so much as one male.' —
੨੨ਸੋ ਜੇ ਕਦੀ ਮੈਂ ਸਵੇਰੇ ਤੱਕ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ।
23 And when Abigail saw David, she made haste, and alighted from her ass, and fell before David on her face, and bowed down to the ground.
੨੩ਜਦ ਅਬੀਗੈਲ ਨੇ ਦਾਊਦ ਨੂੰ ਦੇਖਿਆ ਤਾਂ ਛੇਤੀ ਕੀਤੀ ਅਤੇ ਗਧੇ ਉੱਤੋਂ ਹੇਠਾਂ ਉਤਰ ਕੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ।
24 And she fell at his feet, and said: 'Upon me, my lord, upon me be the iniquity; and let thy handmaid, I pray thee, speak in thine ears, and hear thou the words of thy handmaid.
੨੪ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ ਲਓ।
25 Let not my lord, I pray thee, regard this base fellow, even Nabal; for as his name is, so is he: Nabal is his name, and churlishness is with him; but I thy handmaid saw not the young men of my lord, whom thou didst send.
੨੫ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜਿਹਾ ਉਹ ਦਾ ਨਾਮ ਹੈ ਤਿਹਾ ਹੀ ਉਹ ਹੈ। ਉਹ ਦਾ ਨਾਮ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਦਾਸੀ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸੀਂ ਭੇਜਿਆ, ਵੇਖਿਆ ਨਹੀਂ ਸੀ।
26 Now therefore, my lord, as the LORD liveth, and as thy soul liveth, seeing the LORD hath withholden thee from bloodguiltiness, and from finding redress for thyself with thine own hand, now therefore let thine enemies, and them that seek evil to my lord, be as Nabal.
੨੬ਸੋ ਹੁਣ ਹੇ ਮੇਰੇ ਮਹਾਰਾਜ, ਜਿਉਂਦੇ ਪਰਮੇਸ਼ੁਰ ਦੀ ਸਹੁੰ, ਅਤੇ ਤੇਰੀ ਜਿੰਦ ਦੀ ਸਹੁੰ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਉਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ!
27 And now this present which thy servant hath brought unto my lord, let it be given unto the young men that follow my lord.
੨੭ਹੁਣ ਇਹ ਭੇਟ ਜੋ ਤੁਹਾਡੀ ਦਾਸੀ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ।
28 Forgive, I pray thee, the trespass of thy handmaid; for the LORD will certainly make my lord a sure house, because my lord fighteth the battles of the LORD; and evil is not found in thee all thy days.
੨੮ਦਯਾ ਕਰਕੇ ਆਪਣੀ ਦਾਸੀ ਦਾ ਦੋਸ਼ ਮਾਫ਼ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਇਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੇ ਸਾਰੇ ਜੀਵਨ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ।
29 And though man be risen up to pursue thee, and to seek thy soul, yet the soul of my lord shall be bound in the bundle of life with the LORD thy God; and the souls of thine enemies, them shall he sling out, as from the hollow of a sling.
੨੯ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ।
30 And it shall come to pass, when the LORD shall have done to my lord according to all the good that He hath spoken concerning thee, and shall have appointed thee prince over Israel;
੩੦ਅਤੇ ਅਜਿਹਾ ਹੋਵੇਗਾ, ਜਿਸ ਵੇਲ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪ੍ਰਧਾਨ ਠਹਿਰਾਵੇ।
31 that this shall be no stumbling-block unto thee, nor offence of heart unto my lord, either that thou hast shed blood without cause, or that my lord hath found redress for himself. And when the LORD shall have dealt well with my lord, then remember thy handmaid.'
੩੧ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
32 And David said to Abigail: 'Blessed be the LORD, the God of Israel, who sent thee this day to meet me;
੩੨ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੈਨੂੰ ਮਿਲਣ ਨੂੰ ਭੇਜਿਆ ਹੈ।
33 and blessed be thy discretion, and blessed be thou, that hast kept me this day from bloodguiltiness, and from finding redress for myself with mine own hand.
੩੩ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ।
34 For in very deed, as the LORD, the God of Israel, liveth, who hath withholden me from hurting thee, except thou hadst made haste and come to meet me, surely there had not been left unto Nabal by the morning light so much as one male.'
੩੪ਕਿਉਂ ਜੋ ਸੱਚੀ ਮੁੱਚੀ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਤੱਕ ਨਾਬਾਲ ਦਾ ਇੱਕ ਵੀ ਪੁਰਖ ਨਾ ਛੱਡਦਾ!
35 So David received of her hand that which she had brought him; and he said unto her: 'Go up in peace to thy house; see, I have hearkened to thy voice, and have accepted thy person.'
੩੫ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ-ਸਾਂਦ ਨਾਲ ਜਾ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।
36 And Abigail came to Nabal; and, behold, he held a feast in his house, like the feast of a king; and Nabal's heart was merry within him, for he was very drunken; wherefore she told him nothing, less or more, until the morning light.
੩੬ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
37 And it came to pass in the morning, when the wine was gone out of Nabal, that his wife told him these things, and his heart died within him, and he became as a stone.
੩੭ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
38 And it came to pass about ten days after, that the LORD smote Nabal, so that he died.
੩੮ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋਂ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।
39 And when David heard that Nabal was dead, he said: 'Blessed be the LORD, that hath pleaded the cause of my reproach from the hand of Nabal, and hath kept back His servant from evil; and the evil-doing of Nabal hath the LORD returned upon his own head.' And David sent and spoke concerning Abigail, to take her to him to wife.
੩੯ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਬਦਲਾ ਲਿਆ ਅਤੇ ਆਪਣੇ ਦਾਸ ਨੂੰ ਬੁਰਿਆਈ ਤੋਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੀ ਬੁਰਾਈ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਸੇਵਕ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ।
40 And when the servants of David were come to Abigail to Carmel, they spoke unto her, saying: 'David hath sent us unto thee, to take thee to him to wife.'
੪੦ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।
41 And she arose, and bowed down with her face to the earth, and said: 'Behold, thy handmaid is a servant to wash the feet of the servants of my lord.'
੪੧ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।
42 And Abigail hastened, and arose, and rode upon an ass, with five damsels of hers that followed her; and she went after the messengers of David, and became his wife.
੪੨ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਗਧੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ, ਲੈ ਲਈਆਂ ਅਤੇ ਦਾਊਦ ਦੇ ਦੂਤਾਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ।
43 David also took Ahinoam of Jezreel; and they became both of them his wives.
੪੩ਦਾਊਦ ਨੇ ਯਿਜ਼ਰਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਉਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।
44 Now Saul had given Michal his daughter, David's wife, to Palti the son of Laish, who was of Gallim.
੪੪ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।