+ Genesis 1 >
1 In the beginning God created the heaven and the earth.
੧ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
2 And the earth was without form, and void; and darkness [was] upon the face of the deep. And the Spirit of God moved upon the face of the waters.
੨ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
3 And God said, Let there be light: and there was light.
੩ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
4 And God saw the light, that [it was] good: and God divided the light from the darkness.
੪ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
5 And God called the light Day, and the darkness he called Night. And the evening and the morning were the first day.
੫ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6 And God said, Let there be a firmament in the midst of the waters, and let it divide the waters from the waters.
੬ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।
7 And God made the firmament, and divided the waters which [were] under the firmament from the waters which [were] above the firmament: and it was so.
੭ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8 And God called the firmament Heaven. And the evening and the morning were the second day.
੮ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
9 And God said, Let the waters under the heaven be gathered together unto one place, and let the dry [land] appear: and it was so.
੯ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
10 And God called the dry [land] Earth; and the gathering together of the waters called he Seas: and God saw that [it was] good.
੧੦ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
11 And God said, Let the earth bring forth grass, the herb yielding seed, [and] the fruit tree yielding fruit after his kind, whose seed [is] in itself, upon the earth: and it was so.
੧੧ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
12 And the earth brought forth grass, [and] herb yielding seed after his kind, and the tree yielding fruit, whose seed [was] in itself, after his kind: and God saw that [it was] good.
੧੨ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
13 And the evening and the morning were the third day.
੧੩ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।
14 And God said, Let there be lights in the firmament of the heaven to divide the day from the night; and let them be for signs, and for seasons, and for days, and years:
੧੪ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
15 And let them be for lights in the firmament of the heaven to give light upon the earth: and it was so.
੧੫ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
16 And God made two great lights; the greater light to rule the day, and the lesser light to rule the night: [he made] the stars also.
੧੬ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
17 And God set them in the firmament of the heaven to give light upon the earth,
੧੭ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18 And to rule over the day and over the night, and to divide the light from the darkness: and God saw that [it was] good.
੧੮ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
19 And the evening and the morning were the fourth day.
੧੯ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।
20 And God said, Let the waters bring forth abundantly the moving creature that hath life, and fowl [that] may fly above the earth in the open firmament of heaven.
੨੦ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
21 And God created great whales, and every living creature that moveth, which the waters brought forth abundantly, after their kind, and every winged fowl after his kind: and God saw that [it was] good.
੨੧ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22 And God blessed them, saying, Be fruitful, and multiply, and fill the waters in the seas, and let fowl multiply in the earth.
੨੨ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
23 And the evening and the morning were the fifth day.
੨੩ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
24 And God said, Let the earth bring forth the living creature after his kind, cattle, and creeping thing, and beast of the earth after his kind: and it was so.
੨੪ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25 And God made the beast of the earth after his kind, and cattle after their kind, and every thing that creepeth upon the earth after his kind: and God saw that [it was] good.
੨੫ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26 And God said, Let us make man in our image, after our likeness: and let them have dominion over the fish of the sea, and over the fowl of the air, and over the cattle, and over all the earth, and over every creeping thing that creepeth upon the earth.
੨੬ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27 So God created man in his [own] image, in the image of God created he him; male and female created he them.
੨੭ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28 And God blessed them, and God said unto them, Be fruitful, and multiply, and replenish the earth, and subdue it: and have dominion over the fish of the sea, and over the fowl of the air, and over every living thing that moveth upon the earth.
੨੮ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29 And God said, Behold, I have given you every herb bearing seed, which [is] upon the face of all the earth, and every tree, in the which [is] the fruit of a tree yielding seed; to you it shall be for meat.
੨੯ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30 And to every beast of the earth, and to every fowl of the air, and to every thing that creepeth upon the earth, wherein [there is] life, [I have given] every green herb for meat: and it was so.
੩੦ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31 And God saw every thing that he had made, and, behold, [it was] very good. And the evening and the morning were the sixth day.
੩੧ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।