< Galatians 2 >
1 Then after fourteen years again I went up to Jerusalem with Barnabas, having also taken Titus with me;
੧ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ।
2 and I went up by revelation, and submitted the good news to them that I preach among the nations, and privately to those esteemed, lest I ran or might run in vain;
੨ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।
3 but not even Titus, who [is] with me, being a Greek, was compelled to be circumcised—
੩ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ।
4 and [that] because of the false brothers brought in unaware, who came in secretly to spy out our liberty that we have in Christ Jesus, that they might bring us under bondage,
੪ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।
5 to whom not even for an hour we gave place by subjection, that the truth of the good news might remain to you.
੫ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।
6 And from those who were esteemed to be something—whatever they were then, it makes no difference to me. God does not accept the face of man, for to me those esteemed added nothing,
੬ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।
7 but on the contrary, having seen that I have been entrusted with the good news of the uncircumcision, as Peter with [that] of the circumcision,
੭ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।
8 for He who worked with Peter to the apostleship of the circumcision, worked also in me in regard to the nations,
੮ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।
9 and having known the grace that was given to me, James, and Cephas, and John, who were esteemed to be pillars, they gave to me a right hand of fellowship, and to Barnabas, that we may go to the nations, and they to the circumcision,
੯ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ।
10 only, that we should be mindful of the poor, which I also was diligent—this very thing—to do.
੧੦ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।
11 And when Peter came to Antioch, I stood up against him to the face, because he was blameworthy,
੧੧ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।
12 for before the coming of some from James, he was eating with the nations, and when they came, he was withdrawing and separating himself, fearing those of circumcision,
੧੨ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।
13 and the other Jews acted hypocritically with him, so that Barnabas was also carried away by their hypocrisy.
੧੩ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।
14 But when I saw that they are not walking uprightly to the truth of the good news, I said to Peter before all, “If you, being a Jew, live in the manner of the nations, and not in the manner of the Jews, how do you compel the nations to live like Jews?
੧੪ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?
15 We by nature Jews, and not sinners of the nations,
੧੫ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।
16 having also known that a man is not declared righteous by works of law, but through faith from Jesus Christ, we also believed in Christ Jesus, that we might be declared righteous by faith from Christ, and not by works of law, because no flesh will be declared righteous by works of law.”
੧੬ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
17 And if, seeking to be declared righteous in Christ, we were also ourselves found sinners, [is] Christ then a servant of sin? Let it not be!
੧੭ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!
18 For if the things I threw down, these again I build up, I set myself forth [as] a transgressor;
੧੮ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।
19 for I died through law that I may live to God;
੧੯ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।
20 I have been crucified with Christ, and I no longer live, but Christ lives in me; and that which I now live in the flesh—I live in the faith of the Son of God, who loved me and gave Himself for me;
੨੦ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
21 I do not make the grace of God void, for if righteousness [is] through law—then Christ died in vain.
੨੧ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ।