< Isaiah 50 >

1 Thus said YHWH: “Where [is] this—the bill of your mother’s divorce, Whom I sent away? Or to which of My creditors have I sold you? Behold, you have been sold for your iniquities, And for your transgressions Your mother has been sent away.
ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
2 Why have I come, and there is no one? I called, and there is none answering, Has My hand been at all short of redemption? And is there not power in Me to deliver? Behold, by My rebuke I dry up a sea, I make rivers a wilderness, Their fish stink, for there is no water, And die with thirst.
ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।
3 I clothe the heavens [with] blackness, And I make their covering sackcloth.”
ਮੈਂ ਅਕਾਸ਼ ਨੂੰ ਜਾਣੋ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ।
4 Lord YHWH has given to Me The tongue of taught ones, To know to aid the weary [by] a word, He awakens [Me] morning by morning, He awakens [My] ear to hear as taught ones.
ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।
5 Lord YHWH opened My ear, And I did not rebel—I did not move backward.
ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ,
6 I have given My back to those striking, And My cheeks to those plucking out, I did not hide My face from shame and spitting.
ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ।
7 And Lord YHWH gives help to Me, Therefore I have not been ashamed, Therefore I have set My face as a flint, And I know that I am not ashamed.
ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।
8 Near [is] He who is justifying Me, Who contends with Me? We stand together, who [is] My opponent? Let him come near to Me.
ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ!
9 Behold, Lord YHWH gives help to Me, Who [is] he that declares Me wicked? Behold, all of them wear out as a garment, A moth eats them.
ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।
10 “Who [is] among you, fearing YHWH, Listening to the voice of His Servant, That has walked in dark places, And there is no brightness for him? Let him trust in the Name of YHWH, And lean on his God.
੧੦ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
11 Behold, all you kindling a fire, girding on sparks, Walk in the light of your fire, And in the sparks you have caused to burn, This has been to you from My hand, You lie down in grief!”
੧੧ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ।

< Isaiah 50 >