< Joshua 7 >
1 But the children of Israel committed a trespass in the accursed thing: for Achan, the son of Carmi, the son of Zabdi, the son of Zerah, of the tribe of Judah, took of the accursed thing: and the anger of the LORD was kindled against the children of Israel.
੧ਪਰ ਇਸਰਾਏਲੀਆਂ ਨੇ ਚੜ੍ਹਾਵੇ ਦੀ ਚੀਜ਼ ਦੇ ਵਿਖੇ ਅਪਰਾਧ ਕੀਤਾ, ਕਿਉਂ ਜੋ ਜ਼ਰਹ ਦੇ ਪੜਪੋਤੇ, ਜ਼ਬਦੀ ਦੇ ਪੋਤੇ ਅਤੇ ਕਰਮੀ ਦੇ ਪੁੱਤਰ ਆਕਾਨ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਉਸ ਚੜ੍ਹਾਵੇ ਦੀ ਚੀਜ਼ ਵਿੱਚੋਂ ਕੁਝ ਲਿਆ ਅਤੇ ਯਹੋਵਾਹ ਦਾ ਕ੍ਰੋਧ ਇਸਰਾਏਲੀਆਂ ਉੱਤੇ ਭੜਕਿਆ।
2 And Joshua sent men from Jericho to Ai, which is beside Bethaven, on the east of Bethel, and spoke unto them, saying, Go up and view the country. And the men went up and viewed Ai.
੨ਯਹੋਸ਼ੁਆ ਨੇ ਯਰੀਹੋ ਤੋਂ ਅਈ ਨੂੰ ਜਿਹੜੀ ਬੈਤ-ਆਵਨ ਦੇ ਕੋਲ ਬੈਤਏਲ ਦੇ ਚੜ੍ਹਦੀ ਵੱਲ ਹੈ ਮਨੁੱਖ ਭੇਜੇ ਅਤੇ ਉਹਨਾਂ ਨੂੰ ਆਖਿਆ, ਉਤਾਹਾਂ ਜਾ ਕੇ ਉਸ ਦੇਸ ਦੀ ਖ਼ੋਜ ਕੱਢ ਲਿਆਓ। ਉਸ ਤੋਂ ਬਾਅਦ ਉਹ ਮਨੁੱਖ ਗਏ ਅਤੇ ਅਈ ਦੀ ਖ਼ੋਜ ਕੱਢੀ।
3 And they returned to Joshua, and said unto him, Let not all the people go up; but let about two or three thousand men go up and strike Ai; and make not all the people to labour thither; for they are but few.
੩ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।
4 So there went up thither of the people about three thousand men: and they fled before the men of Ai.
੪ਇਸ ਲਈ ਲੋਕਾਂ ਵਿੱਚੋਂ ਤਿੰਨ ਕੁ ਹਜ਼ਾਰ ਉੱਧਰ ਉਤਾਹਾਂ ਗਏ ਅਤੇ ਅਈ ਦੇ ਮਨੁੱਖਾਂ ਦੇ ਅੱਗੋਂ ਨੱਠ ਆਏ।
5 And the men of Ai stroke of them about thirty and six men: for they chased them from before the gate even unto Shebarim, and stroke them in the going down: wherefore the hearts of the people melted, and became as water.
੫ਅਤੇ ਅਈ ਵਾਲਿਆਂ ਨੇ ਉਹਨਾਂ ਵਿੱਚੋਂ ਲੱਗਭੱਗ ਛੱਤੀ ਮਨੁੱਖ ਮਾਰ ਦਿੱਤੇ ਅਤੇ ਫਾਟਕ ਦੇ ਅੱਗੋਂ ਲੈ ਕੇ ਸਬਾਰੀਮ ਤੱਕ ਉਹਨਾਂ ਦੇ ਪਿੱਛੇ ਆਏ ਅਤੇ ਉਹਨਾਂ ਨੂੰ ਹਠਾੜ ਵਿੱਚ ਮਾਰਿਆ ਤਾਂ ਲੋਕਾਂ ਦੇ ਮਨ ਢੱਲ਼ ਗਏ ਅਤੇ ਪਾਣੀਓ ਪਾਣੀ ਹੋ ਗਏ।
6 And Joshua rent his clothes, and fell to the earth upon his face before the ark of the LORD until the evening, he and the elders of Israel, and put dust upon their heads.
੬ਯਹੋਸ਼ੁਆ ਨੇ ਆਪਣੇ ਕੱਪੜੇ ਪਾੜੇ ਅਤੇ ਯਹੋਵਾਹ ਦੇ ਸੰਦੂਕ ਦੇ ਅੱਗੇ ਸ਼ਾਮਾਂ ਤੱਕ ਮੂੰਹ ਭਾਰ ਧਰਤੀ ਉੱਤੇ ਪਿਆ ਰਿਹਾ, ਉਹ ਅਤੇ ਇਸਰਾਏਲ ਦੇ ਬਜ਼ੁਰਗ ਵੀ ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾ ਲਈ।
7 And Joshua said, Alas, O LORD God, wherefore have you at all brought this people over Jordan, to deliver us into the hand of the Amorites, to destroy us? would to God we had been content, and dwelt on the other side Jordan!
੭ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।
8 O LORD, what shall I say, when Israel turns their backs before their enemies!
੮ਹੇ ਪ੍ਰਭੂ, ਮੈਂ ਹੁਣ ਕੀ ਆਖਾਂ ਜਦ ਇਸਰਾਏਲ ਨੇ ਆਪਣੇ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਹੈ?
9 For the Canaanites and all the inhabitants of the land shall hear of it, and shall surround us round, and cut off our name from the earth: and what will you do unto your great name?
੯ਕਨਾਨੀ ਅਤੇ ਸਾਰੇ ਇਸ ਦੇਸ ਦੇ ਵਸਨੀਕ ਸੁਣਨਗੇ ਅਤੇ ਉਹ ਸਾਨੂੰ ਘੇਰ ਲੈਣਗੇ ਅਤੇ ਉਹ ਸਾਡਾ ਨਾਮ ਧਰਤੀ ਉੱਤੋਂ ਮਿਟਾ ਦੇਣਗੇ ਤਾਂ ਤੂੰ ਆਪਣੇ ਵੱਡੇ ਨਾਮ ਲਈ ਕੀ ਕਰੇਂਗਾ?
10 And the LORD said unto Joshua, Get you up; wherefore lie you thus upon your face?
੧੦ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ?
11 Israel has sinned, and they have also transgressed my covenant which I commanded them: for they have even taken of the accursed thing, and have also stolen, and dissembled also, and they have put it even among their own stuff.
੧੧ਇਸਰਾਏਲ ਨੇ ਪਾਪ ਕੀਤਾ ਹੈ। ਹਾਂ, ਉਹਨਾਂ ਨੇ ਮੇਰੇ ਨੇਮ ਦਾ ਜਿਸ ਦਾ ਉਹਨਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਹਨਾਂ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ, ਚੋਰੀ ਕਰ ਲਈਆਂ ਹਨ, ਧੋਖਾ ਵੀ ਕੀਤਾ ਹੈ ਅਤੇ ਆਪਣੇ ਸਮਾਨ ਵਿੱਚ ਰਲਾ ਲਈਆਂ ਹਨ।
12 Therefore the children of Israel could not stand before their enemies, but turned their backs before their enemies, because they were accursed: neither will I be with you any more, except all of you destroy the accursed from among you.
੧੨ਇਸੇ ਲਈ ਇਸਰਾਏਲੀ ਆਪਣੇ ਵੈਰੀਆਂ ਦੇ ਅੱਗੇ ਸਾਹਮਣਾ ਨਾ ਕਰ ਸਕੇ ਸਗੋਂ ਵੈਰੀਆਂ ਦੇ ਅੱਗੋਂ ਪਿੱਠ ਵਿਖਾਈ ਕਿਉਂ ਜੋ ਉਹ ਸਰਾਪੇ ਗਏ ਸਨ। ਸੋ ਹੁਣ ਮੈਂ ਅੱਗੇ ਨੂੰ ਤੁਹਾਡੇ ਨਾਲ ਨਾ ਹੋਵਾਂਗਾ ਜਦ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਨਾਸ ਨਾ ਕਰ ਸੁੱਟੋ।
13 Up, sanctify the people, and say, Sanctify yourselves against tomorrow: for thus says the LORD God of Israel, There is an accursed thing in the midst of you, O Israel: you can not stand before your enemies, until all of you take away the accursed thing from among you.
੧੩ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਕੱਲ ਲਈ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਚੜ੍ਹਾਵੇ ਦੀ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਠਹਿਰ ਨਾ ਸਕੋਗੇ ਜਦ ਤੱਕ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ।
14 In the morning therefore all of you shall be brought according to your tribes: and it shall be, that the tribe which the LORD takes shall come according to the families thereof; and the family which the LORD shall take shall come by households; and the household which the LORD shall take shall come man by man.
੧੪ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।
15 And it shall be, that he that is taken with the accursed thing shall be burnt with fire, he and all that he has: because he has transgressed the covenant of the LORD, and because he has wrought folly in Israel.
੧੫ਇਸ ਤਰ੍ਹਾਂ ਹੋਵੇਗਾ ਕਿ ਜੋ ਚੜ੍ਹਾਵੇ ਦੀ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਭ ਕੁਝ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਸ਼ਰਮਨਾਕ ਕੰਮ ਕੀਤਾ ਹੈ।
16 So Joshua rose up early in the morning, and brought Israel by their tribes; and the tribe of Judah was taken:
੧੬ਯਹੋਸ਼ੁਆ ਸਵੇਰ ਦੇ ਵੇਲੇ ਉੱਠਿਆ ਅਤੇ ਇਸਰਾਏਲ ਨੂੰ ਗੋਤਾਂ ਅਨੁਸਾਰ ਨੇੜੇ ਲਿਆਇਆ ਤਾਂ ਯਹੂਦਾਹ ਦਾ ਗੋਤ ਫੜਿਆ ਗਿਆ।
17 And he brought the family of Judah; and he took the family of the Zarhites: and he brought the family of the Zarhites man by man; and Zabdi was taken:
੧੭ਯਹੂਦਾਹ ਦੇ ਪਰਿਵਾਰਾਂ ਨੂੰ ਨੇੜੇ ਲਿਆਂਦਾ ਤਾਂ ਜ਼ਰਹੀਆਂ ਦਾ ਕਬੀਲਾ ਫੜਿਆ ਗਿਆ। ਜ਼ਰਹੀ ਦੇ ਕਬੀਲੇ ਦੇ ਇੱਕ-ਇੱਕ ਮਨੁੱਖ ਕਰਕੇ ਨੇੜੇ ਲਿਆਇਆ ਤਾਂ ਜ਼ਬਦੀ ਫੜਿਆ ਗਿਆ।
18 And he brought his household man by man; and Achan, the son of Carmi, the son of Zabdi, the son of Zerah, of the tribe of Judah, was taken.
੧੮ਉਸ ਦੇ ਘਰਾਣੇ ਦਾ ਮਨੁੱਖ ਇੱਕ-ਇੱਕ ਕਰਕੇ ਨੇੜੇ ਲਿਆਇਆ ਤਾਂ ਯਹੂਦਾਹ ਦੇ ਗੋਤ ਦਾ ਜ਼ਰਹ ਦਾ ਪੜਪੋਤਾ ਜ਼ਬਦੀ ਦਾ ਪੋਤਾ ਅਤੇ ਕਰਮੀ ਦਾ ਪੁੱਤਰ ਆਕਾਨ ਫੜਿਆ ਗਿਆ।
19 And Joshua said unto Achan, My son, give, I pray you, glory to the LORD God of Israel, and make confession unto him; and tell me now what you have done; hide it not from me.
੧੯ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ।
20 And Achan answered Joshua, and said, Indeed I have sinned against the LORD God of Israel, and thus and thus have I done:
੨੦ਆਕਾਨ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਮੈਂ ਸੱਚ-ਮੁੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਪਾਪ ਕੀਤਾ ਹੈ ਅਤੇ ਮੈਂ ਇਸ ਤਰ੍ਹਾਂ ਕੀਤਾ ਹੈ।
21 When I saw among the spoils a goodly Babylonish garment, and two hundred shekels of silver, and a wedge of gold of fifty shekels weight, then I coveted them, and took them; and, behold, they are hid in the earth in the midst of my tent, and the silver under it.
੨੧ਮੈਂ ਲੁੱਟ ਵਿੱਚ ਇੱਕ ਸ਼ਿਨਾਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ।
22 So Joshua sent messengers, and they ran unto the tent; and, behold, it was hid in his tent, and the silver under it.
੨੨ਯਹੋਸ਼ੁਆ ਨੇ ਖੋਜੀ ਭੇਜੇ। ਉਹ ਤੰਬੂ ਵੱਲ ਭੱਜ ਕੇ ਗਏ ਅਤੇ ਵੇਖੋ ਉਹ ਤੰਬੂ ਵਿੱਚ ਦੱਬਿਆ ਹੋਇਆ ਸੀ ਅਤੇ ਚਾਂਦੀ ਉਸ ਦੇ ਹੇਠ ਸੀ।
23 And they took them out of the midst of the tent, and brought them unto Joshua, and unto all the children of Israel, and laid them out before the LORD.
੨੩ਉਹ ਉਹਨਾਂ ਨੂੰ ਤੰਬੂ ਵਿੱਚੋਂ ਕੱਢ ਕੇ ਯਹੋਸ਼ੁਆ ਅਤੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਲੈ ਆਏ ਅਤੇ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਰੱਖ ਦਿੱਤਾ।
24 And Joshua, and all Israel with him, took Achan the son of Zerah, and the silver, and the garment, and the wedge of gold, and his sons, and his daughters, and his oxen, and his asses, and his sheep, and his tent, and all that he had: and they brought them unto the valley of Achor.
੨੪ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।
25 And Joshua said, Why have you troubled us? the LORD shall trouble you this day. And all Israel stoned him with stones, and burned them with fire, after they had stoned them with stones.
੨੫ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ।
26 And they raised over him a great heap of stones unto this day. So the LORD turned from the fierceness of his anger. Wherefore the name of that place was called, The valley of Achor, unto this day.
੨੬ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।