< Judges 13 >
1 And the sons of Israel add to do evil in the eyes of YHWH, and YHWH gives them into the hand of the Philistines [for] forty years.
੧ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।
2 And there is a certain man of Zorah, of the family of the Danite, and his name [is] Manoah, his wife [is] barren, and has not borne;
੨ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ।
3 and the Messenger of YHWH appears to the woman and says to her, “Now behold, you [are] barren and have not borne; when you have conceived, then you have borne a son.
੩ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।
4 And now, please take heed and do not drink wine and strong drink, and do not eat any unclean thing,
੪ਇਸ ਲਈ ਹੁਣ ਤੂੰ ਧਿਆਨ ਰੱਖੀਂ ਅਤੇ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੀਂ।
5 for behold, you are conceiving and bearing a son, and a razor does not go up on his head, for the youth is a Nazarite to God from the womb, and he begins to save Israel out of the hand of the Philistines.”
੫ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
6 And the woman comes and speaks to her husband, saying, “A Man of God has come to me, and His appearance [is] as the appearance of the Messenger of God, very fearful, and I have not asked Him where He [is] from, and he has not declared His Name to me;
੬ਤਦ ਉਸ ਇਸਤਰੀ ਨੇ ਆਪਣੇ ਪਤੀ ਨੂੰ ਜਾ ਕੇ ਕਿਹਾ, “ਪਰਮੇਸ਼ੁਰ ਦਾ ਇੱਕ ਬੰਦਾ ਮੇਰੇ ਕੋਲ ਆਇਆ ਸੀ। ਉਸ ਦਾ ਰੂਪ ਪਰਮੇਸ਼ੁਰ ਦੇ ਦੂਤ ਦੇ ਰੂਪ ਵਰਗਾ ਬਹੁਤ ਭੈਅ ਯੋਗ ਸੀ ਅਤੇ ਮੈਂ ਉਸ ਨੂੰ ਨਹੀਂ ਪੁੱਛਿਆ ਕਿ ਤੂੰ ਕਿੱਥੋਂ ਦਾ ਹੈਂ ਅਤੇ ਉਸ ਨੇ ਵੀ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
7 and He says to me, Behold, you are pregnant, and bearing a son, and now do not drink wine and strong drink, and do not eat any unclean thing, for the youth is a Nazarite to God from the womb until the day of his death.”
੭ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’”
8 And Manoah makes plea to YHWH and says, “O my Lord, the Man of God whom You sent, please let Him come in again to us, and direct us what we do to the youth who is born.”
੮ਤਦ ਮਾਨੋਆਹ ਨੇ ਯਹੋਵਾਹ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ, ਬੇਨਤੀ ਸੁਣ, ਅਤੇ ਪਰਮੇਸ਼ੁਰ ਦਾ ਉਹ ਬੰਦਾ ਜਿਸ ਨੂੰ ਤੂੰ ਭੇਜਿਆ ਸੀ, ਫੇਰ ਸਾਡੇ ਕੋਲ ਭੇਜ ਤਾਂ ਜੋ ਉਹ ਸਾਨੂੰ ਸਿਖਾਵੇ ਕਿ ਜਿਹੜਾ ਮੁੰਡਾ ਪੈਦਾ ਹੋਵੇਗਾ ਉਸ ਨਾਲ ਅਸੀਂ ਕੀ-ਕੀ ਕਰੀਏ।”
9 And God listens to the voice of Manoah, and the Messenger of God comes again to the woman, and she [is] sitting in a field, and her husband Manoah is not with her,
੯ਪਰਮੇਸ਼ੁਰ ਨੇ ਮਾਨੋਆਹ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦਾ ਦੂਤ ਉਸ ਇਸਤਰੀ ਕੋਲ ਆਇਆ ਜਦ ਉਹ ਖੇਤ ਵਿੱਚ ਬੈਠੀ ਹੋਈ ਸੀ ਪਰ ਉਸ ਵੇਲੇ ਉਸ ਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
10 and the woman hurries, and runs, and declares [it] to her husband, and says to him, “Behold, He has appeared to me—the Man who came on [that] day to me.”
੧੦ਤਦ ਉਸ ਇਸਤਰੀ ਨੇ ਛੇਤੀ ਨਾਲ ਭੱਜ ਕੇ ਆਪਣੇ ਪਤੀ ਨੂੰ ਜਾ ਦੱਸਿਆ ਅਤੇ ਕਿਹਾ, “ਵੇਖੋ, ਉਹੋ ਮਨੁੱਖ ਜੋ ਉਸ ਦਿਨ ਮੇਰੇ ਕੋਲ ਆਇਆ ਸੀ, ਉਹ ਫਿਰ ਮੈਨੂੰ ਵਿਖਾਈ ਦਿੱਤਾ ਹੈ।”
11 And Manoah rises, and goes after his wife, and comes to the Man, and says to Him, “Are you the Man who spoke to the woman?” And He says, “I [am].”
੧੧ਇਹ ਸੁਣਦਿਆਂ ਹੀ ਮਾਨੋਆਹ ਉੱਠ ਕੇ ਆਪਣੀ ਪਤਨੀ ਦੇ ਪਿੱਛੇ ਤੁਰਿਆ ਅਤੇ ਉਸ ਮਨੁੱਖ ਦੇ ਕੋਲ ਆ ਕੇ ਉਸ ਨੂੰ ਪੁੱਛਣ ਲੱਗਾ, “ਕੀ ਤੂੰ ਉਹੋ ਮਨੁੱਖ ਹੈਂ ਜਿਸ ਨੇ ਇਸ ਇਸਤਰੀ ਨਾਲ ਗੱਲਾਂ ਕੀਤੀਆਂ ਸਨ?” ਉਸ ਨੇ ਕਿਹਾ, “ਮੈਂ ਉਹੀ ਹਾਂ।”
12 And Manoah says, “Now let Your words come to pass; what is the custom of the youth—and his work?”
੧੨ਤਦ ਮਾਨੋਆਹ ਨੇ ਕਿਹਾ, “ਜਿਸ ਤਰ੍ਹਾਂ ਤੁਸੀਂ ਕਿਹਾ ਹੈ ਉਸੇ ਤਰ੍ਹਾਂ ਹੀ ਹੋਵੇ, ਪਰ ਉਹ ਮੁੰਡਾ ਕਿਹੋ ਜਿਹਾ ਹੋਵੇਗਾ ਅਤੇ ਕੀ ਕੰਮ ਕਰੇਗਾ?”
13 And the Messenger of YHWH says to Manoah, “Of all that I said to the woman let her take heed;
੧੩ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਕਿਹਾ, “ਉਨ੍ਹਾਂ ਸਾਰੀਆਂ ਵਸਤੂਆਂ ਤੋਂ ਜਿਨ੍ਹਾਂ ਦੇ ਬਾਰੇ ਮੈਂ ਦੱਸਿਆ ਹੈ, ਇਹ ਇਸਤਰੀ ਦੂਰ ਰਹੇ।
14 she does not eat of anything which comes out from the wine-vine, and she does not drink wine and strong drink, and she does not eat any unclean thing; she observes all that I have commanded her.”
੧੪ਕੋਈ ਵੀ ਅਜਿਹੀ ਵਸਤੂ ਜੋ ਦਾਖ ਦੀ ਬਣੀ ਹੋਵੇ, ਇਹ ਨਾ ਖਾਵੇ ਅਤੇ ਨਾ ਦਾਖਰਸ, ਨਾ ਕੋਈ ਨਸ਼ੇ ਵਾਲੀ ਚੀਜ਼ ਪੀਵੇ ਅਤੇ ਨਾ ਹੀ ਕੋਈ ਅਸ਼ੁੱਧ ਵਸਤੂ ਖਾਵੇ, ਇਹ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਯਾਦ ਰੱਖੇ ਜੋ ਮੈਂ ਉਸ ਨੂੰ ਦਿੱਤੇ ਹਨ।”
15 And Manoah says to the Messenger of YHWH, “Please let us detain You, and we prepare a kid of the goats before You.”
੧੫ਤਦ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਅਸੀਂ ਤੁਹਾਨੂੰ ਥੋੜ੍ਹੀ ਦੇਰ ਰੋਕਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਮੇਮਣਾ ਤਿਆਰ ਕਰੀਏ।”
16 And the Messenger of YHWH says to Manoah, “If you detain Me—I do not eat of your bread; and if you prepare a burnt-offering—offer it to YHWH”; for Manoah has not known that He [is] the Messenger of YHWH.
੧੬ਤਾਂ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਉੱਤਰ ਦਿੱਤਾ, “ਭਾਵੇਂ ਤੂੰ ਮੈਨੂੰ ਰੋਕ ਵੀ ਲਵੇਂ ਤਾਂ ਵੀ ਮੈਂ ਤੇਰੇ ਭੋਜਨ ਵਿੱਚੋਂ ਕੁਝ ਨਹੀਂ ਖਾਵਾਂਗਾ, ਪਰ ਜੇ ਤੂੰ ਹੋਮ ਦੀ ਬਲੀ ਚੜ੍ਹਾਉਣਾ ਚਾਹੁੰਦਾ ਹੈਂ ਤਾਂ ਤੈਨੂੰ ਯਹੋਵਾਹ ਦੇ ਅੱਗੇ ਚੜ੍ਹਾਉਣੀ ਚਾਹੀਦੀ ਹੈ।” ਮਾਨੋਆਹ ਨਹੀਂ ਜਾਣਦਾ ਸੀ ਕਿ ਉਹ ਯਹੋਵਾਹ ਦਾ ਦੂਤ ਹੈ।
17 And Manoah says to the Messenger of YHWH, “What [is] Your Name? When Your words come to pass, then we have honored You.”
੧੭ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”
18 And the Messenger of YHWH says to him, “Why do you ask this, My Name, since it [is] incomprehensible?”
੧੮ਤਾਂ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਮੇਰਾ ਨਾਮ ਤਾਂ ਅਚਰਜ਼ ਹੈ। ਇਸ ਲਈ ਤੂੰ ਇਹ ਕਿਉਂ ਪੁੱਛਦਾ ਹੈਂ?”
19 And Manoah takes the kid of the goats, and the present, and offers on the rock to YHWH, and He is doing wonderfully, and Manoah and his wife are looking on,
੧੯ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ।
20 and it comes to pass, in the going up of the flame from off the altar toward the heavens, that the Messenger of YHWH goes up in the flame of the altar, and Manoah and his wife are looking on, and they fall on their faces to the earth,
੨੦ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
21 and the Messenger of YHWH has not added again to appear to Manoah, and to his wife, then Manoah has known that He [is] the Messenger of YHWH.
੨੧ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।
22 And Manoah says to his wife, “We certainly die, for we have seen God.”
੨੨ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”
23 And his wife says to him, “If YHWH were desirous to put us to death, He had not received burnt-offering and present from our hands, nor showed us all these things, nor caused us to hear [anything] like this as [at this] time.”
੨੩ਉਸ ਦੀ ਪਤਨੀ ਨੇ ਉਸ ਨੂੰ ਕਿਹਾ, “ਜੇ ਯਹੋਵਾਹ ਨੇ ਸਾਨੂੰ ਮਾਰਨਾ ਹੁੰਦਾ ਤਾਂ ਸਾਡੇ ਹੱਥੋਂ ਹੋਮ ਦੀ ਬਲੀ ਅਤੇ ਮੈਦੇ ਦੀ ਭੇਟ ਸਵੀਕਾਰ ਨਾ ਕਰਦਾ, ਅਤੇ ਨਾ ਹੀ ਸਾਨੂੰ ਇਹ ਸਾਰੀਆਂ ਗੱਲਾਂ ਵਿਖਾਉਂਦਾ ਅਤੇ ਨਾ ਹੀ ਸਾਨੂੰ ਇਸ ਵੇਲੇ ਇਹੋ ਜਿਹੀਆਂ ਗੱਲਾਂ ਦੱਸਦਾ।”
24 And the woman bears a son, and calls his name Samson, and the youth grows, and YHWH blesses him,
੨੪ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
25 and the Spirit of YHWH begins to move him in the camp of Dan, between Zorah and Eshtaol.
੨੫ਅਤੇ ਯਹੋਵਾਹ ਦਾ ਆਤਮਾ ਮਹਨੇਹ-ਦਾਨ ਵਿੱਚ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਨੂੰ ਉਭਾਰਣ ਲੱਗਾ।