< 2 Samuel 21 >

1 And there is a famine in the days of David [for] three years, year after year, and David seeks the face of YHWH, and YHWH says, “[This is] for Saul and for the bloody house, because that he put the Gibeonites to death.”
ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
2 And the king calls for the Gibeonites and says to them—as for the Gibeonites, they [are] not of the sons of Israel, but of the remnant of the Amorite, and the sons of Israel had sworn to them, and Saul seeks to strike them in his zeal for the sons of Israel and Judah—
ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)
3 indeed, David says to the Gibeonites, “What do I do for you? And with what do I make atonement? And bless the inheritance of YHWH.”
ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?
4 And the Gibeonites say to him, “We have no silver and gold by Saul and by his house, and we have no man to put to death in Israel”; and he says, “What you are saying I do to you.”
ਤਦ ਗਿਬਓਨੀਆਂ ਨੇ ਉਹ ਨੂੰ ਆਖਿਆ, ਸਾਡਾ ਸ਼ਾਊਲ ਤੋਂ ਅਤੇ ਉਸ ਦੇ ਘਰਾਣੇ ਤੋਂ ਸੋਨੇ-ਚਾਂਦੀ ਦਾ ਕੋਈ ਝਗੜਾ ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਜਾਨ ਤੋਂ ਦਿੱਤਾ। ਸੋ ਉਸ ਆਖਿਆ, ਫ਼ੇਰ ਤੁਸੀਂ ਕੀ ਆਖਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
5 And they say to the king, “The man who consumed us, and who devised against us—we have been destroyed from stationing ourselves in all the border of Israel—
ਤਦ ਉਨ੍ਹਾਂ ਨੇ ਰਾਜਾ ਨੂੰ ਉੱਤਰ ਦਿੱਤਾ, ਉਹ ਮਨੁੱਖ ਜਿਸ ਨੇ ਸਾਨੂੰ ਨਾਸ ਕੀਤਾ ਅਤੇ ਸਾਡੇ ਵਿਰੁੱਧ ਵਿੱਚ ਸਾਨੂੰ ਨਾਸ ਕਰਨ ਦੀ ਅਜਿਹੀ ਯੋਜਨਾ ਬਣਾਈ ਕਿ ਅਸੀਂ ਇਸਰਾਏਲ ਦੇ ਕਿਸੇ ਬੰਨੇ ਵਿੱਚ ਨਾ ਟਿਕੀਏ।
6 let there be given to us seven men of his sons, and we have hanged them before YHWH, in the height of Saul, the chosen of YHWH.” And the king says, “I give”;
ਸੋ ਉਹ ਦੇ ਪੁੱਤਰਾਂ ਵਿੱਚੋਂ ਸੱਤ ਜਣੇ ਸਾਨੂੰ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਯਹੋਵਾਹ ਦੇ ਲਈ ਯਹੋਵਾਹ ਦੇ ਚੁਣੇ ਹੋਏ ਸ਼ਾਊਲ ਦੇ ਗਿਬਆਹ ਵਿੱਚ ਫਾਹੇ ਦੇਈਏ। ਤਦ ਰਾਜਾ ਨੇ ਆਖਿਆ, ਮੈਂ ਉਨ੍ਹਾਂ ਨੂੰ ਸੌਂਪ ਦਿਆਂਗਾ
7 and the king has pity on Mephibosheth son of Jonathan, son of Saul, because of the oath of YHWH that [is] between them, between David and Jonathan son of Saul;
ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।
8 and the king takes the two sons of Rizpah daughter of Aiah, whom she bore to Saul, Armoni and Mephibosheth, and the five sons of Michal daughter of Saul whom she bore to Adriel son of Barzillai the Meholathite,
ਪਰ ਰਾਜਾ ਨੇ ਅੱਯਾਹ ਦੀ ਧੀ ਰਿਜ਼ਪਾਹ ਦੇ ਦੋ ਪੁੱਤਰ ਜਿਨ੍ਹਾਂ ਨੂੰ ਉਸ ਨੇ ਸ਼ਾਊਲ ਦੇ ਲਈ ਜਣਿਆ ਸੀ ਅਰਥਾਤ ਅਰਮੋਨੀ ਅਤੇ ਮਫ਼ੀਬੋਸ਼ਥ ਅਤੇ ਸ਼ਾਊਲ ਦੀ ਧੀ ਮੀਕਲ ਦੇ ਪੰਜ ਪੁੱਤਰ ਜੋ ਉਸ ਨੇ ਬਰਜ਼ਿੱਲਈ ਮਹੋਲਾਥੀ ਦੇ ਪੁੱਤਰ ਅਦਰੀਏਲ ਦੇ ਲਈ ਜਣੇ ਸਨ, ਫੜ੍ਹ ਲਏ
9 and gives them into the hand of the Gibeonites, and they hang them in the hill before YHWH; and the seven fall together, and they have been put to death in the days of harvest, in the first [days], the commencement of barley-harvest.
ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚ ਜਦੋਂ ਜੌਂਵਾਂ ਦੀਆਂ ਵਾਢੀਆਂ ਅਰੰਭ ਹੁੰਦੀਆਂ ਹਨ, ਮਾਰੇ ਗਏ।
10 And Rizpah daughter of Aiah takes the sackcloth, and stretches it out for herself on the rock, from the commencement of harvest until water has been poured out on them from the heavens, and has not permitted a bird of the heavens to rest on them by day, or the beast of the field by night.
੧੦ਤਦ ਅੱਯਾਹ ਦੀ ਧੀ ਰਿਜ਼ਪਾਹ ਨੇ ਤੱਪੜ ਲੈ ਕੇ ਵਾਢੀਆਂ ਦੇ ਅਰੰਭ ਵਿੱਚ ਆਪਣੇ ਲਈ ਪੱਥਰ ਦੇ ਉੱਤੇ ਵਿਛਾ ਦਿੱਤਾ ਜਦ ਤੱਕ ਅਕਾਸ਼ੋਂ ਉਹਨਾਂ ਉੱਤੇ ਕਣੀਆਂ ਨਾ ਵਰ੍ਹੀਆਂ ਅਤੇ ਉਸ ਨੇ ਉਹਨਾਂ ਨੂੰ ਦਿਨ ਵਿੱਚ ਅਕਾਸ਼ ਦੇ ਪੰਛੀਆਂ ਅਤੇ ਰਾਤ ਨੂੰ ਜੰਗਲੀ ਜਾਨਵਰਾਂ ਤੋਂ ਬਚਾ ਕੇ ਰੱਖਿਆ ਜੋ ਉਹਨਾਂ ਨੂੰ ਨਾ ਛੂਹਣ
11 And it is declared to David that which Rizpah daughter of Aiah, concubine of Saul, has done,
੧੧ਤਦ ਦਾਊਦ ਨੂੰ ਖ਼ਬਰ ਹੋਈ ਕਿ ਸ਼ਾਊਲ ਦੀ ਰਖ਼ੈਲ ਅੱਯਾਹ ਦੀ ਧੀ ਰਿਜ਼ਪਾਹ ਨੇ ਇਸ ਤਰ੍ਹਾਂ ਕੀਤਾ।
12 and David goes and takes the bones of Saul, and the bones of his son Jonathan, from the possessors of Jabesh-Gilead, who had stolen them from the broad place of Beth-Shan, where the Philistines hanged them, in the day of the Philistines striking Saul in Gilboa;
੧੨ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ।
13 and he brings up there the bones of Saul, and the bones of his son Jonathan, and they gather the bones of those hanged,
੧੩ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ।
14 and bury the bones of Saul and of his son Jonathan in the land of Benjamin, in Zelah, in the burying-place of his father Kish, and do all that the king commanded, and God accepts the plea for the land afterward.
੧੪ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
15 And again the Philistines have war with Israel, and David goes down, and his servants with him, and they fight with the Philistines; and David is weary,
੧੫ਫ਼ਲਿਸਤੀ ਫਿਰ ਇਸਰਾਏਲ ਦੇ ਨਾਲ ਲੜੇ ਅਤੇ ਦਾਊਦ ਆਪਣੇ ਸੇਵਕਾਂ ਨੂੰ ਨਾਲ ਲੈ ਕੇ ਉਤਰਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਦਾਊਦ ਥੱਕ ਗਿਆ।
16 and Ishbi-Benob, who [is] among the children of the giant—the weight of his spear [is] three hundred [shekels in] weight of bronze, and he is girded with a new one—speaks of striking David,
੧੬ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ।
17 and Abishai son of Zeruiah gives help to him, and strikes the Philistine, and puts him to death; then the men of David swear to him, saying, “You do not go out with us to battle again, nor quench the lamp of Israel.”
੧੭ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।
18 And it comes to pass afterward that the battle is again in Gob with the Philistines. Then Sibbechai the Hushathite has struck Saph, who [is] among the children of the giant.
੧੮ਅਤੇ ਅਜਿਹਾ ਹੋਇਆ ਜੋ ਇਸ ਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਨਾਲ ਫਿਰ ਲੜਾਈ ਹੋਈ ਤਦ ਹੁਸ਼ਾਥੀ ਸਿਬਕੀ ਨੇ ਸਫ ਨੂੰ ਜੋ ਦੈਂਤ ਦੇ ਪੁੱਤਰਾਂ ਵਿੱਚੋਂ ਸੀ ਵੱਢ ਸੁੱਟਿਆ।
19 And the battle is again in Gob with the Philistines, and Elhanan son of Jaare-Oregim, the Beth-Lehemite, strikes [a brother of] Goliath the Gittite, and the wood of his spear [is] like a weavers’ beam.
੧੯ਅਤੇ ਫਿਰ ਫ਼ਲਿਸਤੀਆਂ ਨਾਲ ਗੋਬ ਵਿੱਚ ਇੱਕ ਹੋਰ ਲੜਾਈ ਹੋਈ ਤਦ ਯਆਰੇ ਓਰਗੀਮ ਦੇ ਪੁੱਤਰ ਅਲਹਨਾਨ ਨੇ ਜੋ ਬੈਤਲਹਮ ਦਾ ਸੀ ਗਿੱਤੀ ਗੋਲਿਅਥ ਦੇ ਭਰਾ ਨੂੰ ਜਿਸ ਦੀ ਬਰਛੀ ਜੁਲਾਹੇ ਦੇ ਸ਼ਤੀਰ ਵਰਗੀ ਸੀ, ਮਾਰ ਸੁੱਟਿਆ।
20 And the battle is again in Gath, and there is a man of [great] stature, and the fingers of his hands [are] six, and the toes of his feet [are] six—twenty-four in number, and he has also been born to the giant,
੨੦ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ।
21 and he reproaches Israel, and Jonathan son of Shimeah, David’s brother, strikes him;
੨੧ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
22 these four have been born to the giant in Gath, and they fall by the hand of David, and by the hand of his servants.
੨੨ਇਹ ਚਾਰੇ ਗਥ ਵਿੱਚ ਦੈਂਤ ਤੋਂ ਜੰਮੇ ਸਨ ਅਤੇ ਦਾਊਦ ਦੇ ਹੱਥੋਂ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ ਸਨ।

< 2 Samuel 21 >