< 2 Chronicles 20 >
1 And it comes to pass after this, the sons of Moab have come in, and the sons of Ammon, and with them of the peoples, to battle against Jehoshaphat.
੧ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ
2 And [some] come in and declare [it] to Jehoshaphat, saying, “A great multitude has come against you from beyond the sea, from Aram, and behold, they [are] in Hazezon-Tamar—it [is] En-Gedi.”
੨ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ
3 And Jehoshaphat fears, and sets his face to seek for YHWH, and proclaims a fast over all Judah;
੩ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
4 and Judah is gathered to inquire of YHWH; also, from all the cities of Judah they have come to seek YHWH.
੪ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ
5 And Jehoshaphat stands in the assembly of Judah and Jerusalem, in the house of YHWH, at the front of the new court,
੫ਅਤੇ ਯਹੋਸ਼ਾਫ਼ਾਤ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ
6 and says, “O YHWH, God of our fathers, are You not God in the heavens? Indeed, You are ruling over all kingdoms of the nations, and power and might [are] in Your hand, and there is none with You to station himself.
੬ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
7 Are You not our God? You have dispossessed the inhabitants of this land from before Your people Israel, and give it to the seed of Your friend Abraham for all time,
੭ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ?
8 and they dwell in it, and build a sanctuary in it for You, for Your Name, saying,
੮ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ
9 If evil comes on us—sword, judgment, and pestilence, and famine—we stand before this house, and before You, for Your Name [is] in this house, and cry to You out of our distress, and You hear and save.
੯ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ
10 And now, behold, sons of Ammon, and Moab, and Mount Seir, whom You did not grant to Israel to go in against in their coming out of the land of Egypt, for they turned aside from off them and did not destroy them,
੧੦ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
11 and behold, they are repaying to us—to come to drive us out of Your possession that You have caused us to possess.
੧੧ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ਼ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ!
12 O our God, do You not execute judgment on them? For there is no power in us before this great multitude that has come against us, and we do not know what we do, but our eyes [are] on You.”
੧੨ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
13 And all Judah is standing before YHWH, also their infants, their wives, and their sons.
੧੩ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ।
14 And the Spirit of YHWH has been on Jahaziel, son of Zechariah, son of Benaiah, son of Jeiel, son of Mattaniah, the Levite, of the sons of Asaph, in the midst of the assembly,
੧੪ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਾਫ਼ ਦੀ ਵੰਸ਼ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯਈਏਲ ਦਾ ਪੜੋਤਾ ਤੇ ਮੱਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ
15 and he says, “Attend, all Judah, and you inhabitants of Jerusalem, and O King Jehoshaphat, Thus said YHWH to you: You do not fear, nor be afraid of the face of this great multitude, for the battle [is] not for you, but for God.
੧੫ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ
16 Tomorrow, go down against them, behold, they are coming up by the ascent of Ziz, and you have found them in the end of the valley, the front of the wilderness of Jeruel.
੧੬ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
17 [It is] not for you to fight in this; station yourselves, stand, and see the salvation of YHWH with you, O Judah and Jerusalem—do not be afraid nor fear—tomorrow go out before them, and YHWH [is] with you.”
੧੭ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ
18 And Jehoshaphat bows—face to the earth—and all Judah and the inhabitants of Jerusalem have fallen before YHWH, to bow themselves to YHWH.
੧੮ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ
19 And the Levites, of the sons of the Kohathites, and of the sons of the Korahites, rise to give praise to YHWH, God of Israel, with a loud voice on high.
੧੯ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ
20 And they rise early in the morning, and go out to the wilderness of Tekoa, and in their going out Jehoshaphat has stood and says, “Hear me, O Judah and inhabitants of Jerusalem, remain steadfast in your God YHWH, and be steadfast; remain steadfast in His prophets and prosper.”
੨੦ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
21 And he takes counsel with the people, and appoints singers for YHWH, and those giving praise for the honor of holiness, in the going out before the armed [men], and saying, “Give thanks to YHWH, for His kindness [is] for all time.”
੨੧ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
22 And at the time they have begun with singing and praise, YHWH has put ambushes against the sons of Ammon, Moab, and Mount Seir, who are coming in to Judah, and they are struck,
੨੨ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ।
23 and the sons of Ammon stand up, and Moab, against the inhabitants of Mount Seir, to devote and to destroy, and at their finishing with the inhabitants of Seir, they helped, a man against his neighbor, to destroy.
੨੩ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ
24 And Judah has come to the watchtower in the wilderness, and they look toward the multitude, and behold, they [are] carcasses fallen to the earth, and none [had] an escape,
੨੪ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ!
25 and Jehoshaphat comes in, and his people, to seize their spoil, and they find among them, in abundance, both goods and carcasses, and desirable vessels, and they take spoil for themselves without prohibition, and they are seizing the spoil [for] three days, for it [is] abundant.
੨੫ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ
26 And on the fourth day they have been assembled at the Valley of Blessing, for there they blessed YHWH: therefore they have called the name of that place, “Valley of Blessing,” to this day.
੨੬ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ
27 And they return, every man of Judah and Jerusalem, and Jehoshaphat at their head, to go back to Jerusalem with joy, for YHWH has made them rejoice over their enemies.
੨੭ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ
28 And they come to Jerusalem with psalteries, and with harps, and with trumpets, to the house of YHWH.
੨੮ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ
29 And there is a fear of God on all kingdoms of the lands in their hearing that YHWH has fought with the enemies of Israel,
੨੯ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ
30 and the kingdom of Jehoshaphat is quiet, and his God gives rest to him all around.
੩੦ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ।
31 And Jehoshaphat reigns over Judah, a son of thirty-five years in his reigning, and he has reigned twenty-five years in Jerusalem, and the name of his mother [is] Azubah daughter of Shilhi.
੩੧ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ
32 And he walks in the way of his father Asa, and has not turned aside from it, to do that which is right in the eyes of YHWH.
੩੨ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
33 Only, the high places have not been removed, and still the people have not prepared their heart for the God of their fathers.
੩੩ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ
34 And the rest of the matters of Jehoshaphat, the first and the last, behold, they are written among the matters of Jehu son of Hanani, who has been mentioned on the scroll of the kings of Israel.
੩੪ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ
35 And after this Jehoshaphat king of Judah has joined himself with Ahaziah king of Israel (he did wickedly in doing [this]),
੩੫ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ
36 and he joins him with himself to make ships to go to Tarshish, and they make ships in Ezion-Geber,
੩੬ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ
37 and Eliezer son of Dodavah, of Mareshah, prophesies against Jehoshaphat, saying, “For your joining yourself with Ahaziah, YHWH has broken up your works”; and the ships are broken, and have not retained [power] to go to Tarshish.
੩੭ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।