< Ecclesiastes 8 >
1 Who [is] as the wise? And who knows the interpretation of a thing? The wisdom of man causes his face to shine, and the hardness of his face is changed.
੧ਬੁੱਧਵਾਨ ਦੇ ਵਰਗਾ ਕੌਣ ਹੈ? ਅਤੇ ਕਿਸੇ ਗੱਲ ਦੀ ਵਿਆਖਿਆ ਕਰਨਾ ਕੌਣ ਜਾਣਦਾ ਹੈ? ਮਨੁੱਖ ਦੀ ਬੁੱਧ ਉਹ ਦੇ ਚਿਹਰੇ ਨੂੰ ਚਮਕਾ ਦਿੰਦੀ ਹੈ ਅਤੇ ਉਹ ਦੇ ਚਿਹਰੇ ਦੀ ਕਠੋਰਤਾ ਬਦਲ ਜਾਂਦੀ ਹੈ।
2 I [counsel]: keep the command of a king, even for the sake of an oath [to] God.
੨ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸਹੁੰ ਦੇ ਕਾਰਨ ਮੰਨਦਾ ਰਹਿ।
3 Do not be troubled at his presence, you may go, do not stand in an evil thing, for all that he pleases he does.
੩ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
4 Where the word of a king [is] power [is], and who says to him, “What do you do?”
੪ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?
5 Whoever is keeping a command knows no evil thing, and time and judgment the heart of the wise knows.
੫ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ
6 For to every delight there is a time and a judgment, for the misfortune of man is great on him.
੬ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ
7 For he does not know that which will be, for when it will be who declares to him?
੭ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
8 There is no man ruling over the spirit to restrain the spirit, and there is no authority over the day of death, and there is no discharge in battle, and wickedness does not deliver its possessors.
੮ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
9 All this I have seen so as to give my heart to every work that has been done under the sun; a time that man has ruled over man to his own evil.
੯ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
10 And so I have seen the wicked buried, and they went in, even from the Holy Place they go, and they are forgotten in the city whether they had so done. This [is] also vanity.
੧੦ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ
11 Because sentence has not been done [on] an evil work speedily, therefore the heart of the sons of man is full within them to do evil.
੧੧ਕਿਉਂਕਿ ਬਦੀ ਦੀ ਸਜ਼ਾ ਦਾ ਹੁਕਮ ਛੇਤੀ ਨਾਲ ਪੂਰਾ ਨਾ ਹੋਣ ਦੇ ਕਾਰਨ ਆਦਮ ਵੰਸ਼ੀਆਂ ਦੇ ਮਨ ਪੁੱਜ ਕੇ ਬੁਰਿਆਈ ਦੀ ਵੱਲ ਲੱਗੇ ਰਹਿੰਦੇ ਹਨ,
12 Though a sinner is doing evil one hundred [times], and prolonging [himself] for it, surely also I know that there is good to those fearing God, who fear before Him.
੧੨ਭਾਵੇਂ ਪਾਪੀ ਸੌ ਵਾਰੀ ਪਾਪ ਕਰੇ ਅਤੇ ਉਹ ਦੀ ਉਮਰ ਵੀ ਵੱਧ ਜਾਵੇ, ਤਦ ਵੀ ਮੈਂ ਸੱਚ ਜਾਣਦਾ ਹਾਂ, ਜੋ ਭਲਾ ਉਹਨਾਂ ਦਾ ਹੀ ਹੋਵੇਗਾ ਜੋ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਹ ਦਾ ਭੈਅ ਮੰਨਦੇ ਹਨ
13 And good is not to the wicked, and he does not prolong days as a shadow, because he is not fearing before God.
੧੩ਪਰ ਪਾਪੀ ਦਾ ਭਲਾ ਕਦੀ ਨਾ ਹੋਵੇਗਾ, ਨਾ ਉਹ ਪਰਛਾਵੇਂ ਵਾਂਗੂੰ ਆਪਣੇ ਦਿਨਾਂ ਨੂੰ ਵਧਾਵੇਗਾ ਕਿਉਂ ਜੋ ਉਹ ਪਰਮੇਸ਼ੁਰ ਕੋਲੋਂ ਨਹੀਂ ਡਰਦਾ।
14 There is a vanity that has been done on the earth, that there are righteous ones to whom it is coming according to the work of the wicked, and there are wicked ones to whom it is coming according to the work of the righteous. I have said that this [is] also vanity.
੧੪ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ!
15 And I have praised mirth because there is no good to man under the sun except to eat and to drink, and to rejoice, and it remains with him of his labor the days of his life that God has given to him under the sun.
੧੫ਤਦ ਮੈਂ ਅਨੰਦ ਨੂੰ ਸਲਾਹਿਆ ਕਿਉਂ ਜੋ ਸੂਰਜ ਦੇ ਹੇਠ ਮਨੁੱਖ ਲਈ ਇਸ ਨਾਲੋਂ ਚੰਗੀ ਗੱਲ ਕੋਈ ਨਹੀਂ, ਜੋ ਖਾਵੇ-ਪੀਵੇ ਅਤੇ ਅਨੰਦ ਰਹੇ ਕਿਉਂ ਜੋ ਉਸ ਦੇ ਕੰਮ-ਧੰਦੇ ਦੇ ਵਿੱਚ ਉਹ ਦੇ ਜੀਵਨ ਦੇ ਸਾਰਿਆਂ ਦਿਨਾਂ ਤੱਕ ਜੋ ਪਰਮੇਸ਼ੁਰ ਨੇ ਸੂਰਜ ਦੇ ਹੇਠ ਉਹ ਨੂੰ ਦਿੱਤੇ ਹਨ, ਇਹ ਹੀ ਉਸ ਦੇ ਨਾਲ ਰਹੇਗਾ।
16 When I gave my heart to know wisdom and to see the business that has been done on the earth (for there is also a spectator in whose eyes sleep is not by day and by night),
੧੬ਜਦ ਮੈਂ ਆਪਣਾ ਮਨ ਲਾਇਆ ਕਿ ਬੁੱਧ ਨੂੰ ਜਾਣਾਂ ਅਤੇ ਉਸ ਕੰਮ-ਧੰਦੇ ਨੂੰ ਜੋ ਧਰਤੀ ਦੇ ਉੱਤੇ ਕੀਤਾ ਜਾਂਦਾ ਹੈ ਵੇਖ ਲਵਾਂ, ਭਈ ਕਿਵੇਂ ਆਦਮੀ ਦੀਆਂ ਅੱਖਾਂ ਨਾ ਰਾਤ ਨੂੰ, ਨਾ ਦਿਨ ਨੂੰ ਨੀਂਦ ਨੂੰ ਵੇਖਦੀਆਂ ਹਨ,
17 then I considered all the work of God, that man is not able to find out the work that has been done under the sun, because though man labor to seek, yet he does not find; and even though the wise man speak of knowing he is not able to find.
੧੭ਤਦ ਮੈਂ ਪਰਮੇਸ਼ੁਰ ਦੇ ਸਾਰੇ ਕੰਮ ਵੇਖੇ ਭਈ ਮਨੁੱਖ ਕੋਲੋਂ ਉਹ ਕੰਮ ਬੁੱਝਿਆ ਨਹੀਂ ਜਾਂਦਾ ਜੋ ਸੂਰਜ ਦੇ ਹੇਠ ਹੁੰਦਾ ਹੈ, ਭਾਵੇਂ ਮਨੁੱਖ ਜ਼ੋਰ ਲਾ ਕੇ ਵੀ ਉਹ ਦੀ ਭਾਲ ਕਰੇ ਤਾਂ ਵੀ ਕੁਝ ਨਾ ਲੱਭੇਗਾ। ਹਾਂ, ਭਾਵੇਂ ਬੁੱਧਵਾਨ ਵੀ ਆਖੇ ਕਿ ਮੈਂ ਜਾਣ ਲਵਾਂਗਾ, ਤਾਂ ਵੀ ਉਹ ਨਹੀਂ ਬੁੱਝ ਸਕੇਗਾ।