< 2 Kings 12 >

1 In the seventh year of Jehu Jehoash began to reign; and forty years reigned he in Jerusalem. And his mother’s name was Zibiah of Beer–sheba.
ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।
2 And Jehoash did that which was right in the sight of Yhwh all his days wherein Jehoiada the priest instructed him.
ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
3 But the high places were not taken away: the people still sacrificed and burnt incense in the high places.
ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
4 And Jehoash said to the priests, All the money of the dedicated things that is brought into the house of Yhwh, even the money of every one that passeth the account, the money that every man is set at, and all the money that cometh into any man’s heart to bring into the house of Yhwh,
ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।
5 Let the priests take it to them, every man of his acquaintance: and let them repair the breaches of the house, wheresoever any breach shall be found.
ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।
6 But it was so, that in the three and twentieth year of king Jehoash the priests had not repaired the breaches of the house.
ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।
7 Then king Jehoash called for Jehoiada the priest, and the other priests, and said unto them, Why repair ye not the breaches of the house? now therefore receive no more money of your acquaintance, but deliver it for the breaches of the house.
ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।
8 And the priests consented to receive no more money of the people, neither to repair the breaches of the house.
ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ।
9 But Jehoiada the priest took a chest, and bored a hole in the lid of it, and set it beside the altar, on the right side as one cometh into the house of Yhwh: and the priests that kept the door put therein all the money that was brought into the house of Yhwh.
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।
10 And it was so, when they saw that there was much money in the chest, that the king’s scribe and the high priest came up, and they put up in bags, and told the money that was found in the house of Yhwh.
੧੦ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।
11 And they gave the money, being told, into the hands of them that did the work, that had the oversight of the house of Yhwh: and they laid it out to the carpenters and builders, that wrought upon the house of Yhwh,
੧੧ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,
12 And to masons, and hewers of stone, and to buy timber and hewed stone to repair the breaches of the house of Yhwh, and for all that was laid out for the house to repair it.
੧੨ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।
13 Howbeit there were not made for the house of Yhwh bowls of silver, snuffers, basons, trumpets, any vessels of gold, or vessels of silver, of the money that was brought into the house of Yhwh:
੧੩ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।
14 But they gave that to the workmen, and repaired therewith the house of Yhwh.
੧੪ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
15 Moreover they reckoned not with the men, into whose hand they delivered the money to be bestowed on workmen: for they dealt faithfully.
੧੫ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।
16 The trespass money and sin money was not brought into the house of Yhwh: it was the priests’.
੧੬ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।
17 Then Hazael king of Syria went up, and fought against Gath, and took it: and Hazael set his face to go up to Jerusalem.
੧੭ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
18 And Jehoash king of Judah took all the hallowed things that Jehoshaphat, and Jehoram, and Ahaziah, his fathers, kings of Judah, had dedicated, and his own hallowed things, and all the gold that was found in the treasures of the house of Yhwh, and in the king’s house, and sent it to Hazael king of Syria: and he went away from Jerusalem.
੧੮ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
19 And the rest of the acts of Joash, and all that he did, are they not written in the book of the chronicles of the kings of Judah?
੧੯ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
20 And his servants arose, and made a conspiracy, and slew Joash in the house of Millo, which goeth down to Silla.
੨੦ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
21 For Jozachar the son of Shimeath, and Jehozabad the son of Shomer, his servants, smote him, and he died; and they buried him with his fathers in the city of David: and Amaziah his son reigned in his stead.
੨੧ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।

< 2 Kings 12 >