< Exodus 21 >

1 And these [are] the ordinances which you shall set before them.
ਇਹ ਉਹ ਨਿਆਂ ਹਨ ਜਿਹੜੇ ਤੂੰ ਉਨ੍ਹਾਂ ਦੇ ਅੱਗੇ ਰੱਖੇਂਗਾ।
2 If you buy a Hebrew servant, six years shall he serve you, and in the seventh year he shall go forth free for nothing.
ਜਦ ਤੂੰ ਇਬਰਾਨੀ ਗ਼ੁਲਾਮ ਲਵੇਂ ਤਾਂ ਉਹ ਛੇ ਸਾਲ ਤੇਰੀ ਸੇਵਾ ਕਰੇ ਪਰ ਸੱਤਵੇਂ ਸਾਲ ਉਹ ਮੁਫ਼ਤ ਅਜ਼ਾਦ ਹੋ ਕੇ ਚੱਲਿਆ ਜਾਵੇ।
3 If he should have come in alone, he shall also go forth alone; and if his wife should have gone in together with him, his wife also shall go out.
ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
4 Moreover, if his master give him a wife, and she have [born] him sons or daughters, the wife and the children shall be his master's; and he shall go forth alone.
ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
5 And if the servant should answer and say, I love my master and wife and children, I will not go away free;
ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
6 his master shall bring him to the judgment-seat of God, and then shall he bring him to the door, —to the door-post, and his master shall bore his ear through with an awl, and he shall serve him for ever.
ਤਾਂ ਉਸ ਦਾ ਸੁਆਮੀ ਉਸ ਨੂੰ ਪਰਮੇਸ਼ੁਰ ਦੇ ਕੋਲ ਲਿਆਵੇ ਅਤੇ ਉਹ ਦਰਵਾਜ਼ੇ ਦੇ ਕੋਲ ਅਰਥਾਤ ਚੁਗਾਠ ਦੇ ਕੋਲ ਲਿਆ ਕੇ ਆਰ ਨਾਲ ਉਸ ਦੇ ਕੰਨ ਨੂੰ ਉਸ ਦਾ ਸੁਆਮੀ ਵਿੰਨ੍ਹੇ ਸੋ ਉਹ ਉਸ ਦੀ ਸਦਾ ਲਈ ਟਹਿਲ ਕਰੇ।
7 And if any one sell his daughter as a domestic, she shall not depart as the maidservants depart.
ਅਤੇ ਜਦ ਕੋਈ ਮਨੁੱਖ ਆਪਣੀ ਧੀ ਨੂੰ ਗੋਲੀ ਹੋਣ ਲਈ ਵੇਚੇ ਤਾਂ ਉਹ ਦਾਸੀਆਂ ਵਾਂਗੂੰ ਬਾਹਰ ਨਾ ਚੱਲੀ ਜਾਵੇ।
8 If she be not pleasing to her master, after she has betrothed herself to him, he shall let her go free; but he is not at liberty to sell her to a foreign nation, because he has trifled with her.
ਜੇ ਉਹ ਆਪਣੇ ਸੁਆਮੀ ਦੀਆਂ ਅੱਖਾਂ ਨੂੰ ਨਾ ਭਾਵੇ ਤਾਂ ਜੇ ਉਸ ਨੇ ਉਹ ਦੇ ਨਾਲ ਕੁੜਮਾਈ ਨਹੀਂ ਕੀਤੀ ਉਹ ਉਸ ਦਾ ਵੱਟਾ ਦੇਵੇ। ਗੈਰ ਕੌਮ ਵਿੱਚ ਉਹ ਉਸ ਨੂੰ ਵੇਚ ਨਹੀਂ ਸਕਦਾ ਕਿਉਂ ਜੋ ਉਸ ਨੇ ਉਹ ਦੇ ਨਾਲ ਛਲ ਕੀਤਾ ਹੈ।
9 And if he should have betrothed her to his son, he shall do to her according to the right of daughters.
ਜੇ ਉਹ ਉਸ ਦੀ ਆਪਣੇ ਪੁੱਤਰ ਨਾਲ ਕੁੜਮਾਈ ਕਰੇ ਤਾਂ ਉਹ ਧੀਆਂ ਦੇ ਦਸਤੂਰ ਦੇ ਅਨੁਸਾਰ ਉਹ ਦੇ ਲਈ ਕਰੇ।
10 And if he take another to himself, he shall not deprive her of necessaries and her apparel, and her companionship [with him].
੧੦ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
11 And if he will not do these three things to her, she shall go out free without money.
੧੧ਜੇ ਉਹ ਉਸ ਦੇ ਲਈ ਇਹ ਤਿੰਨ ਗੱਲਾਂ ਨਾ ਕਰੇ ਤਾਂ ਉਹ ਮੁਫ਼ਤ ਬਿਨਾਂ ਚਾਂਦੀ ਦੇ ਚੱਲੀ ਜਾਵੇ।
12 And if any man strike another and he die, let him be certainly put to death.
੧੨ਜੇ ਕੋਈ ਮਨੁੱਖ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਹ ਜ਼ਰੂਰ ਮਾਰਿਆ ਜਾਵੇ।
13 But as for him that did it not willingly, but God delivered him into his hands, I will give you a place whither the slayer may flee.
੧੩ਪਰ ਜਿਹੜਾ ਛੈਹ ਕੇ ਨਾ ਬੈਠਾ ਹੋਵੇ ਅਤੇ ਪਰਮੇਸ਼ੁਰ ਨੇ ਉਸ ਨੂੰ ਉਹ ਦੇ ਹੱਥ ਵਿੱਚ ਆਉਣ ਦਿੱਤਾ ਹੋਵੇ ਤਾਂ ਮੈਂ ਤੇਰੇ ਲਈ ਇੱਕ ਸਥਾਨ ਠਹਿਰਾਵਾਂਗਾ ਜਿੱਥੇ ਨੂੰ ਉਹ ਨੱਠ ਜਾਵੇ।
14 And if any one lie in wait for his neighbor to kill him by craft, and he go for refuge, you shall take him from my altar to put him to death.
੧੪ਜੇ ਕੋਈ ਮਨੁੱਖ ਆਪਣੇ ਗੁਆਂਢੀ ਉੱਤੇ ਧੱਕੋ-ਧੱਕੀ ਵਾਰ ਕਰੇ ਤਾਂ ਜੋ ਉਹ ਨੂੰ ਛਲ ਨਾਲ ਮਾਰ ਸੁੱਟੇ ਤਾਂ ਤੂੰ ਉਸ ਨੂੰ ਮੇਰੀ ਜਗਵੇਦੀ ਤੋਂ ਵੀ ਲੈ ਕੇ ਮਾਰ ਦੇ।
15 Whoever smites his father or his mother, let him be certainly put to death.
੧੫ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
16 He that reviles his father or his mother shall surely die.
੧੬ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
17 Whosoever shall steal one of the children of Israel, and prevail over him and sell him, and he be found with him, let him certainly die.
੧੭ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
18 And if two men revile each other and strike the one the other with a stone or his fist, and he die not, but be laid upon his bed;
੧੮ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
19 if the man arise and walk abroad on his staff, he that struck him shall be clear; only he shall pay for his loss of time, and for his healing.
੧੯ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
20 And if a man strike his man-servant or his maidservant, with a rod, and [the party] die under his hands, he shall be surely punished.
੨੦ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।
21 But if [the servant] continue to live a day or two, let not [the master] be punished; for he is his money.
੨੧ਪਰੰਤੂ ਜੇ ਉਹ ਇੱਕ ਦੋ ਦਿਨ ਜੀਉਂਦਾ ਰਹੇ ਤਾਂ ਉਸ ਤੋਂ ਬਦਲਾ ਨਾ ਲਿਆ ਜਾਵੇ ਕਿਉਂ ਜੋ ਉਹ ਉਸ ਦਾ ਮਾਲ ਹੈ।
22 And if two men strive and strike a woman with child, and her child be born imperfectly formed, he shall be forced to pay a penalty: as the woman's husband may lay upon him, he shall pay with a valuation.
੨੨ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
23 But if it be perfectly formed, he shall give life for life,
੨੩ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
24 eye for eye, tooth for tooth, hand for hand, foot for foot,
੨੪ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
25 burning for burning, wound for wound, stripe for stripe.
੨੫ਸਾੜਨ ਦੇ ਵੱਟੇ ਸਾੜਨ, ਫੱਟ ਦੇ ਵੱਟੇ ਫੱਟ, ਸੱਟ ਦੇ ਵੱਟੇ ਸੱਟ ਤੂੰ ਦੇ।
26 And if one strike the eye of his man-servant, or the eye of his maidservant, and put it out, he shall let them go free for their eye's sake.
੨੬ਜਦ ਕੋਈ ਮਨੁੱਖ ਆਪਣੇ ਦਾਸ ਦੀ ਅੱਖ ਜਾਂ ਆਪਣੀ ਦਾਸੀ ਦੀ ਅੱਖ ਉੱਤੇ ਅਜਿਹਾ ਮਾਰੇ ਕਿ ਉਹ ਮਾਰੀ ਜਾਵੇ ਤਾਂ ਉਹ ਉਸ ਦੀ ਅੱਖ ਦੇ ਵੱਟੇ ਉਹ ਨੂੰ ਅਜ਼ਾਦ ਕਰ ਕੇ ਜਾਣ ਦੇਵੇ।
27 And if he should strike out the tooth of his man-servant, or the tooth of his maidservant, he shall send them away free for their tooth's sake.
੨੭ਜੇ ਉਹ ਆਪਣੇ ਦਾਸ ਦੇ ਦੰਦ ਜਾਂ ਆਪਣੀ ਗੋਲੀ ਦੇ ਦੰਦ ਨੂੰ ਭੰਨ ਸੁੱਟੇ ਤਾਂ ਉਹ ਉਸ ਨੂੰ ਦੰਦ ਦੇ ਵੱਟੇ ਵਿੱਚ ਅਜ਼ਾਦ ਕਰ ਕੇ ਜਾਣ ਦੇਵੇ।
28 And if a bull gore a man or woman and they die, the bull shall be stoned with stones, and his flesh shall not be eaten; but the owner of the bull shall be clear.
੨੮ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
29 But if the bull should have been given to goring in former time, and men should have told his owner, and he have not removed him, but he should have slain a man or woman, the bull shall be stoned, and his owner shall die also.
੨੯ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
30 And if a ransom should be imposed on him, he shall pay for the ransom of his soul as much as they shall lay upon him.
੩੦ਜਦ ਨਿਸਤਾਰੇ ਦਾ ਮੁੱਲ ਉਸ ਉੱਤੇ ਠਹਿਰਾਇਆ ਜਾਵੇ ਤਾਂ ਆਪਣੀ ਜਿੰਦ ਛੁਡਾਉਣ ਲਈ ਜੋ ਕੁਝ ਉਸ ਉੱਤੇ ਠਹਿਰਾਇਆ ਜਾਵੇ ਉਹੀ ਦੇਵੇ।
31 And if [the bull] gore a son or daughter, let them do to him according to this ordinance.
੩੧ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ।
32 And if the bull gore a man-servant or maidservant, he shall pay to their master thirty silver didrachmas, and the bull shall be stoned.
੩੨ਜੇ ਉਹ ਬਲ਼ਦ ਦਾਸ ਨੂੰ ਜਾਂ ਗੋਲੀ ਨੂੰ ਸਿੰਙ ਮਾਰੇ ਤਾਂ ਤੀਹ ਰੁੱਪਈਏ ਚਾਂਦੀ ਦੇ ਉਸ ਦੇ ਸੁਆਮੀ ਨੂੰ ਦਿੱਤੇ ਜਾਣ ਅਤੇ ਬਲ਼ਦ ਵੱਟਿਆਂ ਨਾਲ ਮਾਰਿਆ ਜਾਵੇ।
33 And if any one open a pit or dig a cavity in stone, and cover it not, and an ox or an ass fall in there,
੩੩ਜਦ ਕੋਈ ਮਨੁੱਖ ਟੋਆ ਖੋਲ੍ਹੇ ਜਾਂ ਟੋਆ ਪੁੱਟ ਕੇ ਉਸ ਨੂੰ ਨਾ ਢੱਕੇ ਅਤੇ ਉਸ ਵਿੱਚ ਬਲ਼ਦ ਜਾਂ ਗਧਾ ਡਿੱਗ ਪਵੇ
34 the owner of the pit shall make compensation; he shall give money to their owner, and the dead shall be his own.
੩੪ਤਾਂ ਟੋਏ ਦਾ ਮਾਲਕ ਉਹ ਦਾ ਘਾਟਾ ਭਰੇ ਅਤੇ ਚਾਂਦੀ ਉਸ ਦੇ ਮਾਲਕ ਨੂੰ ਮੋੜ ਦੇਵੇ। ਫੇਰ ਲੋਥ ਉਸ ਦੀ ਹੋਵੇਗੀ।
35 And if any man's bull gore the bull of his neighbor, and it die, they shall sell the living bull and divide the money, and they shall divide the dead bull.
੩੫ਜਦ ਕਦੀ ਕਿਸੇ ਦਾ ਬਲ਼ਦ ਉਸ ਦੇ ਗੁਆਂਢੀ ਦੇ ਬਲ਼ਦ ਨੂੰ ਮਾਰੇ ਅਤੇ ਉਹ ਮਰ ਜਾਵੇ ਤਾਂ ਜਿਉਂਦੇ ਬਲ਼ਦ ਨੂੰ ਵੇਚ ਦੇਣ ਅਤੇ ਉਸ ਦੀ ਚਾਂਦੀ ਨੂੰ ਵੰਡ ਲੈਣ ਅਤੇ ਲੋਥ ਵੀ ਵੰਡ ਲੈਣ।
36 But if the bull be known to have been given to goring in time past, and they have testified to his owner, and he have not removed him, he shall repay bull for bull, but the dead shall be his own.
੩੬ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ।

< Exodus 21 >