< Isaiah 64 >

1 OH that thou wouldest rend the heavens, that thou wouldest come down, that the mountains might flow down at thy presence,
ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!
2 As when the melting fire burneth, the fire causeth the waters to boil, to make thy name known to thine adversaries, that the nations may tremble at thy presence!
ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
3 When thou didst terrible things which we looked not for, thou camest down, the mountains flowed down at thy presence.
ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।
4 For since the beginning of the world men have not heard, nor perceived by the ear, neither hath the eye seen, O God, beside thee, what he hath prepared for him that waiteth for him.
ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
5 Thou meetest him that rejoiceth and worketh righteousness, those that remember thee in thy ways: behold, thou art wroth; for we have sinned: in those is continuance, and we shall be saved.
ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?
6 But we are all as an unclean thing, and all our righteousnesses are as filthy rags; and we all do fade as a leaf; and our iniquities, like the wind, have taken us away.
ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
7 And there is none that calleth upon thy name, that stirreth up himself to take hold of thee: for thou hast hid thy face from us, and hast consumed us, because of our iniquities.
ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।
8 But now, O Lord, thou art our father; we are the clay, and thou our potter; and we all are the work of thy hand.
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
9 Be not wroth very sore, O Lord, neither remember iniquity for ever: behold, see, we beseech thee, we are all thy people.
ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ। ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ।
10 Thy holy cities are a wilderness, Zion is a wilderness, Jerusalem a desolation.
੧੦ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।
11 Our holy and our beautiful house, where our fathers praised thee, is burned up with fire: and all our pleasant things are laid waste.
੧੧ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।
12 Wilt thou refrain thyself for these things, O Lord? wilt thou hold thy peace, and afflict us very sore?
੧੨ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ?

< Isaiah 64 >