< 1 Kings 19 >
1 And Ahab declares to Jezebel all that Elijah did, and all of how he slew all the prophets by the sword,
੧ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।
2 and Jezebel sends a messenger to Elijah, saying, “Thus the gods do, and thus do they add—surely about this time tomorrow, I make your life as the life of one of them.”
੨ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ
3 And he fears, and rises, and goes for his life, and comes to Beer-Sheba, that [is] Judah’s, and leaves his young man there,
੩ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।
4 and he himself has gone a day’s journey into the wilderness, and comes and sits under a certain broom tree, and desires his soul to die, and says, “Enough, now, O YHWH, take my soul, for I [am] not better than my fathers.”
੪ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।
5 And he lies down and sleeps under a certain broom tree, and behold, a messenger is reaching toward him and says to him, “Rise, eat”;
੫ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।
6 and he looks attentively, and behold, at his bolster [is] a cake [on] burning stones, and a dish of water, and he eats, and drinks, and turns, and lies down.
੬ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।
7 And the messenger of YHWH turns back a second time, and is reaching toward him, and says, “Rise, eat, for the way is too great for you”;
੭ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।
8 and he rises, and eats, and drinks, and goes in the power of that food [for] forty days and forty nights, to the mountain of God—Horeb.
੮ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
9 And he comes in there, to the cave, and lodges there, and behold, the word of YHWH [is] to him, and says to him, “What are you [doing] here, Elijah?”
੯ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
10 And he says, “I have been very zealous for YHWH, God of Hosts, for the sons of Israel have forsaken Your covenant—they have thrown down Your altars, and they have slain Your prophets by the sword, and I am left, I, by myself, and they seek my life—to take it.”
੧੦ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
11 And He says, “Go out, and you have stood on the mountain before YHWH.” And behold, YHWH is passing by, and a wind—great and strong—is tearing mountains, and shattering rocks before YHWH, [but] YHWH [is] not in the wind; and after the wind [is] a shaking, [but] YHWH [is] not in the shaking;
੧੧ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।
12 and after the shaking [is] a fire, [but] YHWH [is] not in the fire; and after the fire [is] a voice [like] a small whisper;
੧੨ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।
13 and it comes to pass, at Elijah’s hearing [it], that he wraps his face in his robe, and goes out, and stands at the opening of the cave, and behold, a voice [speaks] to him, and it says, “What are you [doing] here, Elijah?”
੧੩ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
14 And he says, “I have been very zealous for YHWH, God of Hosts; for the sons of Israel have forsaken Your covenant, they have thrown down Your altars, and they have slain Your prophets by the sword, and I am left, I, by myself, and they seek my life—to take it.”
੧੪ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।
15 And YHWH says to him, “Go, return on your way to the wilderness of Damascus, and you have gone in, and anointed Hazael for king over Aram,
੧੫ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।
16 and you anoint Jehu son of Nimshi for king over Israel, and you anoint Elisha son of Shaphat, of Abel-Meholah, for prophet in your stead.
੧੬ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।
17 And it has been, he who has escaped from the sword of Hazael, Jehu puts to death, and he who has escaped from the sword of Jehu, Elisha puts to death;
੧੭ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।
18 and I have left in Israel seven thousand—all the knees that have not bowed to Ba‘al, and every mouth that has not kissed him.”
੧੮ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
19 And he goes there, and finds Elisha son of Shaphat, and he is plowing; twelve yoke [are] before him, and he [is] with the twelfth; and Elijah passes over to him, and casts his robe at him,
੧੯ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
20 and he forsakes the ox, and runs after Elijah, and says, “Please let me give a kiss to my father and to my mother, and I go after you.” And he says to him, “Go, turn back, for what have I done to you?”
੨੦ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?
21 And he turns back from after him, and takes the yoke of the ox, and sacrifices it, and with [the] instruments of the ox he has boiled its flesh, and gives to the people, and they eat, and he rises, and goes after Elijah, and serves him.
੨੧ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।