< 2 Peter 1 >

1 Simeon Peter, a servant and an apostle of Jesus Christ, to those who obtained an equally precious faith with us in the righteousness of our God and Savior Jesus Christ:
ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ। ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ ।
2 Grace and peace be multiplied to you in the acknowledgment of God and of Jesus our Lord!
ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਲਈ ਵੱਧ ਤੋਂ ਵੱਧ ਹੁੰਦੀ ਜਾਵੇ।
3 As His divine power has given to us all things pertaining to life and piety, through the acknowledgment of Him who called us through glory and virtue,
ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ ।
4 through which the most great and precious promises have been given to us, that through these you may become partakers of a divine nature, having escaped from the corruption [and] lust in the world.
ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ ।
5 And [for] this same [reason] also, having brought in all diligence, supplement your faith with virtue, and with virtue—knowledge,
ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
6 and with knowledge—self-control, and with self-control—endurance, and with endurance—piety,
ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
7 and with piety—brotherly kindness, and with brotherly kindness—love;
ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ ।
8 for these things being in you and abounding, make [you] neither inert nor unfruitful in regard to the knowledge of our Lord Jesus Christ,
ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ ।
9 for he with whom these things are not present is blind, dim-sighted, having become forgetful of the cleansing of his old sins;
ਪਰ ਜਿਸ ਦੇ ਵਿੱਚ ਇਹ ਗੱਲਾਂ ਨਹੀਂ ਉਹ ਅੰਨ੍ਹਾ ਹੈ, ਉਹ ਨੂੰ ਧੁੰਦਲਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਕਿ ਮੈਂ ਆਪਣੇ ਪਹਿਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸੀ ।
10 therefore, rather, brothers, be diligent to make steadfast your calling and [divine] selection, for doing these things you may never stumble;
੧੦ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ ।
11 in this way the entrance into the continuous kingdom of our Lord and Savior Jesus Christ will be richly supplemented to you. (aiōnios g166)
੧੧ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। (aiōnios g166)
12 Therefore, I will always be ready to remind you about these things, although you have known [them] and have been established in the present truth,
੧੨ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ ।
13 and I think right, so long as I am in this tent, to stir you up in reminding [you],
੧੩ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ ।
14 having known that the laying aside of my tent is soon, even as our Lord Jesus Christ also showed to me.
੧੪ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ ।
15 And I will also be diligent [to ensure] that you always have a remembrance to make of these things after my departure.
੧੫ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।
16 For having not followed out skillfully devised fables, we made known to you the power and coming of our Lord Jesus Christ, but having become eyewitnesses of His majesty—
੧੬ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ ।
17 for having received honor and glory from God the Father, such a voice being borne to Him by the Excellent Glory: “This is My Son, the Beloved, in whom I delighted”;
੧੭ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ ।
18 and we heard this voice borne out of Heaven, being with Him at the holy mountain.
੧੮ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ ।
19 And we have a more firm prophetic word, to which we do well giving heed, as to a lamp shining in a dark place, until day may dawn, and [the] morning star may arise in your hearts;
੧੯ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
20 knowing this first, that no prophecy of the Writing comes of private exposition,
੨੦ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ ।
21 for prophecy never came by [the] will of man, but men spoke from God, being brought by the Holy Spirit.
੨੧ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

< 2 Peter 1 >