< Numbers 19 >
1 And the LORD spoke unto Moses and unto Aaron, saying,
੧ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
2 This is the ordinance of the law which the LORD has commanded, saying, Speak unto the children of Israel, that they bring you a red heifer without spot, wherein is no blemish, and upon which never came yoke:
੨ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ।
3 And all of you shall give her unto Eleazar the priest, that he may bring her forth without the camp, and one shall slay her before his face:
੩ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ।
4 And Eleazar the priest shall take of her blood with his finger, and sprinkle of her blood directly before the tabernacle of the congregation seven times:
੪ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ।
5 And one shall burn the heifer in his sight; her skin, and her flesh, and her blood, with her dung, shall he burn:
੫ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ।
6 And the priest shall take cedar wood, and hyssop, and scarlet, and cast it into the midst of the burning of the heifer.
੬ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।
7 Then the priest shall wash his clothes, and he shall bathe his flesh in water, and afterward he shall come into the camp, and the priest shall be unclean until the even.
੭ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ।
8 And he that burns her shall wash his clothes in water, and bathe his flesh in water, and shall be unclean until the even.
੮ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
9 And a man that is clean shall gather up the ashes of the heifer, and lay them up without the camp in a clean place, and it shall be kept for the congregation of the children of Israel for a water of separation: it is a purification for sin.
੯ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।
10 And he that gathers the ashes of the heifer shall wash his clothes, and be unclean until the even: and it shall be unto the children of Israel, and unto the stranger that sojourns among them, for a statute for ever.
੧੦ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ।
11 He that touches the dead body of any man shall be unclean seven days.
੧੧ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ।
12 He shall purify himself with it on the third day, and on the seventh day he shall be clean: but if he purify not himself the third day, then the seventh day he shall not be clean.
੧੨ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
13 Whosoever touches the dead body of any man that is dead, and purifies not himself, defiles the tabernacle of the LORD; and that soul shall be cut off from Israel: because the water of separation was not sprinkled upon him, he shall be unclean; his uncleanness is yet upon him.
੧੩ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ।
14 This is the law, when a man dies in a tent: all that come into the tent, and all that is in the tent, shall be unclean seven days.
੧੪ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
15 And every open vessel, which has no covering bound upon it, is unclean.
੧੫ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ।
16 And whosoever touches one that is slain with a sword in the open fields, or a dead body, or a bone of a man, or a grave, shall be unclean seven days.
੧੬ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ।
17 And for an unclean person they shall take of the ashes of the burnt heifer of purification for sin, and running water shall be put thereto in a vessel:
੧੭ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।
18 And a clean person shall take hyssop, and dip it in the water, and sprinkle it upon the tent, and upon all the vessels, and upon the persons that were there, and upon him that touched a bone, or one slain, or one dead, or a grave:
੧੮ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।
19 And the clean person shall sprinkle upon the unclean on the third day, and on the seventh day: and on the seventh day he shall purify himself, and wash his clothes, and bathe himself in water, and shall be clean at even.
੧੯ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ।
20 But the man that shall be unclean, and shall not purify himself, that soul shall be cut off from among the congregation, because he has defiled the sanctuary of the LORD: the water of separation has not been sprinkled upon him; he is unclean.
੨੦ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।
21 And it shall be a perpetual statute unto them, that he that sprinkles the water of separation shall wash his clothes; and he that touches the water of separation shall be unclean until even.
੨੧ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ।
22 And whatsoever the unclean person touches shall be unclean; and the soul that touches it shall be unclean until even.
੨੨ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।