< Micah 3 >
1 And I say, “Now hear, O heads of Jacob, And you judges of the house of Israel, Is it not for you to know the judgment?
੧ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?
2 You who are hating good, and loving evil, Taking violently their skin from off them, And their flesh from off their bones,
੨ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
3 And who have eaten the flesh of My people, And their skin from off them have stripped, And their bones they have broken, And they have spread [them] out as in a pot, And as flesh in the midst of a cauldron.”
੩ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!
4 Then they cry to YHWH, And He does not answer them, And hides His face from them at that time, As they have made evil their doings.
੪ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।
5 Thus said YHWH concerning the prophets Who are causing My people to err, Who are biting with their teeth, And have cried “Peace,” And he who does not give to their mouth, They have sanctified against him war:
੫ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
6 “Therefore you have a night without vision, And you have darkness without divination, And the sun has gone in on the prophets, And the day has been black over them.
੬ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ।
7 And the seers have been ashamed, And the diviners have been confounded, And all of them have covered their lip, For there is no answer, O God.”
੭ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।
8 And yet I have been full of power by the Spirit of YHWH, And of judgment, and of might, To declare to Jacob his transgression, And to Israel his sin.
੮ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।
9 Now hear this, O heads of the house of Jacob, And you judges of the house of Israel, Who are making judgment abominable, And pervert all uprightness.
੯ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
10 Building up Zion with blood, And Jerusalem with iniquity.
੧੦ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
11 Her heads judge for a bribe, And her priests teach for hire, And her prophets divine for silver, And on YHWH they lean, saying, “Is not YHWH in our midst? Evil does not come in on us.”
੧੧ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
12 Therefore, for your sake, Zion is plowed a field, and Jerusalem is heaps, And the mountain of the house [is] for high places of a forest!
੧੨ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।