< Judges 11 >

1 And Jephthah the Gileadite has been a mighty man of valor, and he [is the] son of a harlot woman; and Gilead begets Jephthah,
ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।
2 and the wife of Gilead bears sons to him, and the wife’s sons grow up and cast Jephthah out, and say to him, “You do not inherit in the house of our father; for you [are the] son of another woman.”
ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
3 And Jephthah flees from the face of his brothers, and dwells in the land of Tob; and vain men gather themselves together to Jephthah, and they go out with him.
ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
4 And it comes to pass, after a time, that the sons of Ammon fight with Israel,
ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।
5 and it comes to pass, when the sons of Ammon have fought with Israel, that [the] elderly of Gilead go to take Jephthah from the land of Tob;
ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।
6 and they say to Jephthah, “Come, and you have been for a captain to us, and we fight against the sons of Ammon.”
ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”
7 And Jephthah says to [the] elderly of Gilead, “Have you not hated me? And you cast me out from the house of my father, and why have you come to me now when you are in distress?”
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
8 And [the] elderly of Gilead say to Jephthah, “Therefore, now, we have turned back to you; and you have gone with us, and have fought against the sons of Ammon, and you have been for head to us—to all the inhabitants of Gilead.”
ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”
9 And Jephthah says to [the] elderly of Gilead, “If you are taking me back to fight against the sons of Ammon, and YHWH has given them before me—am I for a head to you?”
ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
10 And [the] elderly of Gilead say to Jephthah, “YHWH is listening between us—if we do not do so according to your word.”
੧੦ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”
11 And Jephthah goes with [the] elderly of Gilead, and the people set him over them for head and for captain, and Jephthah speaks all his words before YHWH in Mizpeh.
੧੧ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
12 And Jephthah sends messengers to the king of the sons of Ammon, saying, “What [is this] to me and to you, that you have come to me, to fight in my land?”
੧੨ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
13 And the king of the sons of Ammon says to the messengers of Jephthah, “Because Israel took my land in his coming up out of Egypt, from Arnon, and to the Jabbok, and to the Jordan; and now, restore them in peace.”
੧੩ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
14 And Jephthah adds yet and sends messengers to the king of the sons of Ammon,
੧੪ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ
15 and says to him, “Thus said Jephthah: Israel did not take the land of Moab, and the land of the sons of Ammon,
੧੫ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,
16 for in their coming up out of Egypt, Israel goes in the wilderness to the Red Sea, and comes to Kadesh,
੧੬ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ
17 and Israel sends messengers to the king of Edom, saying, Please let me pass over through your land, and the king of Edom did not listen; and [Israel] has also sent to the king of Moab, and he has not been willing; and Israel abides in Kadesh,
੧੭ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।
18 and he goes through the wilderness, and goes around the land of Edom and the land of Moab, and comes in at the rising of the sun of the land of Moab, and they encamp beyond Arnon, and have not come into the border of Moab, for Arnon [is] the border of Moab.
੧੮ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
19 And Israel sends messengers to Sihon, king of the Amorite, king of Heshbon, and Israel says to him, Please let us pass over through your land, to my place,
੧੯ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’
20 and Sihon has not trusted Israel to pass over through his border, and Sihon gathers all his people, and they encamp in Jahaz, and fight with Israel;
੨੦ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
21 and YHWH, God of Israel, gives Sihon and all his people into the hand of Israel, and they strike them, and Israel possesses all the land of the Amorite, the inhabitant of that land,
੨੧ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
22 and they possess all the border of the Amorite from Arnon, and to the Jabbok, and from the wilderness, and to the Jordan.
੨੨ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।
23 And now, YHWH, God of Israel, has dispossessed the Amorite from the presence of His people Israel, and you would possess it!
੨੩ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?
24 That which your god Chemosh causes you to possess—do you not possess it? And all that which our God YHWH has dispossessed from our presence—we possess it.
੨੪ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
25 And now, [are] you at all better than Balak son of Zippor, king of Moab? Did he strive with Israel at all? Did he fight against them at all?
੨੫ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?
26 In Israel’s dwelling in Heshbon and in its towns, and in Aroer and in its towns, and in all the cities which [are] by the sides of Arnon [for] three hundred years—and why have you not delivered them in that time?
੨੬ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
27 And I have not sinned against you, and you are doing evil with me—to fight against me. YHWH, the Judge, judges between the sons of Israel and the sons of Ammon today.”
੨੭ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
28 And the king of the sons of Ammon has not listened to the words of Jephthah which he sent to him,
੨੮ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।
29 and the Spirit of YHWH is on Jephthah, and he passes over Gilead and Manasseh, and passes over Mizpeh of Gilead, and he has passed over from Mizpeh of Gilead to the sons of Ammon.
੨੯ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।
30 And Jephthah vows a vow to YHWH and says, “If You give the sons of Ammon into my hand at all—
੩੦ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
31 then it has been, that which comes out from the doors of my house at all to meet me in my turning back in peace from the sons of Ammon—it has been for YHWH, or I have offered up a burnt-offering for it.”
੩੧ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”
32 And Jephthah passes over to the sons of Ammon to fight against them, and YHWH gives them into his hand,
੩੨ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।
33 and he strikes them from Aroer, and to [where] you are going in to Minnith—twenty cities—and to the meadow of the vineyards, [with] a very great striking; and the sons of Ammon are humbled at the presence of the sons of Israel.
੩੩ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
34 And Jephthah comes into Mizpeh, to his house, and behold, his daughter is coming out to meet him with timbrels, and with choruses, and except her alone, he has no son or daughter.
੩੪ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
35 And it comes to pass, when he sees her, that he tears his garments and says, “Aah! My daughter, you have caused me to bend greatly, and you have been among those troubling me; and I have opened my mouth to YHWH, and I am not able to turn back.”
੩੫ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
36 And she says to him, “My father, you have opened your mouth to YHWH, do to me as it has gone out from your mouth, after that YHWH has done vengeance for you on your enemies, on the sons of Ammon.”
੩੬ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
37 And she says to her father, “Let this thing be done to me; desist from me [for] two months, and I go on, and have gone down on the hills, and I weep for my virginity—I and my friends.”
੩੭ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
38 And he says, “Go”; and he sends her away [for] two months, and she goes, she and her friends, and she weeps for her virginity on the hills;
੩੮ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
39 and it comes to pass at the end of two months that she turns back to her father, and he does to her his vow which he has vowed, and she did not know a man; and it is a statute in Israel:
੩੯ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
40 from time to time the daughters of Israel go to talk to the daughter of Jephthah the Gileadite, four days in a year.
੪੦ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।

< Judges 11 >