< John 17 >
1 These things Jesus spoke, and lifted up His eyes to the sky, and said, “Father, the hour has come, glorify Your Son, that Your Son may also glorify You,
੧ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।
2 according as You gave to Him authority over all flesh, that—all that You have given to Him—He may give to them continuous life; (aiōnios )
੨ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ। (aiōnios )
3 and this is the continuous life, that they may know You, the only true God, and Him whom You sent—Jesus Christ; (aiōnios )
੩ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ। (aiōnios )
4 I glorified You on the earth, having completed the work that You have given Me, that I should do.
੪ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ।
5 And now, glorify Me, You Father, with Yourself, with the glory that I had with You before the world was;
੫ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
6 I revealed Your Name to the men whom You have given to Me out of the world; they were Yours, and You have given them to Me, and they have kept Your word;
੬ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
7 now they have known that all things, as many as You have given to Me, are from You,
੭ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਦਿੱਤਾ ਹੈ ਤੇਰੇ ਵਲੋਂ ਹੀ ਆਇਆ ਹੈ।
8 because the sayings that You have given to Me, I have given to them, and they themselves received, and have known truly, that I came forth from You, and they believed that You sent Me.
੮ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।
9 I ask in regard to them; I do not ask in regard to the world, but in regard to those whom You have given to Me, because they are Yours,
੯ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
10 and all Mine are Yours, and Yours [are] Mine, and I have been glorified in them;
੧੦ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।
11 and I am no longer in the world, and these are in the world, and I come to You. Holy Father, keep them in Your Name, whom You have given to Me, that they may be one as We [are one];
੧੧ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।
12 when I was with them in the world, I was keeping them in Your Name; I guarded those whom You have given to Me, and none of them were destroyed, except the son of the destruction, that the Writing may be fulfilled.
੧੨ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ ।
13 And now I come to You, and these things I speak in the world, that they may have My joy fulfilled in themselves;
੧੩ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।
14 I have given Your word to them, and the world hated them, because they are not of the world, as I am not of the world;
੧੪ਮੈਂ ਉਨ੍ਹਾਂ ਨੂੰ ਤੇਰਾ ਬਚਨ ਦਿੱਤਾ ਹੈ ਅਤੇ ਸੰਸਾਰ ਨੇ ਇਨ੍ਹਾਂ ਨਾਲ ਵੈਰ ਕੀਤਾ ਹੈ। ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ, ਉਹ ਵੀ ਇਸ ਸੰਸਾਰ ਦੇ ਨਹੀਂ ਹਨ।
15 I do not ask that You may take them out of the world, but that You may keep them out of the evil.
੧੫ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
16 They are not of the world, as I am not of the world;
੧੬ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
17 sanctify them in Your truth, Your word is truth;
੧੭ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
18 as You sent Me into the world, I also sent them into the world;
੧੮ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।
19 and I sanctify Myself for them, that they also may be sanctified in truth themselves.
੧੯ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
20 And I do not ask in regard to these alone, but also in regard to those who will be believing in Me through their word,
੨੦ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
21 that they all may be one, as You Father [are] in Me, and I in You, that they also may be one in Us, that the world may believe that You sent Me.
੨੧ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
22 And I have given to them the glory that You have given to Me, that they may be one as We are one—
੨੨ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
23 I in them, and You in Me, that they may be perfected into one, and that the world may know that You sent Me, and loved them as You loved Me.
੨੩ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
24 Father, those whom You have given to Me, I will that where I am they also may be with Me, that they may behold My glory that You gave to Me, because You loved Me before the foundation of the world.
੨੪“ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
25 Righteous Father, also the world did not know You, and I knew You, and these have known that You sent Me,
੨੫ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।
26 and I made known to them Your Name, and will make known, that the love with which You loved Me may be in them, and I in them.”
੨੬ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”