< 2 Chronicles 16 >
1 In the thirty-sixth year of the reign of Asa, Baasha king of Israel has come up against Judah, and builds Ramah, so as not to permit any going out and coming in to Asa king of Judah.
੧ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
2 And Asa brings out silver and gold from the treasures of the house of YHWH and of the house of the king, and sends [them] to Ben-Hadad king of Aram, who is dwelling in Damascus, saying,
੨ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ
3 “A covenant [is] between me and you, and between my father and your father, behold, I have sent silver and gold to you; go, break your covenant with Baasha king of Israel, and he goes up from off me.”
੩ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ, ਵੇਖ, ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜਦਾ ਹਾਂ ਕਿ ਤੂੰ ਜਾ ਕੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਆਪਣਾ ਨੇਮ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਆਵੇ
4 And Ben-Hadad listens to King Asa, and sends the heads of the forces that he has to cities of Israel, and they strike Ijon, and Dan, and Abel-Maim, and all the stores, cities of Naphtali.
੪ਤਾਂ ਬਨ-ਹਦਦ ਨੇ ਆਸਾ ਪਾਤਸ਼ਾਹ ਦੀ ਗੱਲ ਮੰਨੀ ਅਤੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲੀ ਸ਼ਹਿਰਾਂ ਦੇ ਵਿਰੁੱਧ ਭੇਜਿਆ ਸੋ ਉਨ੍ਹਾਂ ਨੇ ਈਯੋਨ ਅਤੇ ਦਾਨ ਅਤੇ ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਦੇ ਸਾਰੇ ਭੰਡਾਰਾਂ ਨੂੰ ਤਬਾਹ ਕਰ ਦਿੱਤਾ
5 And it comes to pass, at Baasha’s hearing, that he ceases from building Ramah, and lets his work rest;
੫ਜਦ ਬਆਸ਼ਾ ਨੇ ਇਹ ਸੁਣਿਆ ਤਾਂ ਰਾਮਾਹ ਦਾ ਬਣਾਉਣਾ ਛੱਡ ਕੇ ਆਪਣਾ ਕੰਮ ਬੰਦ ਕਰ ਦਿੱਤਾ
6 and Asa the king has taken all Judah, and they carry away the stones of Ramah and its wood that Baasha has built [with], and he builds Geba and Mizpah with them.
੬ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦਾਹ ਨੂੰ ਆਪਣੇ ਨਾਲ ਲਿਆ ਅਤੇ ਉਹ ਰਾਮਾਹ ਦੇ ਪੱਥਰਾਂ ਅਤੇ ਲੱਕੜੀਆਂ ਨੂੰ ਜਿਨ੍ਹਾਂ ਨਾਲ ਬਆਸ਼ਾ ਬਣਾ ਰਿਹਾ ਸੀ ਚੁੱਕ ਕੇ ਲੈ ਗਏ ਅਤੇ ਉਸ ਉਨ੍ਹਾਂ ਨਾਲ ਗਬਾ ਅਤੇ ਮਿਸਪਾਹ ਨੂੰ ਬਣਾਇਆ।
7 And at that time Hanani the seer has come to Asa king of Judah and says to him, “Because of your leaning on the king of Aram, and you have not leaned on your God YHWH, therefore the force of the king of Aram has escaped from your hand.
੭ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ
8 Did the Cushim and the Lubim not become a very great force for multitude, for chariot, and for horsemen? And in your leaning on YHWH He gave them into your hand,
੮ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ
9 for YHWH—His eyes go to and fro in all the earth, to show Himself strong [for] a people whose heart [is] perfect toward Him; you have been foolish concerning this, because from now on there are wars with you.”
੯ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!
10 And Asa is angry at the seer, and puts him [in] the house of stocks, for [he is] in a rage with him for this; and Asa oppresses [some] of the people at that time.
੧੦ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।
11 And behold, the matters of Asa, the first and the last, behold, they are written on the scroll of the kings of Judah and Israel.
੧੧ਅਤੇ ਵੇਖੋ, ਆਸਾ ਦੇ ਬਾਕੀ ਕੰਮ ਮੁੱਢ ਤੋਂ ਅੰਤ ਤੱਕ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
12 And Asa is diseased—in the thirty-ninth year of his reign—in his feet, until his disease is excessive; and also in his disease he has not sought YHWH, but among physicians.
੧੨ਅਤੇ ਆਸਾ ਦੀ ਪਾਤਸ਼ਾਹੀ ਦੇ ਉਨਤਾਲੀਵੇਂ ਸਾਲ ਉਸ ਦੇ ਪੈਰ ਵਿੱਚ ਇੱਕ ਰੋਗ ਲੱਗਾ ਅਤੇ ਉਹ ਰੋਗ ਬਹੁਤ ਵੱਧ ਗਿਆ ਤਾਂ ਵੀ ਉਹ ਆਪਣੀ ਬਿਮਾਰੀ ਵਿੱਚ ਯਹੋਵਾਹ ਦਾ ਚਾਹਵੰਦ ਨਾ ਹੋਇਆ ਸਗੋਂ ਵੈਦਾਂ ਦੇ ਮਗਰ ਲੱਗਾ
13 And Asa lies with his fathers, and dies in the forty-first year of his reign,
੧੩ਤਦ ਆਸਾ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ। ਉਹ ਇੱਕਤਾਲੀ ਸਾਲ ਰਾਜ ਕਰ ਕੇ ਮੋਇਆ
14 and they bury him in [one of] his graves that he had prepared for himself in the City of David, and they cause him to lie on a bed that [one] has filled [with] spices, and various kinds of mixtures, with perfumed work; and they burn a very great burning for him.
੧੪ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।