< Habakkuk 1 >

1 The burden that Habakkuk the prophet has seen:
ਉਹ ਦਰਸ਼ਣ ਜਿਹੜਾ ਹਬੱਕੂਕ ਨਬੀ ਨੇ ਵੇਖਿਆ:
2 Until when, O YHWH, have I cried, And You do not hear? I cry to You, “Violence!” And You do not save.
ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?
3 Why do You show me iniquity, And cause [me] to behold perversity? And spoiling and violence [are] before me, And there is strife, and contention lifts [itself] up,
ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।
4 Therefore law ceases, And judgment does not go forth forever, For the wicked is surrounding the righteous, Therefore wrong judgment goes forth.
ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।
5 “Look on nations, and behold and marvel greatly. For a work He is working in your days, You do not believe though it is declared.
ਕੌਮਾਂ ਵਿੱਚ ਵੇਖੋ ਅਤੇ ਧਿਆਨ ਕਰੋ, ਅਚਰਜ਼ ਮੰਨੋ ਅਤੇ ਹੈਰਾਨ ਹੋਵੋ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਅਜਿਹਾ ਕੰਮ ਕਰ ਰਿਹਾ ਹਾਂ, ਜਿਸ ਦੀ ਪਰਤੀਤ ਤੁਸੀਂ ਨਹੀਂ ਕਰੋਗੇ, ਭਾਵੇਂ ਉਹ ਤੁਹਾਨੂੰ ਦੱਸਿਆ ਵੀ ਜਾਵੇ!
6 For behold, I am raising up the Chaldeans, The bitter and hasty nation, That is going to the broad places of earth, To occupy dwelling places not his own.
ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।
7 He [is] terrible and fearful, His judgment and his excellence go forth from him.
ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ।
8 His horses have been swifter than leopards, And sharper than evening wolves, And his horsemen have increased, Even his horsemen from afar come in, They fly as an eagle, hastening to consume.
ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ!
9 All for violence—he comes in, Their faces swallowing up the east wind, And he gathers a captivity as the sand.
ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।
10 And he scoffs at kings, And princes [are] a laughter to him, He laughs at every fortification, And he heaps up dust, and captures it.
੧੦ਉਹ ਰਾਜਿਆਂ ਉੱਤੇ ਠੱਠਾ ਮਾਰਦੇ ਹਨ ਅਤੇ ਹਾਕਮਾਂ ਉੱਤੇ ਹੱਸਦੇ ਹਨ, ਉਹ ਹਰੇਕ ਗੜ੍ਹ ਨੂੰ ਤੁੱਛ ਜਾਣਦੇ ਹਨ, ਉਹ ਮੋਰਚਾ ਬੰਨ੍ਹ ਕੇ ਉਸ ਨੂੰ ਜਿੱਤ ਲੈਂਦੇ ਹਨ।
11 Then the spirit has passed on, Indeed, he transgresses, And [ascribes] this—his power—to his god.”
੧੧ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ।
12 Are You not of old, O YHWH, my God, my Holy One? We do not die, O YHWH, You have appointed him for judgment, And, O Rock, You have founded him for reproof.
੧੨ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ? ਇਸ ਕਾਰਨ ਅਸੀਂ ਨਹੀਂ ਮਰਾਂਗੇ। ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ।
13 Purer of eyes than to behold evil, You are not able to look on perverseness, Why do You behold the treacherous? You keep silent when the wicked Swallow the more righteous than he,
੧੩ਤੂੰ ਜਿਸ ਦੀਆਂ ਅੱਖਾਂ ਅਜਿਹੀਆਂ ਸ਼ੁੱਧ ਹਨ ਕਿ ਤੂੰ ਬਦੀ ਨੂੰ ਵੇਖ ਹੀ ਨਹੀਂ ਸਕਦਾ ਅਤੇ ਅਨ੍ਹੇਰ ਨੂੰ ਵੇਖ ਕੇ ਚੁੱਪ ਨਹੀਂ ਰਹਿ ਸਕਦਾ, ਫੇਰ ਤੂੰ ਧੋਖੇਬਾਜ਼ਾਂ ਨੂੰ ਕਿਉਂ ਵੇਖਦਾ ਰਹਿੰਦਾ ਹੈਂ? ਜਦ ਦੁਸ਼ਟ ਧਰਮੀ ਨੂੰ ਨਿਗਲ ਲੈਂਦਾ ਹੈ, ਤਾਂ ਤੂੰ ਕਿਉਂ ਚੁੱਪ ਰਹਿੰਦਾ ਹੈਂ,
14 And You make man as fishes of the sea, As a creeping thing [with] none ruling over him.
੧੪ਤੂੰ ਕਿਉਂ ਮਨੁੱਖਾਂ ਨੂੰ ਸਮੁੰਦਰ ਦੀਆਂ ਮੱਛੀਆਂ ਵਾਂਗੂੰ ਅਤੇ ਘਿੱਸਰਨ ਵਾਲੇ ਪ੍ਰਾਣੀਆਂ ਵਾਂਗੂੰ ਬਣਾਉਂਦਾ ਹੈਂ, ਜਿਨ੍ਹਾਂ ਦਾ ਕੋਈ ਹਾਕਮ ਨਹੀਂ।
15 He has brought up each of them with a hook, He catches it in his net, and gathers it in his dragnet, Therefore he delights and rejoices.
੧੫ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।
16 Therefore he sacrifices to his net, And makes incense to his dragnet, For by them [is] his portion fertile, and his food fat.
੧੬ਇਸ ਲਈ ਉਹ ਆਪਣੇ ਜਾਲ਼ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਮਹਾਂ ਜਾਲ਼ ਲਈ ਧੂਪ ਧੁਖਾਉਂਦਾ ਹੈ! ਕਿਉਂ ਜੋ ਉਨ੍ਹਾਂ ਦੇ ਕਾਰਨ ਹੀ ਉਹ ਦਾ ਹਿੱਸਾ ਰਿਸ਼ਟ-ਪੁਸ਼ਟ ਅਤੇ ਉਹ ਦਾ ਭੋਜਨ ਚਿਕਨਾ ਹੁੰਦਾ ਹੈ।
17 Does he therefore empty his net, And continually not spare to slay nations?
੧੭ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇਗਾ, ਅਤੇ ਨਿਰਦਈ ਹੋ ਕੇ ਕੌਮਾਂ ਨੂੰ ਨਿੱਤ ਵੱਢਣ ਤੋਂ ਨਹੀਂ ਹਟੇਗਾ?

< Habakkuk 1 >