< 2 Samuel 21 >
1 And there was a famine in the days of David three years, year after year; and David besought the presence of the Lord. And the Lord said, On account of Saul, and on account of the house of blood, is this; because he hath slain the Gib'onites.
੧ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
2 And the king called for the Gib'onites, and said unto them: [now the Gib'onites are not of the children of Israel, but of the remnant of the Emorites; and the children of Israel had sworn unto them; but Saul had sought to slay them in his zeal for the children of Israel in Judah: ]
੨ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)
3 Wherefore David said unto the Gib'onites, What shall I do for you? and wherewith shall I make the atonement, that ye may bless the inheritance of the Lord?
੩ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?
4 And the Gib'onites said unto him, We have no concern of silver or gold with Saul and with his house: nor do we wish to kill any man in Israel. And he said, What ye say, will I do for you.
੪ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
5 And they said to the king, The man that consumed us, and that devised against us that we should be destroyed, so that we should have no footing in all the boundaries of Israel.
੫ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।
6 Let there be delivered unto us seven men of his sons, and we will hang them up unto the Lord in Gib'ah of Saul, the chosen of the Lord. And the king said, I will give them.
੬ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ
7 But the king had pity on Mephibosheth, the son of Jonathan the son of Saul, because of the Lord's oath that was between them, between David and Jonathan the son of Saul.
੭ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।
8 And the king took the two sons of Rizpah the daughter of Ayah, whom she had born unto Saul, Armoni and Mephibosheth; and the five sons of Michal the daughter of Saul, whom she had brought up for 'Adriel the son of Barzillai the Mecholathite:
੮ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ
9 And he delivered them into the hand of the Gib'onites, and they hanged them on the mount before the Lord; and they fell, these seven, together; and they were put to death in the first days of harvest, in the beginning of the barley-harvest.
੯ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।
10 And Rizpah the daughter of Ayah took sackcloth, and spread out it for herself upon the rock, from the beginning of the harvest until water dropped down upon them out of heaven, and she suffered neither the birds of heaven to rest on them by day, nor the beasts of the field by night.
੧੦ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ
11 And it was told to David what Rizpah the daughter of Ayah, the concubine of Saul, had done.
੧੧ਤਦ ਦਾਊਦ ਨੂੰ ਖ਼ਬਰ ਹੋਈ ਕਿ ਸ਼ਾਊਲ ਦੀ ਰਖ਼ੈਲ ਅੱਯਾਹ ਦੀ ਧੀ ਰਿਜ਼ਪਾਹ ਨੇ ਇਸ ਤਰ੍ਹਾਂ ਕੀਤਾ।
12 And David then went and took the bones of Saul and the bones of Jonathan his son from the men of Yabeshgil'ad, who had stolen them from the market-place of Bethshan, where the Philistines had hanged them up, at the time the Philistines had smitten Saul at Gilboa':
੧੨ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।
13 And he brought up from there the bones of Saul and the bones of Jonathan his son; and they gathered up the bones of those that had been hanged.
੧੩ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।
14 And they buried the bones of Saul and Jonathan his son in the country of Benjamin at Zela', in the sepulchre of Kish his father: and they performed all that the king had commanded. And after that God was entreated for the land.
੧੪ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
15 And the Philistines had again a war with Israel; and David went down, and his servants with him, and fought against the Philistines: and David became fatigued.
੧੫ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।
16 And Yishbi at Nob, who was of the children of the Raphah, the weight of whose spear was three hundred shekels of copper, he being girded with a new armor, thought to slay David.
੧੬ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।
17 But Abishai the son of Zeruyah succored him, and smote the Philistine, and killed him. Then swore the men of David unto him, saying, Thou shalt go out no more with us to battle, that thou mayest not quench the lamp of Israel.
੧੭ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।
18 And it came to pass after this, that there was again a battle at Gob, with the Philistines: then smote Sibbechai the Chushathite Saph, who was of the children of the Raphah.
੧੮ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।
19 And there was again a battle at Gob with the Philistines, when Elchanan the son of Ya'are-oregim, the Bethlechemite, slew Goliath the Gittite, the staff of whose spear was like a weaver's beam.
੧੯ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।
20 And there was again a battle in Gath, where was a man of [great] stature, that had on every hand six fingers, and on every foot six toes, [in all] four and twenty in number; and he also was born to the Raphah.
੨੦ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।
21 And he defied Israel; but Jonathan the son of Shim'ah, the brother of David, slew him.
੨੧ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
22 These four were born to the Raphah in Gath; and they fell by the hand of David, and by the hand of his servants.
੨੨ਇਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ ਸਨ।