< Song of Solomon 2 >

1 I am a rose of Sharon, a lily of the valleys.
ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।
2 As a lily among thorns, so is my love among the daughters.
ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
3 As an apple-tree among the trees of the wood, so is my beloved among the sons. Under its shadow I delighted to sit, and its fruit was sweet to my taste.
ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
4 He hath brought me to the banqueting-house, and his banner over me is love.
ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
5 'Stay ye me with dainties, refresh me with apples; for I am love-sick.'
ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
6 Let his left hand be under my head, and his right hand embrace me.
ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
7 'I adjure you, O daughters of Jerusalem, by the gazelles, and by the hinds of the field, that ye awaken not, nor stir up love, until it please.'
ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
8 Hark! my beloved! behold, he cometh, leaping upon the mountains, skipping upon the hills.
ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
9 My beloved is like a gazelle or a young hart; behold, he standeth behind our wall, he looketh in through the windows, he peereth through the lattice.
ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
10 My beloved spoke, and said unto me: 'Rise up, my love, my fair one, and come away.
੧੦ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
11 For, lo, the winter is past, the rain is over and gone;
੧੧ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
12 The flowers appear on the earth; the time of singing is come, and the voice of the turtle is heard in our land;
੧੨ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
13 The fig-tree putteth forth her green figs, and the vines in blossom give forth their fragrance. Arise, my love, my fair one, and come away.
੧੩ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
14 O my dove, that art in the clefts of the rock, in the covert of the cliff, let me see thy countenance, let me hear thy voice; for sweet is thy voice, and thy countenance is comely.'
੧੪ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15 'Take us the foxes, the little foxes, that spoil the vineyards; for our vineyards are in blossom.'
੧੫ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
16 My beloved is mine, and I am his, that feedeth among the lilies.
੧੬ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
17 Until the day breathe, and the shadows flee away, turn, my beloved, and be thou like a gazelle or a young hart upon the mountains of spices.
੧੭ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।

< Song of Solomon 2 >