< Chronicles I 20 >

1 And it came to pass at the return of the year, at the [time of the] going forth of kings [to war], that Joab gathered the whole force of the army, and they ravaged the land of the children of Ammon; and he came and besieged Rabba. But David abode in Jerusalem. And Joab struck Rabba and destroyed it.
ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।
2 And David took the crown of Molchom their king off his head, and the weight of it was found [to be] a talent of gold, and on it were precious stones; and it was [placed] on the head of David: and he brought out the spoils of the city [which were] very great.
ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ
3 And he brought out the people that were in it, and sawed them asunder with saws, and [cut them] with iron axes, and with harrows: and thus David did to all the children of Ammon. And David and all his people returned to Jerusalem.
ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।
4 And it came to pass afterward that there was again war with the Philistines in Gazer: then Sobochai the Sosathite struck Saphut of the sons of the giants, and laid him low.
ਫਿਰ ਗਜ਼ਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਦਾ ਅਰੰਭ ਹੋਇਆ, ਤਦ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਜਿਹੜਾ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।
5 And there [was] war again with the Philistines; and Eleanan the son of Jair struck Lachmi the brother of Goliath the Gittite, and the wood of his spear [was] as a weavers' beam.
ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।
6 And there was again war in Geth, and there was a man of extraordinary size, and his fingers [and toes were] six on each hand and foot, four and twenty; and he was descended from the giants.
ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।
7 And he defied Israel, and Jonathan the son of Samaa the brother of David killed him.
ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
8 These were born to Rapha in Geth; all four were giants, and they fell by the hand of David, and by the hand of his servants.
ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

< Chronicles I 20 >