< Amos 4 >
1 Hear you this word, you heifers of the land of Basan that are in the mountain of Samaria, that oppress the poor, and trample on the needy, which say to their masters, Give us that we may drink.
੧ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”
2 The Lord swears by his holiness, that, behold, the days come upon you, when they shall take you with weapons, and fiery destroyers shall cast those with you into boiling caldrons.
੨ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!
3 And you shall be brought forth naked in the presence of each other; and you shall be cast forth on the mountain Romman, says the Lord.
੩ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ।
4 You went into Bethel, and sinned, and you multiplied sin at Galgala; and you brought your meat-offerings in the morning, [and] your tithes every third day.
੪“ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ।
5 And they read the law without, and called for public professions: proclaim aloud that the children of Israel have loved these things, says the Lord.
੫ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ।
6 And I will give you dullness of teeth in all your cities, and lack of bread in all your places: yet you returned not to me, says the Lord.
੬“ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
7 Also I withheld from you the rain three months before the harvest: and I will rain upon one city, and on another city I will not rain: one part shall be rained upon, and the part on which I shall not rain shall be dried up.
੭“ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
8 And [the inhabitants of] two or three cities shall be gathered to one city to drink water, and they shall not be satisfied: yet you have not returned to me, says the Lord.
੮ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
9 I struck you with parching, and with blight: you multiplied your gardens, your vineyards, and your fig-grounds, and the cankerworm devoured your olive yards: yet not [even] thus did you return to me, says the Lord.
੯“ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
10 I sent pestilence among you by the way of Egypt, and killed your young men with the sword, together with your horses that were taken captive; and in my wrath against you I set fire to your camps: yet not even thus did you return to me, says the Lord.
੧੦“ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
11 I overthrew you, as God overthrew Sodoma and Gomorrha, and you became as a brand plucked out of the fire: yet not even thus did you return to me, says the Lord.
੧੧“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
12 Therefore thus will I do to you, O Israel: nay because I will do thus to you, prepare to call on your God, O Israel.
੧੨“ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!”
13 For, behold, I am he that strengthens the thunder, and creates the wind, and proclaims to men his Christ, forming the morning and the darkness, and mounting on the high places of the earth, The Lord God Almighty is his name.
੧੩ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!