< Joshua 10 >
1 And it comes to pass, when Adoni-Zedek king of Jerusalem hears that Joshua has captured Ai, and devotes it (as he had done to Jericho and to her king so he has done to Ai and to her king), and that the inhabitants of Gibeon have made peace with Israel, and are in their midst—
੧ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।
2 that they are greatly afraid, because Gibeon [is] a great city, as one of the royal cities, and because it [is] greater than Ai, and all its men [are] heroes.
੨ਤਦ ਉਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ।
3 And Adoni-Zedek king of Jerusalem sends to Hoham king of Hebron, and to Piram king of Jarmuth, and to Japhia king of Lachish, and to Debir king of Eglon, saying,
੩ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ
4 “Come up to me, and help me, and we strike Gibeon, for it has made peace with Joshua, and with the sons of Israel.”
੪ਮੇਰੇ ਕੋਲ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਮੇਲ ਕਰ ਲਿਆ ਹੈ।
5 And five kings of the Amorite (the king of Jerusalem, the king of Hebron, the king of Jarmuth, the king of Lachish, the king of Eglon) are gathered together, and go up, they and all their camps, and encamp against Gibeon, and fight against it.
੫ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।
6 And the men of Gibeon send to Joshua, to the camp at Gilgal, saying, “Do not let your hand cease from your servants; come up to us [with] haste, and give safety to us, and help us; for all the kings of the Amorite, dwelling in the hill-country, have been assembled against us.”
੬ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।
7 And Joshua goes up from Gilgal, he, and all the people of war with him, even all the mighty men of valor.
੭ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।
8 And YHWH says to Joshua, “Do not be afraid of them, for I have given them into your hand, there does not stand a man of them in your presence.”
੮ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
9 And Joshua comes to them suddenly (all the night he has gone up from Gilgal),
੯ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।
10 and YHWH crushes them before Israel, and strikes them [with] a great striking at Gibeon, and pursues them the way of the ascent of Beth-Horon, and strikes them to Azekah, and to Makkedah.
੧੦ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
11 And it comes to pass, in their fleeing from the face of Israel—they [are] in the descent of Beth-Horon—and YHWH has cast great stones on them out of the heavens, to Azekah, and they die; more are they who have died by the hailstones than they whom the sons of Israel have slain by the sword.
੧੧ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
12 Then Joshua speaks to YHWH in the day of YHWH’s giving up the Amorites before the sons of Israel, and he says before the eyes of Israel, “Sun—stand still in Gibeon; and moon—in the Valley of Ajalon”;
੧੨ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
13 and the sun stands still, and the moon has stood—until the nation takes vengeance [on] its enemies; is it not written on the Scroll of the Upright, “and the sun stands in the midst of the heavens, and has not hurried to go in—as a perfect day?”
੧੩ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
14 And there has not been like that day before it or after it, for YHWH’s listening to the voice of a man; for YHWH is fighting for Israel.
੧੪ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
15 And Joshua turns back, and all Israel with him, to the camp at Gilgal.
੧੫ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
16 And these five kings flee, and are hidden in a cave at Makkedah,
੧੬ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।
17 and it is declared to Joshua, saying, “The five kings have been found hidden in a cave at Makkedah.”
੧੭ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
18 And Joshua says, “Roll great stones to the mouth of the cave, and appoint men over it to watch them;
੧੮ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
19 and you, do not stand, pursue after your enemies, and you have struck them from the rear; do not permit them to go into their cities, for your God YHWH has given them into your hand.”
੧੯ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
20 And it comes to pass, when Joshua and the sons of Israel finish to strike them [with] a very great striking until they are consumed, and the remnant who have remained of them go into the fortified cities,
੨੦ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।
21 that all the people return to the camp, to Joshua, [at] Makkedah, in peace; none moved his tongue sharply against the sons of Israel.
੨੧ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
22 And Joshua says, “Open the mouth of the cave, and bring out to me these five kings from the cave”;
੨੨ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
23 and they do so, and bring out to him these five kings from the cave: the king of Jerusalem, the king of Hebron, the king of Jarmuth, the king of Lachish, the king of Eglon.
੨੩ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
24 And it comes to pass, when they bring out these kings to Joshua, that Joshua calls to every man of Israel, and says to the captains of the men of war, who have gone with him, “Draw near, set your feet on the necks of these kings”; and they draw near, and set their feet on their necks.
੨੪ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
25 And Joshua says to them, “Do not fear, nor be frightened; be strong and courageous; for thus does YHWH do to all your enemies with whom you are fighting”;
੨੫ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
26 and Joshua strikes them afterward, and puts them to death, and hangs them on five trees; and they are hanging on the trees until the evening.
੨੬ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।
27 And it comes to pass, at the time of the going in of the sun, Joshua has commanded, and they take them down from off the trees, and cast them into the cave where they had been hid, and put great stones on the mouth of the cave until this very day.
੨੭ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ।
28 And Joshua has captured Makkedah on that day, and he strikes it by the mouth of the sword, and he has devoted its king, them and every person who [is] in it—he has not left a remnant; and he does to the king of Makkedah as he did to the king of Jericho.
੨੮ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
29 And Joshua passes over, and all Israel with him, from Makkedah [to] Libnah, and fights with Libnah;
੨੯ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।
30 and YHWH also gives it into the hand of Israel, and its king, and [Joshua] strikes it by the mouth of the sword, and every person who [is] in it—he does not leave a remnant in it; and he does to its king as he did to the king of Jericho.
੩੦ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
31 And Joshua passes over, and all Israel with him, from Libnah to Lachish, and encamps against it, and fights against it.
੩੧ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।
32 And YHWH gives Lachish into the hand of Israel, and [Joshua] captures it on the second day, and strikes it by the mouth of the sword, and every person who [is] in it, according to all that he did to Libnah.
੩੨ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।
33 Then Horam king of Gezer has come up to help Lachish, and Joshua strikes him and his people, until he has not left a remnant to him.
੩੩ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।
34 And Joshua passes over, and all Israel with him, from Lachish to Eglon, and they encamp against it, and fight against it,
੩੪ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।
35 and capture it on that day, and strike it by the mouth of the sword, and every person who [is] in it he has devoted on that day, according to all that he did to Lachish.
੩੫ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।
36 And Joshua goes up, and all Israel with him, from Eglon to Hebron, and they fight against it,
੩੬ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।
37 and capture it, and strike it by the mouth of the sword, and its king, and all its cities, and every person who [is] in it—he has not left a remnant—according to all that he did to Eglon—and devotes it, and every person who [is] in it.
੩੭ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।
38 And Joshua turns back, and all Israel with him, to Debir, and fights against it,
੩੮ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਨਾਲ ਦਬੀਰ ਨੂੰ ਮੁੜ ਕੇ ਉਸ ਨਾਲ ਯੁੱਧ ਕੀਤਾ।
39 and captures it, and its king, and all its cities, and they strike them by the mouth of the sword, and devote every person who [is] in it—he has not left a remnant; as he did to Hebron so he did to Debir, and to its king, and as he did to Libnah, and to its king.
੩੯ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।
40 And Joshua strikes all the land of the hill-country, and of the south, and of the low-country, and of the springs, and all their kings—he has not left a remnant, and he has devoted all that breathe, as YHWH, God of Israel, commanded.
੪੦ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
41 And Joshua strikes them from Kadesh-Barnea, even to Gaza, and all the land of Goshen, even to Gibeon;
੪੧ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।
42 and Joshua has captured all these kings and their land [at] one time, for YHWH, God of Israel, is fighting for Israel.
੪੨ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।
43 And Joshua turns back, and all Israel with him, to the camp at Gilgal.
੪੩ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।