< Ezekiel 12 >
1 And there is a word of YHWH to me, saying,
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ ਕਿ
2 “Son of man, you are dwelling in the midst of the house of rebellion, that have eyes to see, and they have not seen; they have ears to hear, and they have not heard; for they [are] a house of rebellion.
੨ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
3 And you, son of man, make your vessels of removal, and remove by day before their eyes, and you have removed from your place to another place before their eyes, it may be they consider, for they [are] a house of rebellion.
੩ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।
4 And you have brought forth your vessels as vessels of removal by day before their eyes, and you go forth in the evening before their eyes, as the goings forth of a removal.
੪ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।
5 You dig through the wall before their eyes, and you have brought forth by it.
੫ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਕੰਧ ਵਿੱਚ ਰਾਹ ਬਣਾ ਉਸ ਰਾਹ ਨਿੱਕਲ ਜਾ।
6 Carry on the shoulder before their eyes, bring forth in the darkness, cover your face, and you do not see the earth, for I have given you [as] a sign to the house of Israel.”
੬ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।
7 And I do so, as I have been commanded; I have brought forth my vessels as vessels of removal by day, and I have dug through the wall with my hand in the evening; I have brought forth in the darkness, I have carried away on the shoulder, before their eyes.
੭ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਆਪਣੇ ਹੱਥ ਨਾਲ ਕੰਧ ਵਿੱਚ ਰਾਹ ਬਣਾਇਆ, ਤਾਂ ਮੈਂ ਹਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਹਨਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।
8 And there is a word of YHWH to me, in the morning, saying,
੮ਸਵੇਰ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ,
9 “Son of man, have they not said to you—the house of Israel—the house of rebellion—What are you doing?
੯ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ?
10 Say to them, Thus said Lord YHWH: This burden [concerns] the prince in Jerusalem, and all the house of Israel who are in their midst.
੧੦ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ।
11 Say: I [am] your sign; as I have done so it is done to them, into a removal, into a captivity, they go.
੧੧ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।
12 As for the prince who [is] in their midst, he carries on the shoulder in the darkness, and he goes forth; they dig through the wall to bring forth by it; he covers his face that he may not look on the very surface of the land.
੧੨ਸ਼ਹਿਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ।
13 And I have spread My net for him, and he has been caught in My snare, and I have brought him to Babylon, the land of the Chaldeans, and he does not see it—and he dies there.
੧੩ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਵੇਗਾ।
14 And all who are around him to help him, and all his bands, I scatter to every wind, and I draw out a sword after them.
੧੪ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।
15 And they have known that I [am] YHWH, in My scattering them among nations, and I have spread them through lands;
੧੫ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
16 and I have left of them, a few in number, from the sword, from the famine, and from the pestilence, so that they recount all their abominations among the nations to where they have come, and they have known that I [am] YHWH.”
੧੬ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
17 And there is a word of YHWH to me, saying,
੧੭ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
18 “Son of man, eat your bread in haste, and drink your water with trembling and with fear;
੧੮ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!
19 and you have said to the people of the land, Thus said Lord YHWH concerning the inhabitants of Jerusalem, concerning the land of Israel: They eat their bread with fear, and drink their water with astonishment, because its land is desolate, because of its fullness, because of the violence of all who are dwelling in it.
੧੯ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।
20 And the cities that are inhabited are laid waste, and the land is a desolation, and you have known that I [am] YHWH.”
੨੦ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਵੇਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
21 And there is a word of YHWH to me, saying,
੨੧ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
22 “Son of man, what [is] this allegory to you, concerning the land of Israel, saying, The days are prolonged, and every vision has perished?
੨੨ਹੇ ਮਨੁੱਖ ਦੇ ਪੁੱਤਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਉਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ?
23 Therefore say to them, Thus said Lord YHWH: I have caused this allegory to cease, And they do not use it as an allegory in Israel again, But speak to them: The days have drawn near, And every vision has spoken.
੨੩ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।
24 For there is no longer any vain vision, and flattering divination, In the midst of the house of Israel.
੨੪ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।
25 For I, YHWH, speak, The word that I speak—it is done, It is not prolonged anymore, For in your days, O house of rebellion, I speak a word, and I have done it, A declaration of Lord YHWH.”
੨੫ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।
26 And there is a word of YHWH to me, saying,
੨੬ਯਹੋਵਾਹ ਦਾ ਵਾਕ ਫੇਰ ਮੇਰੇ ਕੋਲ ਆਇਆ ਕਿ
27 “Son of man, behold, the house of Israel is saying, The vision that he is seeing [is not] for many days, and he is prophesying of far-off times,
੨੭ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।
28 therefore say to them, Thus said Lord YHWH: None of My words are prolonged anymore, When I speak a word—it is done, A declaration of Lord YHWH!”
੨੮ਇਸ ਲਈ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।