< Job 25 >
1 Then Baldad the Sauchite answered and said,
੧ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2 What beginning or fear is his—even he that makes all things in the highest?
੨“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।
3 For let none think that there is a respite for robbers: and upon whom will there not come a snare from him?
੩ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
4 For how shall a mortal be just before the Lord? or who that is born of a woman shall purify himself?
੪ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?
5 If he gives an order to the moon, then it shines not; and the stars are not pure before him.
੫ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।
6 But alas! man is corruption, and the son of man a worm.
੬ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”