< 2 Samuel 4 >
1 And the son of Saul hears that Abner [is] dead in Hebron, and his hands are feeble, and all of Israel has been troubled.
੧ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।
2 And two men, heads of troops, have been [to] the son of Saul, the name of the first [is] Baanah, and the name of the second Rechab, sons of Rimmon the Beerothite, of the sons of Benjamin, for Beeroth is also reckoned to Benjamin,
੨ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।
3 and the Beerothites flee to Gittaim, and are sojourners there to this day.
੩ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।
4 And to Jonathan son of Saul [is] a son—lame; he was a son of five years at the coming in of the rumor of [the death of] Saul and Jonathan, out of Jezreel, and his nurse lifts him up, and flees, and it comes to pass in her hastening to flee, that he falls, and becomes lame, and his name [is] Mephibosheth.
੪ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
5 And the sons of Rimmon the Beerothite, Rechab and Baanah, go, and come in at the heat of the day to the house of Ish-Bosheth, and he is lying down—the lying down of noon;
੫ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।
6 and they have come there, to the midst of the house, taking wheat, and they strike him to the fifth [rib], and Rechab and his brother Baanah have escaped;
੬ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।
7 indeed, they come into the house, and he is lying on his bed, in the inner part of his bed-chamber, and they strike him, and put him to death, and turn his head aside, and they take his head, and go the way of the plain all the night,
੭ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।
8 and bring in the head of Ish-Bosheth to David in Hebron, and say to the king, “Behold, the head of Ish-Bosheth, son of Saul, your enemy, who sought your life; and YHWH gives vengeance to my lord the king this day, of Saul and of his seed.”
੮ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।
9 And David answers Rechab and his brother Baanah, sons of Rimmon the Beerothite, and says to them, “YHWH lives, who has redeemed my soul out of all adversity,
੯ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
10 when one is declaring to me, saying, Behold, Saul is dead, and he was as a bearer of tidings in his own eyes, then I take hold on him, and slay him in Ziklag, instead of my giving to him [for] the tidings.
੧੦ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।
11 Also—when wicked men have slain the righteous man in his own house, on his bed; and now, do I not require his blood from your hand, and have taken you away from the earth?”
੧੧ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?
12 And David commands the young men, and they slay them, and cut off their hands and their feet, and hang [them] over the pool in Hebron, and they have taken the head of Ish-Bosheth, and bury [it] in the burying-place of Abner in Hebron.
੧੨ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।