< 1 Chronicles 28 >
1 And David assembles all the heads of Israel, heads of the tribes, and heads of the divisions who are serving the king, and heads of the thousands, and heads of the hundreds, and heads of all the substance and possessions of the king, and of his sons, with the officers and the mighty ones, and of every mighty man of valor—to Jerusalem.
੧ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋ-ਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਦੇ ਸਾਰੇ ਮਾਲ ਧਨ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ
2 And David the king rises on his feet and says, “Hear me, my brothers and my people, I [had it] with my heart to build a house of rest for the Ark of the Covenant of YHWH, and for the footstool of our God, and I prepared to build,
੨ਤਾਂ ਦਾਊਦ ਪਾਤਸ਼ਾਹ ਨੇ ਆਪਣੇ ਪੱਬਾਂ ਦੇ ਭਾਰ ਖੜਾ ਹੋ ਕੇ ਆਖਿਆ, ਹੇ ਮੇਰੇ ਭਾਈਓ ਅਤੇ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਕਿ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁੱਖ ਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਰਾਂ ਦੇ ਤਲੇ ਦੀ ਚੌਂਕੀ ਬਣਾਵਾਂ, ਅਤੇ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
3 and God has said to me, You do not build a house for My Name, for you [are] a man of wars, and you have shed blood.
੩ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ, ਕਿਉਂਕਿ ਤੂੰ ਇੱਕ ਯੋਧਾ ਹੈ ਅਤੇ ਤੂੰ ਲਹੂ ਵਹਾਇਆ ਹੈ,
4 And YHWH, God of Israel, fixes on me out of all the house of my father to be for king over Israel for all time, for He has fixed on Judah for a leader, and in the house of Judah, the house of my father, and among the sons of my father, He has been pleased with me to make [me] king over all Israel;
੪ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਵੰਸ਼ ਵਿੱਚੋਂ ਚੁਣ ਲਿਆ, ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੱਕ ਪਾਤਸ਼ਾਹ ਹੋਵਾਂ, ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਮੇਰੇ ਪਿਤਾ ਦੇ ਪਰਿਵਾਰ ਨੂੰ ਅਤੇ ਮੇਰੇ ਪਿਤਾ ਦੇ ਪੁੱਤਰਾਂ ਵਿੱਚੋਂ ਮੈਨੂੰ ਪਸੰਦ ਕੀਤਾ, ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਵੇ
5 and out of all my sons—for YHWH has given many sons to me—He also fixes on my son Solomon, to sit on the throne of the kingdom of YHWH over Israel,
੫ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।
6 and says to me, Your son Solomon builds My house and My courts, for I have fixed on him [to be] to Me for a son, and I am to him for a father.
੬ਉਸ ਨੇ ਮੈਨੂੰ ਕਿਹਾ, ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਭਵਨ ਅਤੇ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ, ਜੋ ਉਹ ਮੇਰਾ ਪੁੱਤਰ ਹੋਵੇ ਅਤੇ ਮੈਂ ਉਸ ਦਾ ਪਿਤਾ ਹੋਵਾਂ
7 And I have established his kingdom for all time, if he is strong to do My commands and My judgments, as at this day.
੭ਅਤੇ ਜੇ ਉਹ ਮੇਰੇ ਨਿਆਂਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੱਕ ਸਥਿਰ ਕਰਾਂਗਾ
8 And now, before the eyes of all Israel, the assembly of YHWH, and in the ears of our God, keep and seek all the commands of your God YHWH, so that you possess this good land, and have caused your sons to inherit after you for all time.
੮ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਤੇ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਵਾਂ ਉੱਤੇ ਧਿਆਨ ਰੱਖੋ, ਅਤੇ ਉਸ ਦੀ ਖੋਜ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਤੇ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਿਕਾਰ ਲਈ ਛੱਡ ਜਾਓ।
9 And you, my son Solomon, know the God of your father, and serve Him with a perfect heart and with a willing mind, for YHWH is seeking all hearts, and He is understanding every imagination of the thoughts; if you seek Him, He is found by you, and if you forsake Him, He casts you off forever.
੯ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ੍ਹ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ। ਜੇ ਤੂੰ ਉਸ ਨੂੰ ਖ਼ੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
10 See, now, for YHWH has fixed on you to build a house for a sanctuary; be strong, and do.”
੧੦ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!।
11 And David gives to his son Solomon the pattern of the porch, and of its houses, and of its treasures, and of its upper chambers, and of its innermost chambers, and of the house of the atonement;
੧੧ਤਾਂ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੇ ਭੰਡਾਰਾਂ ਦਾ, ਉਸ ਦੀਆਂ ਉੱਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ ਅਤੇ ਉਸ ਦੀ ਪ੍ਰਾਸਚਿੱਤ ਦੇ ਸਥਾਨ ਦਾ ਨਕਸ਼ਾ ਦਿੱਤਾ
12 and the pattern of all that has been with him by the Spirit, for the courts of the house of YHWH, and for all the surrounding chambers, for the treasures of the house of God, and for the treasures of the things sacrificed;
੧੨ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦ-ਗਿਰਦ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ
13 and for the divisions of the priests and of the Levites, and for all the work of the service of the house of YHWH, and for all vessels of service of the house of YHWH,
੧੩ਅਤੇ ਜਾਜਕਾਂ ਤੇ ਲੇਵੀਆਂ ਦੀਆਂ ਵਾਰੀਆਂ ਦਾ, ਅਤੇ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆ ਦੇ ਲਈ
14 even gold by weight, for [things of] gold, for all instruments of every service; for all instruments of silver by weight, for all instruments of every service;
੧੪ਅਤੇ ਸੋਨੇ ਦੇ ਭਾਂਡਿਆ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆ ਦੇ ਲਈ ਅਤੇ ਚਾਂਦੀ ਦੇ ਸਾਰੇ ਭਾਂਡਿਆ ਦੇ ਲਈ ਚਾਂਦੀ ਤੋਲ ਦਿੱਤੀ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਂਡਿਆ ਦੇ ਲਈ
15 and [by] weight for the lampstands of gold, and their lamps of gold, by weight [for] lampstand and lampstand, and its lamps; and for the lampstands of silver, by weight for a lampstand and its lamps, according to the service of lampstand and lampstand;
੧੫ਅਤੇ ਸੁਨਹਿਰੀ ਦੀਵਟ ਅਤੇ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ ਅਤੇ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਤੇ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਲਈ ਜ਼ਰੂਰੀ ਸੀ, ਚਾਂਦੀ ਤੋਲ ਨਾਲ ਦਿੱਤੀ
16 and the gold [by] weight for tables of the arrangement, for table and table, and silver for the tables of silver;
੧੬ਅਤੇ ਚੜਾਵੇ ਦੀ ਰੋਟੀ ਦੀਆਂ ਮੇਜ਼ਾਂ ਦੀ ਮਿਣਤੀ ਦੇ ਅਨੁਸਾਰ ਹਰੇਕ ਮੇਜ਼ ਲਈ ਸੋਨਾ ਤੋਲ ਦਿੱਤਾ ਅਤੇ ਚਾਂਦੀ ਦੀਆਂ ਮੇਜ਼ਾਂ ਦੇ ਲਈ ਚਾਂਦੀ ਤੋਲ ਦਿੱਤੀ।
17 and the forks, and the bowls, and the cups of pure gold, and for the basins of gold, by weight for basin and basin, and for the basins of silver, by weight for basin and basin,
੧੭ਕਾਂਟਿਆਂ, ਬਾਟੀਆਂ ਅਤੇ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਤੇ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਤੇ ਚਾਂਦੀ ਦੇ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਚਾਂਦੀ ਤੋਲ ਕੇ ਦਿੱਤਾ,
18 and for the altar of incense, refined gold by weight, and for the pattern of the chariot of the cherubim of gold, spreading and covering over the Ark of the Covenant of YHWH.
੧੮ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਤੇ ਕਰੂਬੀਆਂ ਦੇ ਸੁਨਹਿਰੀ ਰਥ ਦੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ।
19 The whole [is] in writing from the hand of YHWH, “He caused me to understand all the work of the pattern,” [said David.]
੧੯ਦਾਊਦ ਬੋਲਿਆ, ਇਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
20 And David says to his son Solomon, “Be strong and courageous, and do; do not fear nor be frightened, for YHWH God, my God, [is] with you; He does not fail you, nor forsake you, to the completion of all the work of the service of the house of YHWH.
੨੦ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
21 And behold, divisions of the priests and of the Levites [are] for all the service of the house of God; and with you in all work [is] every willing one with wisdom, for every service; and the heads and all the people [are] according to all your words.”
੨੧ਅਤੇ ਵੇਖ, ਜਾਜਕਾਂ ਅਤੇ ਲੇਵੀਆਂ ਦੀਆਂ ਟੋਲੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਤੇ ਹਰ ਪਰਕਾਰ ਦੇ ਕਾਰਜ ਲਈ ਸਾਰੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਨਾਲ ਹੋਣਗੇ, ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।