< Matthew 8 >
1 When he was come down from the mountain, great multitudes followed him.
੧ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
2 And, behold, there came a leper and worshipped him, saying, Lord, if thou wilt, thou canst make me clean.
੨ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
3 And Jesus put forth [his] hand, and touched him, saying, I will; be thou clean. And immediately his leprosy was cleansed.
੩ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
4 And Jesus saith unto him, See thou tell no man; but go thy way, shew thyself to the priest, and offer the gift that Moses commanded, for a testimony unto them.
੪ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
5 And when Jesus was entered into Capernaum, there came unto him a centurion, beseeching him,
੫ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
6 And saying, Lord, my servant lieth at home sick of the palsy, grievously tormented.
੬ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।
7 And Jesus saith unto him, I will come and heal him.
੭ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।
8 The centurion answered and said, Lord, I am not worthy that thou shouldest come under my roof: but speak the word only, and my servant shall be healed.
੮ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
9 For I am a man under authority, having soldiers under me: and I say to this [man], Go, and he goeth; and to another, Come, and he cometh; and to my servant, Do this, and he doeth [it].
੯ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
10 When Jesus heard [it], he marvelled, and said to them that followed, Verily I say unto you, I have not found so great faith, no, not in Israel.
੧੦ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
11 And I say unto you, That many shall come from the east and west, and shall sit down with Abraham, and Isaac, and Jacob, in the kingdom of heaven.
੧੧ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
12 But the children of the kingdom shall be cast out into outer darkness: there shall be weeping and gnashing of teeth.
੧੨ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।
13 And Jesus said unto the centurion, Go thy way; and as thou hast believed, [so] be it done unto thee. And his servant was healed in the selfsame hour.
੧੩ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
14 And when Jesus was come into Peter’s house, he saw his wife’s mother laid, and sick of a fever.
੧੪ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
15 And he touched her hand, and the fever left her: and she arose, and ministered unto them.
੧੫ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
16 When the even was come, they brought unto him many that were possessed with devils: and he cast out the spirits with [his] word, and healed all that were sick:
੧੬ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
17 That it might be fulfilled which was spoken by Esaias the prophet, saying, Himself took our infirmities, and bare [our] sicknesses.
੧੭ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
18 Now when Jesus saw great multitudes about him, he gave commandment to depart unto the other side.
੧੮ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
19 And a certain scribe came, and said unto him, Master, I will follow thee whithersoever thou goest.
੧੯ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
20 And Jesus saith unto him, The foxes have holes, and the birds of the air [have] nests; but the Son of man hath not where to lay [his] head.
੨੦ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
21 And another of his disciples said unto him, Lord, suffer me first to go and bury my father.
੨੧ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
22 But Jesus said unto him, Follow me; and let the dead bury their dead.
੨੨ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
23 And when he was entered into a ship, his disciples followed him.
੨੩ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
24 And, behold, there arose a great tempest in the sea, insomuch that the ship was covered with the waves: but he was asleep.
੨੪ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
25 And his disciples came to [him], and awoke him, saying, Lord, save us: we perish.
੨੫ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!
26 And he saith unto them, Why are ye fearful, O ye of little faith? Then he arose, and rebuked the winds and the sea; and there was a great calm.
੨੬ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
27 But the men marvelled, saying, What manner of man is this, that even the winds and the sea obey him!
੨੭ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
28 And when he was come to the other side into the country of the Gergesenes, there met him two possessed with devils, coming out of the tombs, exceeding fierce, so that no man might pass by that way.
੨੮ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
29 And, behold, they cried out, saying, What have we to do with thee, Jesus, thou Son of God? art thou come hither to torment us before the time?
੨੯ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
30 And there was a good way off from them an herd of many swine feeding.
੩੦ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।
31 So the devils besought him, saying, If thou cast us out, suffer us to go away into the herd of swine.
੩੧ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
32 And he said unto them, Go. And when they were come out, they went into the herd of swine: and, behold, the whole herd of swine ran violently down a steep place into the sea, and perished in the waters.
੩੨ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
33 And they that kept them fled, and went their ways into the city, and told every thing, and what was befallen to the possessed of the devils.
੩੩ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
34 And, behold, the whole city came out to meet Jesus: and when they saw him, they besought [him] that he would depart out of their coasts.
੩੪ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।