< Malachi 2 >
1 “And now, to you [is] this charge, O priests,
੧ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ
2 If you do not listen, and if you do not lay [it] to heart, To give glory to My Name,” said YHWH of Hosts, “I have sent the curse against you, And I have cursed your blessings, Indeed, I have also cursed it, Because you are not laying [it] to heart.
੨ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।
3 Behold, I am pushing away the seed before you, And have scattered dung before your faces, Dung of your festivals, And it has taken you away with it.
੩ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।
4 And you have known that I have sent this charge to you, For My covenant being with Levi,” said YHWH of Hosts.
੪ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।
5 “My covenant has been of life and of peace with him, And I make them a fear to him, and he fears Me, And because of My Name he has been frightened.
੫ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।
6 The law of truth has been in his mouth, And perverseness has not been found in his lips, In peace and in uprightness he walked with Me, And he brought back many from iniquity.
੬ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।
7 For the lips of a priest preserve knowledge, And they seek law from his mouth, For he [is] a messenger of YHWH of Hosts.
੭ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
8 And you, you have turned from the way, You have caused many to stumble in the Law, You have corrupted the covenant of Levi,” said YHWH of Hosts.
੮ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।
9 “And I also, I have made you despised and low before all the people, Because you are not keeping My ways, And are accepting by superficial things in the Law.”
੯ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।
10 Have we not all one Father? Has not our God created us? Why do we deal treacherously, Each against his brother, To defile the covenant of our fathers?
੧੦ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?
11 Judah has dealt treacherously, And abomination has been done in Israel and in Jerusalem, For Judah has defiled the holy thing of YHWH that He has loved, And has married the daughter of a strange god.
੧੧ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।
12 YHWH cuts off the man who does it, Tempter and tempted—from the tents of Jacob, Even he who is bringing a present near to YHWH of Hosts.
੧੨ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!
13 And you do this a second time, Covering the altar of YHWH with tears, With weeping and groaning, Because there is no more turning to the present, Or receiving of a pleasing thing from your hand.
੧੩ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।
14 And you have said, “Why?” Because YHWH has testified between you And the wife of your youth, That you have dealt treacherously against her, And she [is] your companion, and your covenant-wife.
੧੪ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।
15 And He did not make one [only], And a remnant of the Spirit [is] for him. And what [is] the one [alone]! He is seeking a godly seed. And you have been watchful over your spirit, And with the wife of your youth, None deal treacherously.
੧੫ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
16 “For He hates sending away,” said YHWH, God of Israel, “And he [who] has covered violence with his clothing,” said YHWH of Hosts, “And you have been watchful over your spirit, And you do not deal treacherously.”
੧੬ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
17 You have wearied YHWH with your words, And you have said, “In what have we wearied Him?” In your saying, “Every evildoer [is] good in the eyes of YHWH, And He is delighting in them,” Or, “Where [is] the God of judgment?”
੧੭ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?