< Naum 3 >
1 O city of blood, wholly false, full of unrighteousness; the prey shall not be handled.
੧ਖੂਨੀ ਸ਼ਹਿਰ ਉੱਤੇ ਹਾਏ ਹਾਏ! ਸਾਰੇ ਦਾ ਸਾਰਾ ਝੂਠ ਅਤੇ ਲੁੱਟ ਨਾਲ ਭਰਿਆ ਹੋਇਆ ਹੈ, ਸ਼ਿਕਾਰ ਅਣਮੁੱਕ ਹੈ!
2 The noise of whips, and the noise of the rumbling of wheels, and of the pursuing horse, and of the bounding chariot,
੨ਕੋਟਲੇ ਦਾ ਖੜਾਕ, ਪਹੀਏ ਦੀ ਗੂੰਜ, ਸਰਪੱਟ ਦੌੜਨ ਵਾਲਾ ਘੋੜਾ ਅਤੇ ਉੱਛਲਦਾ ਰੱਥ!
3 and of the mounting rider, and of the glittering sword, and of the gleaming arms, and of a multitude of slain, and of heavy falling: and there was no end to her nations, but they shall be weak in their bodies
੩ਘੋੜ ਸਵਾਰ ਚੜ੍ਹਾਈ ਕਰਦੇ, ਤਲਵਾਰ ਚਮਕਦੀ ਅਤੇ ਬਰਛੀ ਲਸ਼ਕਦੀ ਹੈ! ਵੱਢੇ ਹੋਇਆਂ ਦੀ ਭੀੜ, ਲਾਸ਼ਾਂ ਦੇ ਢੇਰ, ਲੋਥਾਂ ਬੇਅੰਤ ਹਨ ਅਤੇ ਉਹ ਲੋਥਾਂ ਉੱਤੇ ਠੋਕਰ ਖਾਂਦੇ ਹਨ!
4 because of the abundance of fornication: [she is] a fair harlot, and well-favoured, skilled in sorcery, that sells the nations by her fornication, and peoples by her sorceries.
੪ਇਹ ਦਾ ਕਾਰਨ ਉਸ ਵਿਭਚਾਰਨ ਦੇ ਬਹੁਤੇ ਵਿਭਚਾਰ ਹਨ, ਜਿਹੜੀ ਸੋਹਣੀ ਅਤੇ ਰੂਪਵੰਤ ਹੈ, ਜਾਦੂਗਰੀਆਂ ਦੀ ਮਲਕਾ, ਜਿਹੜੀ ਕੌਮਾਂ ਨੂੰ ਆਪਣੀਆਂ ਜ਼ਨਾਹਕਾਰੀਆਂ ਨਾਲ ਵੇਚਦੀ ਹੈ ਅਤੇ ਘਰਾਣਿਆਂ ਨੂੰ ਆਪਣੀਆਂ ਜਾਦੂਗਰੀਆਂ ਨਾਲ।
5 Behold, I am against you, says the Lord God Almighty, and I will uncover your skirts in your presence, and I will show the nations your shame, and the kingdoms your disgrace.
੫ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!
6 And I will cast abominable filth upon you according to your unclean ways, and will make you a public example.
੬ਮੈਂ ਤੇਰੇ ਉੱਤੇ ਗੰਦਗੀ ਸੁੱਟਾਂਗਾ, ਤੇਰਾ ਮਖ਼ੌਲ ਉਡਾਵਾਂਗਾ ਅਤੇ ਤੈਨੂੰ ਤਮਾਸ਼ਾ ਬਣਾਵਾਂਗਾ!
7 And it shall be [that] every one that sees you shall go down from you, and shall say, Wretched Nineve! who shall lament for her? whence shall I seek comfort for her?
੭ਇਸ ਤਰ੍ਹਾਂ ਹੋਵੇਗਾ ਕਿ ਜਿੰਨੇ ਤੈਨੂੰ ਵੇਖਣਗੇ, ਤੇਰੇ ਕੋਲੋਂ ਭੱਜਣਗੇ ਅਤੇ ਕਹਿਣਗੇ, ਨੀਨਵਾਹ ਬਰਬਾਦ ਹੋਇਆ, ਕੌਣ ਉਹ ਦਾ ਸੋਗ ਕਰੇਗਾ? ਮੈਂ ਤੇਰੇ ਲਈ ਤਸੱਲੀ ਦੇਣ ਵਾਲੇ ਕਿੱਥੋਂ ਲੱਭਾਂ?
8 Prepare you a portion, tune the chord, prepare a portion for Ammon: she that dwells among the rivers, water is round about her, whose dominion is the sea, and whose walls are water.
੮ਕੀ ਤੂੰ ਨੋ-ਆਮੋਨ ਤੋਂ ਚੰਗਾ ਹੈਂ, ਜੋ ਨਹਿਰਾਂ ਦੇ ਵਿੱਚ ਵੱਸਿਆ ਹੋਇਆ ਸੀ, ਜਿਹ ਦੇ ਆਲੇ-ਦੁਆਲੇ ਪਾਣੀ ਸੀ, ਜਿਹ ਦੀ ਸ਼ਹਿਰਪਨਾਹ ਸਮੁੰਦਰ ਅਤੇ ਉਹ ਦੀ ਕੰਧ ਪਾਣੀ ਸੀ?
9 And Ethiopia is her strength, and Egypt; and there was no limit of the flight [of her enemies]; and the Libyans became her helpers.
੯ਕੂਸ਼ ਅਤੇ ਮਿਸਰ ਉਹ ਦਾ ਬਲ ਸੀ, ਉਹ ਬੇਅੰਤ ਸੀ, ਪੂਟ ਅਤੇ ਲੂਬੀਮ ਤੇਰੇ ਸਹਾਇਕ ਸਨ।
10 Yet she shall go as a prisoner into captivity, and they shall dash her infants against the ground at the top of all her ways: and they shall cast lots upon all her glorious [possessions], and all her nobles shall be bound in chains.
੧੦ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ।
11 And you shall be drunken, and shall be overlooked; and you shall seek for yourself strength because of [your] enemies.
੧੧ਤੂੰ ਵੀ ਮਸਤ ਹੋਵੇਂਗਾ, ਤੂੰ ਗਸ਼ ਖਾਵੇਂਗਾ ਅਤੇ ਤੂੰ ਵੀ ਵੈਰੀ ਤੋਂ ਬਚਾ ਲੱਭੇਂਗਾ!
12 All your strongholds are as fig-trees having watchers: if they be shaken, they shall fall into the mouth of the eater.
੧੨ਤੇਰੇ ਸਭ ਗੜ੍ਹ ਹੰਜ਼ੀਰ ਦੇ ਦਰੱਖਤਾਂ ਵਾਂਗੂੰ ਹੋਣਗੇ, ਜਦੋਂ ਹੰਜ਼ੀਰ ਪਹਿਲਾਂ ਪੱਕਦੀਆਂ ਹਨ, ਜੇ ਉਹ ਹਿਲਾਏ ਜਾਣ ਤਾਂ ਉਹ ਖਾਣ ਵਾਲੇ ਦੇ ਮੂੰਹ ਵਿੱਚ ਡਿੱਗਣਗੀਆਂ।
13 Behold, your people within you are as women: the gates of your land shall surely be opened to your enemies: the fire shall devour your bars.
੧੩ਵੇਖ, ਤੇਰੇ ਲੋਕ ਤੇਰੇ ਵਿੱਚ ਔਰਤਾਂ ਹੀ ਹਨ, ਤੇਰੇ ਦੇਸ ਦੇ ਫਾਟਕ ਤੇਰੇ ਵੈਰੀਆਂ ਲਈ ਖੁਲ੍ਹੇ ਪਏ ਹਨ ਅਤੇ ਅੱਗ ਨੇ ਤੇਰੇ ਦਰਵਾਜ਼ਿਆਂ ਦੀਆਂ ਕੁੰਡੀਆਂ ਨੂੰ ਭਸਮ ਕੀਤਾ ਹੈ।
14 Draw you water for a siege, and well secure your strongholds: enter into the clay, and be you trodden in the chaff, make [the fortifications] stronger than brick.
੧੪ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾ, ਗਾਰਾ ਲਤਾੜ ਅਤੇ ਭੱਠੇ ਨੂੰ ਤਕੜਾ ਕਰ!
15 There the fire shall devour you; the sword shall utterly destroy you, it shall devour you as the locust, and you shall be pressed down as a palmerworm.
੧੫ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਗੂੰ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਗੂੰ ਵਧਾ ਅਤੇ ਆਪਣੇ ਆਪ ਨੂੰ ਟਿੱਡੀ ਵਾਂਗੂੰ ਵਧਾ!
16 You have multiplied your merchandise beyond the stars of heaven: the palmerworm has attacked [it], and has flown away.
੧੬ਤੂੰ ਆਪਣੇ ਵਪਾਰੀਆਂ ਨੂੰ ਅਕਾਸ਼ ਦੇ ਤਾਰਿਆਂ ਨਾਲੋਂ ਵਧਾਇਆ, ਸਲਾ ਨੰਗਾ ਕਰਦੀ ਅਤੇ ਫੇਰ ਉੱਡ ਜਾਂਦੀ ਹੈ।
17 Your mixed [multitude] has suddenly departed as the grasshopper, as the locust perched on a hedge in a frosty day; the sun arises, and it flies off, and knows not its place: woe to them!
੧੭ਤੇਰੇ ਸ਼ਾਹੀ ਲੋਕ ਟਿੱਡੀਆਂ ਵਾਂਗੂੰ ਹਨ, ਤੇਰੇ ਸੈਨਾਪਤੀ ਸਲਾ ਦੇ ਦਲਾਂ ਵਾਂਗੂੰ ਹਨ, ਜੋ ਸਿਆਲ ਦੇ ਦਿਨਾਂ ਵਿੱਚ ਬਾੜਾਂ ਦੇ ਉੱਤੇ ਟਿਕਦੀਆਂ ਹਨ, ਜਦ ਸੂਰਜ ਚੜ੍ਹਦਾ ਉਹ ਉੱਡ ਜਾਂਦੀ ਹੈ ਅਤੇ ਕੋਈ ਨਹੀਂ ਜਾਣਦਾ ਕਿ ਉਹ ਕਿੱਥੇ ਹਨ।
18 Your shepherds have slumbered, the Assyrian king has laid low your mighty men: your people departed to the mountains, and there was none to receive [them].
੧੮ਹੇ ਅੱਸ਼ੂਰ ਦੇ ਰਾਜਾ, ਤੇਰੇ ਅਯਾਲੀ ਸੁੱਤੇ ਪਏ ਹਨ, ਤੇਰੇ ਸ਼ਰੀਫ ਲੰਮੇ ਪਏ ਹਨ, ਤੇਰੇ ਲੋਕ ਪਹਾੜਾਂ ਉੱਤੇ ਖਿੱਲਰੇ ਹੋਏ ਹਨ, ਕੋਈ ਇਕੱਠੇ ਕਰਨ ਵਾਲਾ ਨਹੀਂ ਹੈ।
19 There is no healing for your bruise; your wound has rankled: all that hear the report of you shall clap their hands against you; for upon whom has not your wickedness passed continually?
੧੯ਤੇਰਾ ਕੋਈ ਇਲਾਜ਼ ਨਹੀਂ, ਤੇਰਾ ਜ਼ਖਮ ਸਖ਼ਤ ਹੈ। ਤੇਰੀ ਖ਼ਬਰ ਦੇ ਸਭ ਸੁਣਨ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਕਿਉਂਕਿ ਕੌਣ ਹੈ ਜਿਹ ਦੇ ਉੱਤੇ ਤੇਰੀ ਬਦੀ ਰੋਜ਼ ਨਾ ਆਈ ਹੋਵੇ?