< Habakkuk 1 >
1 THE BURDEN which Habakkuk the prophet did see.
੧ਉਹ ਦਰਸ਼ਣ ਜਿਹੜਾ ਹਬੱਕੂਕ ਨਬੀ ਨੇ ਵੇਖਿਆ:
2 How long, O LORD, shall I cry, and Thou wilt not hear? I cry out unto Thee of violence, and Thou wilt not save.
੨ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?
3 Why dost Thou show me iniquity, and beholdest mischief? And why are spoiling and violence before me? so that there is strife, and contention ariseth.
੩ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।
4 Therefore the law is slacked, and right doth never go forth; for the wicked doth beset the righteous; therefore right goeth forth perverted.
੪ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।
5 Look ye among the nations, and behold, and wonder marvellously; for, behold, a work shall be wrought in your days, which ye will not believe though it be told you.
੫ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!
6 For, lo, I raise up the Chaldeans, that bitter and impetuous nation, that march through the breadth of the earth, to possess dwelling-places that are not theirs.
੬ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।
7 They are terrible and dreadful; their law and their majesty proceed from themselves.
੭ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ।
8 Their horses also are swifter than leopards, and are more fierce than the wolves of the desert; and their horsemen spread themselves; yea, their horsemen come from far, they fly as a vulture that hasteth to devour.
੮ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
9 They come all of them for violence; their faces are set eagerly as the east wind; and they gather captives as the sand.
੯ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।
10 And they scoff at kings, and princes are a derision unto them; they deride every stronghold, for they heap up earth, and take it.
੧੦ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।
11 Then their spirit doth pass over and transgress, and they become guilty: even they who impute their might unto their god.
੧੧ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ।
12 Art not Thou from everlasting, O LORD my God, my Holy One? We shall not die. O LORD, Thou hast ordained them for judgment, and Thou, O Rock, hast established them for correction.
੧੨ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।
13 Thou that art of eyes too pure to behold evil, and that canst not look on mischief, wherefore lookest Thou, when they deal treacherously, and holdest Thy peace, when the wicked swalloweth up the man that is more righteous than he;
੧੩ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
14 And makest men as the fishes of the sea, as the creeping things, that have no ruler over them?
੧੪ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ।
15 They take up all of them with the angle, they catch them in their net, and gather them in their drag; therefore they rejoice and exult.
੧੫ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।
16 Therefore they sacrifice unto their net, and offer unto their drag; because by them their portion is fat, and their food plenteous.
੧੬ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।
17 Shall they therefore empty their net, and not spare to slay the nations continually?
੧੭ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ?