< Esther 9 >

1 For in the twelfth month, on the thirteenth day of the month which is Adar, the letters written by the king arrived.
ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।
2 In that day the adversaries of the Jews perished: for no one resisted, through fear of them.
ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।
3 For the chiefs of the satraps, and the princes and the royal scribes, honored the Jews; for the fear of Mardochaeus lay upon them.
ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।
4 For the order of the king was in force, that he should be celebrated in all the kingdom.
ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।
5
ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
6 And in the city Susa the Jews killed five hundred men:
ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।
7 both Pharsannes, and Delphon and Phasga,
ਉਨ੍ਹਾਂ ਨੇ ਪਰਸ਼ਨਦਾਥਾ, ਦਿਲਫੋਨ, ਅਸਪਾਥਾ,
8 and Pharadatha, and Barea, and Sarbaca,
ਪੋਰਾਥਾ, ਅਦਲਯਾ, ਅਰੀਦਾਥਾ,
9 and Marmasima, and Ruphaeus, and Arsaeus, and Zabuthaeus,
ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ
10 the ten sons of Aman the son of Amadathes the Bugaean, the enemy of the Jews, and they plundered [their property] on the same day:
੧੦ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
11 and the number of them that perished in Susa was rendered to the king.
੧੧ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
12 And the king said to Esther, The Jews have slain five hundred men in the city Susa; and how, think you, have they used them in the rest of the country? What then do you yet ask, that it may be [done] for you?
੧੨ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
13 And Esther said to the king, let it be granted to the Jews so to treat them tomorrow as to hand the ten sons of Aman.
੧੩ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
14 And he permitted it to be so done; and he gave up to the Jews of the city the bodies of the sons of Aman to hang.
੧੪ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
15 And the Jews assembled in Susa on the fourteenth [day] of Adar, and killed three hundred men, but plundered no property.
੧੫ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
16 And the rest of the Jews who were in the kingdom assembled, and helped one another, and obtained rest from their enemies: for they destroyed fifteen thousand of them on the thirteenth [day] of Adar, but took no spoil.
੧੬ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
17 And they rested on the fourteenth of the same month, and kept it as a day of rest with joy and gladness.
੧੭ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
18 And the Jews in the city Susa assembled also on the fourteenth [day] and rested; and they kept also the fifteenth with joy and gladness.
੧੮ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
19 On this account then [it is that] the Jews dispersed in every foreign land keep the fourteenth of Adar [as] a holy day with joy, sending portions each to his neighbor.
੧੯ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
20 And Mardochaeus wrote these things in a book, and sent them to the Jews, as many as were in the kingdom of Artaxerxes, both them that were near and them that were afar off,
੨੦ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
21 to establish these [as] joyful days, and to keep the fourteenth and fifteenth of Adar;
੨੧ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।
22 for on these days the Jews obtained rest from their enemies; and [as to] the month, which was Adar, in which a change was made for them, from mourning to joy, and from sorrow to a good day, to spend the whole of it [in] good days of feasting and gladness, sending portions to their friends, and to the poor.
੨੨ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।
23 And the Jews consented [to this] accordingly as Mardochaeus wrote to them,
੨੩ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,
24 [showing] how Aman the son of Amadathes the Macedonian fought against them, how he made a decree and cast lots to destroy them utterly;
੨੪ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
25 also how he went in to the king, telling [him] to hang Mardochaeus: but all the calamities he tried to bring upon the Jews came upon himself, and he was hanged, and his children.
੨੫ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।
26 Therefore these days were called Phrurae, because of the lots; (for in their language they are called Phrurae; ) because of the words of this letter, and [because of] all they suffered on this account, and all that happened to them.
੨੬ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,
27 And [Mardochaeus] established it, and the Jews took upon themselves, and upon their seed, and upon those that were joined to them [to observe it], neither would they on any account behave differently: but these days [were to be] a memorial kept in every generation, and city, and family, and province.
੨੭ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।
28 And these days of the Phrurae, [said they, ]shall be kept for ever, and their memorial shall not fail in any generation.
੨੮ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ।
29 And queen Esther, the daughter of Aminadab, and Mardochaeus the Jew, wrote all that they had done, and the confirmation of the letter of Phrurae.
੨੯ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।
੩੦ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,
31 And Mardochaeus and Esther the queen appointed [a fast] for themselves privately, even at that time also having formed their plan against their own health.
੩੧ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
32 And Esther established it by a command for ever, and it was written for a memorial.
੩੨ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।

< Esther 9 >