< 2 Chronicles 10 >
1 And Rehoboam went to Shechem: for to Shechem were all Israel come to make him king.
੧ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
2 And it came to pass, when Jeroboam the son of Nebat, who was in Egypt, whither he had fled from the presence of Solomon the king, heard it, that Jeroboam returned out of Egypt.
੨ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਇਹ ਸੁਣਿਆ ਤਾਂ ਉਹ ਮਿਸਰ ਵਿੱਚ ਸੀ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਤਾਂ ਯਾਰਾਬੁਆਮ ਮਿਸਰ ਤੋਂ ਮੁੜ ਆਇਆ
3 And they sent and called him. So Jeroboam and all Israel came and spake to Rehoboam, saying,
੩ਅਤੇ ਉਨ੍ਹਾਂ ਨੇ ਉਸ ਨੂੰ ਸੱਦਾ ਭੇਜਿਆ ਤਾਂ ਯਾਰਾਬੁਆਮ ਅਤੇ ਸਾਰਾ ਇਸਰਾਏਲ ਆਏ ਅਤੇ ਰਹਬੁਆਮ ਨਾਲ ਗੱਲ ਕੀਤੀ
4 Thy father made our yoke grievous: now therefore ease thou somewhat the grievous servitude of thy father, and his heavy yoke that he put upon us, and we will serve thee.
੪ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ
5 And he said unto them, Come again unto me after three days. And the people departed.
੫ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤਿੰਨਾਂ ਦਿਨਾਂ ਮਗਰੋਂ ਫੇਰ ਮੇਰੇ ਕੋਲ ਆਉਣਾ ਸੋ ਉਹ ਲੋਕ ਚਲੇ ਗਏ
6 And king Rehoboam took counsel with the old men that had stood before Solomon his father while he yet lived, saying, What counsel give ye me to return answer to this people?
੬ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
7 And they spake unto him, saying, If thou be kind to this people, and please them, and speak good words to them, they will be thy servants for ever.
੭ਉਨ੍ਹਾਂ ਨੇ ਉਸ ਨੂੰ ਆਖਿਆ, ਜੇ ਤੁਸੀਂ ਇਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵੋ ਅਤੇ ਇਨ੍ਹਾਂ ਨੂੰ ਰਾਜ਼ੀ ਕਰੋ ਅਤੇ ਇਨ੍ਹਾਂ ਨੂੰ ਮਿੱਠੇ ਬੋਲਾਂ ਨਾਲ ਉੱਤਰ ਦਿਓਗੇ ਤਾਂ ਉਹ ਸਦਾ ਤੁਹਾਡੀ ਸੇਵਾ ਕਰਨਗੇ
8 But he forsook the counsel which the old men gave him, and took counsel with the young men that were brought up with him, that stood before him.
੮ਪਰ ਉਸ ਨੇ ਉਨ੍ਹਾਂ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਦਿੱਤਾ ਜੋ ਉਨ੍ਹਾਂ ਨੇ ਉਸ ਨੂੰ ਦਿੱਤੀ ਸੀ ਅਤੇ ਉਹਨਾਂ ਜੁਆਨਾਂ ਤੋਂ ਸਲਾਹ ਲਈ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਅਤੇ ਉਸ ਦੇ ਸਨਮੁਖ ਖੜ੍ਹੇ ਰਹਿੰਦੇ ਸਨ।
9 And he said unto them, What advice give ye that we may return answer to this people, which have spoken to me, saying, Ease somewhat the yoke that thy father did put upon us?
੯ਅਤੇ ਉਹਨਾਂ ਨੂੰ ਆਖਿਆ, ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਕਿ ਅਸੀਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦੇਈਏ ਜਿਨ੍ਹਾਂ ਨੇ ਮੇਰੇ ਨਾਲ ਇਹ ਗੱਲ ਕੀਤੀ ਹੈ ਕਿ ਉਸ ਜੂਲੇ ਨੂੰ ਜੋ ਤੁਹਾਡੇ ਪਿਤਾ ਨੇ ਸਾਡੇ ਉੱਤੇ ਰੱਖਿਆ ਹੈ ਕੁਝ ਹੌਲਾ ਕਰੋ?
10 And the young men that were brought up with him spake unto him, saying, Thus shalt thou answer the people that spake unto thee, saying, Thy father made our yoke heavy, but make thou it somewhat lighter for us; thus shalt thou say unto them, My little finger shall be thicker than my father’s loins.
੧੦ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!
11 For whereas my father put a heavy yoke upon you, I will put more to your yoke: my father chastised you with whips, but I will chastise you with scorpions.
੧੧ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!
12 So Jeroboam and all the people came to Rehoboam on the third day, as the king bade, saying, Come again to me on the third day.
੧੨ਤਾਂ ਜਿਵੇਂ ਪਾਤਸ਼ਾਹ ਨੇ ਆਖਿਆ ਸੀ ਕਿ ਤੀਜੇ ਦਿਨ ਮੇਰੇ ਕੋਲ ਫੇਰ ਆਉਣਾ ਸੋ ਤੀਜੇ ਦਿਨ ਯਾਰਾਬੁਆਮ ਤੇ ਹੋਰ ਸਾਰੇ ਲੋਕ ਰਹਬੁਆਮ ਦੇ ਕੋਲ ਆਏ
13 And the king answered them roughly; and king Rehoboam forsook the counsel of the old men,
੧੩ਤਦ ਪਾਤਸ਼ਾਹ ਨੇ ਉਨ੍ਹਾਂ ਨੂੰ ਕੌੜਾ ਜਿਹਾ ਉੱਤਰ ਦਿੱਤਾ ਅਤੇ ਰਹਬੁਆਮ ਪਾਤਸ਼ਾਹ ਬਜ਼ੁਰਗਾਂ ਦੀ ਸਲਾਹ ਨੂੰ ਛੱਡ ਕੇ
14 And answered them after the advice of the young men, saying, My father made your yoke heavy, but I will add thereto: my father chastised you with whips, but I will chastise you with scorpions.
੧੪ਜੁਆਨਾਂ ਦੀ ਸਲਾਹ ਦੇ ਅਨੁਸਾਰ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤੁਹਾਡਾ ਜੂਲਾ ਭਾਰੀ ਕੀਤਾ ਪਰ ਮੈਂ ਉਸ ਨੂੰ ਹੋਰ ਵੀ ਭਾਰੀ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ
15 So the king hearkened not unto the people: for the cause was of God, that Yhwh might perform his word, which he spake by the hand of Ahijah the Shilonite to Jeroboam the son of Nebat.
੧੫ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
16 And when all Israel saw that the king would not hearken unto them, the people answered the king, saying, What portion have we in David? and we have none inheritance in the son of Jesse: every man to your tents, O Israel: and now, David, see to thine own house. So all Israel went to their tents.
੧੬ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਸਾਡਾ ਕੀ ਵੰਡ ਵਿਹਾਰ? ਹੇ ਇਸਰਾਏਲ, ਆਪੋ ਆਪਣੇ ਤੰਬੂਆਂ ਨੂੰ ਚੱਲੇ ਜਾਓ! ਹੇ ਦਾਊਦ, ਹੁਣ ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ! ਸੋ ਸਾਰਾ ਇਸਰਾਏਲ ਆਪੋ ਆਪਣੇ ਤੰਬੂਆਂ ਨੂੰ ਚਲਾ ਗਿਆ
17 But as for the children of Israel that dwelt in the cities of Judah, Rehoboam reigned over them.
੧੭ਪਰ ਉਨ੍ਹਾਂ ਇਸਰਾਏਲੀਆਂ ਉੱਤੇ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਰਹਬੁਆਮ ਰਾਜ ਕਰਦਾ ਰਿਹਾ
18 Then king Rehoboam sent Hadoram that was over the tribute; and the children of Israel stoned him with stones, that he died. But king Rehoboam made speed to get him up to his chariot, to flee to Jerusalem.
੧੮ਤਦ ਰਹਬੁਆਮ ਪਾਤਸ਼ਾਹ ਨੇ ਹਦੋਰਾਮ ਨੂੰ ਭੇਜਿਆ ਜੋ ਬੇਗ਼ਾਰੀਆਂ ਉੱਤੇ ਸੀ, ਪਰ ਇਸਰਾਏਲੀਆਂ ਨੇ ਉਸ ਨੂੰ ਪੱਥਰਾਂ ਨਾਲ ਪਥਰਾਉ ਕੀਤਾ ਅਤੇ ਉਹ ਮਰ ਗਿਆ। ਤਦ ਰਹਬੁਆਮ ਨੇ ਯਰੂਸ਼ਲਮ ਵੱਲ ਭੱਜ ਜਾਣ ਲਈ ਛੇਤੀ ਕੀਤੀ ਅਤੇ ਆਪਣੇ ਰਥ ਉੱਤੇ ਚੜ੍ਹ ਗਿਆ
19 And Israel rebelled against the house of David unto this day.
੧੯ਸੋ ਇਸਰਾਏਲ ਅੱਜ ਦੇ ਦਿਨ ਤੱਕ ਦਾਊਦ ਦੇ ਘਰਾਣੇ ਤੋਂ ਆਕੀ ਹੈ।