< Jeremiah 20 >

1 NOW Pashur the son of Immer the priest, who was also chief governor in the house of the Lord, heard that Jeremiah prophesied these things.
ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ
2 Then Pashur smote Jeremiah the prophet, and put him in the stocks that were in the high gate of Benjamin, which was by the house of the Lord.
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
3 And it came to pass on the morrow, that Pashur brought forth Jeremiah out of the stocks. Then said Jeremiah unto him, The Lord hath not called thy name Pashur, but Magor-missabib.
ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ।
4 For thus saith the Lord, Behold, I will make thee a terror to thyself, and to all thy friends: and they shall fall by the sword of their enemies, and thine eyes shall behold it: and I will give all Judah into the hand of the king of Babylon, and he shall carry them captive into Babylon, and shall slay them with the sword.
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ
5 Moreover I will deliver all the strength of this city, and all the labours thereof, and all the precious things thereof, and all the treasures of the kings of Judah will I give into the hand of their enemies, which shall spoil them, and take them, and carry them to Babylon.
ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ
6 And thou, Pashur, and all that dwell in thine house shall go into captivity: and thou shalt come to Babylon, and there thou shalt die, and shalt be buried there, thou, and all thy friends, to whom thou hast prophesied lies.
ਹੇ ਪਸ਼ਹੂਰ, ਤੂੰ ਅਤੇ ਉਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਗ਼ੁਲਾਮ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਗਾ ਅਤੇ ਉੱਥੇ ਤੂੰ ਦਫ਼ਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਹਨਾਂ ਨਾਲ ਤੂੰ ਝੂਠੇ ਅਗੰਮ ਵਾਕ ਕੀਤੇ।
7 O Lord, thou hast deceived me, and I was deceived: thou art stronger than I, and hast prevailed: I am in derision daily, every one mocketh me.
ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ।
8 For since I spake, I cried out, I cried violence and spoil; because the word of the Lord was made a reproach unto me, and a derision, daily.
ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।
9 Then I said, I will not make mention of him, nor speak any more in his name. But his word was in mine heart as a burning fire shut up in my bones, and I was weary with forbearing, and I could not stay.
ਜੇ ਮੈਂ ਆਖਾਂ, ਮੈਂ ਉਹ ਦਾ ਜਿਕਰ ਨਾ ਕਰਾਂਗਾ, ਨਾ ਉਹ ਦਾ ਨਾਮ ਲੈ ਕੇ ਅੱਗੇ ਨੂੰ ਗੱਲ ਕਰਾਂਗਾ, ਤਾਂ ਉਹ ਮੇਰੇ ਦਿਲ ਵਿੱਚ ਬਲਦੀ ਅੱਗ ਵਾਂਗੂੰ ਹੁੰਦਾ ਹੈ, ਜਿਹੜੀ ਮੇਰੀਆਂ ਹੱਡੀਆਂ ਵਿੱਚ ਲੁੱਕੀ ਹੋਈ ਹੈ, ਮੈਂ ਇਹ ਨੂੰ ਰੱਖਦਾ-ਰੱਖਦਾ ਥੱਕ ਗਿਆ ਹਾਂ, ਮੈਂ ਸਹਿ ਨਹੀਂ ਸਕਦਾ।
10 For I heard the defaming of many, fear on every side. Report, say they, and we will report it. All my familiars watched for my halting, saying, Peradventure he will be enticed, and we shall prevail against him, and we shall take our revenge on him.
੧੦ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
11 But the Lord is with me as a mighty terrible one: therefore my persecutors shall stumble, and they shall not prevail: they shall be greatly ashamed; for they shall not prosper: their everlasting confusion shall never be forgotten.
੧੧ਪਰ ਯਹੋਵਾਹ ਇੱਕ ਡਰਾਉਣੇ ਯੋਧੇ ਵਾਂਗੂੰ ਮੇਰੇ ਸੰਗ ਹੈ, ਇਸ ਲਈ ਮੇਰੇ ਸਤਾਉਣ ਵਾਲੇ ਠੋਕਰ ਖਾਣਗੇ, ਉਹ ਪਰਬਲ ਨਾ ਪੈ ਸਕਣਗੇ! ਉਹ ਬਹੁਤ ਲੱਜਿਆਵਾਨ ਹੋਣਗੇ, ਉਹ ਸਫ਼ਲ ਨਾ ਹੋਣਗੇ, ਉਹਨਾਂ ਦੀ ਸ਼ਰਮਿੰਦਗੀ ਸਦਾ ਦੀ ਹੋਵੇਗੀ, ਜੋ ਕਦੀ ਨਾ ਭੁੱਲੇਗੀ।
12 But, O Lord of hosts, that triest the righteous, and seest the reins and the heart, let me see thy vengeance on them: for unto thee have I opened my cause.
੧੨ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮੀਆਂ ਨੂੰ ਪਰਖਦਾ ਹੈ, ਜਿਹੜਾ ਦਿਲ ਅਤੇ ਗੁਰਦਿਆਂ ਨੂੰ ਦੇਖਦਾ ਹੈ, ਜਿਹੜਾ ਬਦਲਾ ਤੂੰ ਉਹਨਾਂ ਕੋਲੋਂ ਲਵੇਂਗਾ ਉਹ ਮੈਨੂੰ ਵਿਖਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹ ਦਿੱਤਾ ਹੈ।
13 Sing unto the Lord, praise ye the Lord: for he hath delivered the soul of the poor from the hand of evildoers.
੧੩ਯਹੋਵਾਹ ਲਈ ਗਾਓ! ਤੁਸੀਂ ਯਹੋਵਾਹ ਨੂੰ ਵਡਿਆਓ! ਕਿਉਂ ਜੋ ਉਸ ਨੇ ਕੰਗਾਲ ਦੀ ਜਾਨ ਨੂੰ ਕੁਕਰਮੀਆਂ ਦੇ ਹੱਥੋਂ ਛੁਡਾਇਆ ਹੈ।
14 Cursed be the day wherein I was born: let not the day wherein my mother bare me be blessed.
੧੪ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!
15 Cursed be the man who brought tidings to my father, saying, A man child is born unto thee; making him very glad.
੧੫ਫਿਟਕਾਰ ਉਸ ਮਨੁੱਖ ਉੱਤੇ, ਜਿਸ ਨੇ ਮੇਰੇ ਪਿਉ ਨੂੰ ਖ਼ਬਰ ਦਿੱਤੀ, ਕਿ ਤੇਰੇ ਲਈ ਇੱਕ ਪੁੱਤਰ ਜੰਮਿਆ, ਅਤੇ ਉਹ ਨੂੰ ਬਹੁਤ ਖੁਸ਼ ਕੀਤਾ।
16 And let that man be as the cities which the Lord overthrew, and repented not: and let him hear the cry in the morning, and the shouting at noontide;
੧੬ਉਹ ਮਨੁੱਖ ਉਹਨਾਂ ਸ਼ਹਿਰਾਂ ਵਾਂਗੂੰ ਹੋ ਜਾਵੇ, ਜਿਹਨਾਂ ਨੂੰ ਯਹੋਵਾਹ ਨੇ ਬਿਨ੍ਹਾਂ ਅਫ਼ਸੋਸ ਦੇ ਉਲਟਾ ਦਿੱਤਾ! ਉਹ ਸਵੇਰ ਨੂੰ ਚਿੱਲਾਉਣਾ ਸੁਣੇ, ਅਤੇ ਦੁਪਹਿਰ ਨੂੰ ਹਾਲ ਪੁਕਾਰ,
17 Because he slew me not from the womb; or that my mother might have been my grave, and her womb to be always great with me.
੧੭ਕਿਉਂ ਜੋ ਉਸ ਨੇ ਮੈਨੂੰ ਕੁੱਖ ਵਿੱਚ ਹੀ ਨਾ ਮਾਰਿਆ, ਤਦ ਮੇਰੀ ਮਾਤਾ ਮੇਰੀ ਕਬਰ ਹੁੰਦੀ, ਅਤੇ ਉਹ ਦੀ ਕੁੱਖ ਸਦਾ ਭਰੀ ਰਹਿੰਦੀ।
18 Wherefore came I forth out of the womb to see labour and sorrow, that my days should be consumed with shame?
੧੮ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।

< Jeremiah 20 >