< Ezekiel 44 >
1 And he causes me to turn back the way of the gate of the outer sanctuary that is looking eastward, and it is shut.
੧ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ।
2 And YHWH says to me, “This gate is shut, it is not opened, and none go in by it, for YHWH, God of Israel, has come in by it, and it has been shut.
੨ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ।
3 The prince, who [is] prince, he sits by it to eat bread before YHWH, he comes in by the way of the porch of the gate, and by its way he goes out.”
੩ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।
4 And he brings me in the way of the north gate to the front of the house, and I look, and behold, the glory of YHWH has filled the house of YHWH, and I fall on my face.
੪ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
5 And YHWH says to me, “Son of man, set your heart, and see with your eyes, and hear with your ears, all that I am speaking with you, all of the statutes of the house of YHWH, and all of its laws; and you have set your heart to the entrance of the house, with all the outlets of the sanctuary,
੫ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ।
6 and have said to [the] rebellion, to the house of Israel, Thus said Lord YHWH: Enough from you—of all your abominations, O house of Israel.
੬ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ।
7 In your bringing in sons of a stranger, uncircumcised of heart, and uncircumcised of flesh, to be in My sanctuary, to defile it, even My house, in your bringing near My bread, fat, and blood, and they break My covenant by all your abominations,
੭ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।
8 and you have not kept [the] charge of My holy things, and you set [others] for keeping My charge in My sanctuary for you.
੮ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸੀਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤਰ ਸਥਾਨ ਦਾ ਰਾਖ਼ਾ ਥਾਪ ਦਿੱਤਾ।
9 Thus said Lord YHWH: No son of a stranger, uncircumcised of heart, and uncircumcised of flesh, comes into My sanctuary, even any son of a stranger, who [is] in the midst of the sons of Israel.
੯ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ।
10 And the Levites who have gone far off from Me, in the wandering of Israel when they went astray from Me after their idols, and they have borne their iniquity.
੧੦ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ।
11 And they have been servants in My sanctuary, overseers at the gates of the house, and servants at the house; they slay the burnt-offering and the sacrifice for the people, and they stand before them to serve them.
੧੧ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ।
12 Because that they serve them before their idols, and have been for a stumbling-block of iniquity to the house of Israel, therefore I have lifted up My hand against them—a declaration of Lord YHWH—and they have borne their iniquity.
੧੨ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
13 And they do not draw near to Me to act as My priest, and to draw near to any of My holy things, to the Holy of Holies, and they have borne their shame and their abominations that they have done,
੧੩ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।
14 and I made them keepers of the charge of the house, for all its service and for all that is done in it.
੧੪ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।
15 And the priests, the Levites, sons of Zadok, who have kept the charge of My sanctuary in the wandering of the sons of Israel from off Me, they draw near to Me to serve Me, and have stood before Me, to bring fat and blood near to Me—a declaration of Lord YHWH:
੧੫ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।
16 they come into My sanctuary, and they draw near to My table to serve Me, and they have kept My charge.
੧੬ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ।
17 And it has come to pass, in their going into the gates of the inner court, they put on linen garments; and no wool comes up on them in their ministering in the gates of the inner court and within.
੧੭ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾਂ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ।
18 Linen headdresses are on their head, and linen trousers are on their loins, they are not restrained with sweat.
੧੮ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ।
19 And in their going forth to the outer court—to the outer court to the people—they strip off their garments, in which they are ministering, and have placed them in the holy chambers, and have put on other garments; and they do not sanctify the people in their own garments.
੧੯ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ।
20 And they do not shave their head, and they do not send forth the lock; they certainly trim their heads.
੨੦ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ। ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ।
21 And no priest drinks wine in their coming into the inner court.
੨੧ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ।
22 And they do not take a widow or divorced woman to themselves for wives, but they take virgins of the seed of the house of Israel, and the widow who is widow of a priest.
੨੨ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ।
23 And they direct My people between holy and common, and they cause them to discern between unclean and clean.
੨੩ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫ਼ਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ।
24 And concerning controversy, they stand up for judgment; they judge it with My judgments; and they keep My law and My statutes in all My appointed places; and they sanctify My Sabbaths.
੨੪ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।
25 And he does not come near to any dead man to be defiled, but if for father, and for mother, and for son, and for daughter, for brother, for sister who has not been to a man, they may defile themselves.
੨੫ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।
26 And after his cleansing, they number seven days to him.
੨੬ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ।
27 And in the day of his coming into the sanctuary, into the inner court, to minister in the sanctuary, he brings his sin-offering near—a declaration of Lord YHWH.
੨੭ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
28 And it has been for an inheritance to them; I [am] their inheritance, and you do not give a possession to them in Israel; I [am] their possession.
੨੮ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ਼ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ਼ ਹਾਂ।
29 The present, and the sin-offering, and the guilt-offering, they eat, and every devoted thing in Israel is theirs.
੨੯ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ।
30 And the first of all the first-fruits of all, and every raised-offering of all, of all your raised-offerings, are the priests’; and you give the first of your dough to the priest, to cause a blessing to rest on your house.
੩੦ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ। ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ।
31 The priests do not eat any carcass or torn thing, from the bird or from the beast.”
੩੧ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ।