< Nehemiah 9 >
1 And in the twenty-fourth day of this month the sons of Israel have been gathered with fasting, and with sackcloth, and earth on them;
੧ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
2 and the seed of Israel are separated from all sons of a stranger, and stand and confess concerning their sins, and the iniquities of their fathers,
੨ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪੁਰਖਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ।
3 and rise up on their station, and read in the Scroll of the Law of their God YHWH a fourth of the day, and a fourth they are confessing and bowing themselves to their God YHWH.
੩ਤਦ ਉਹ ਆਪਣੇ-ਆਪਣੇ ਸਥਾਨ ਤੇ ਖੜ੍ਹੇ ਹੋ ਕੇ ਦਿਨ ਦੇ ਇੱਕ ਪਹਿਰ ਤੱਕ ਆਪਣੇ ਪਰਮੇਸ਼ੁਰ ਯਹੋਵਾਹ ਦੀ ਬਿਵਸਥਾ ਦੀ ਪੁਸਤਕ ਨੂੰ ਪੜ੍ਹਦੇ ਰਹੇ ਅਤੇ ਦੂਸਰੇ ਪਹਿਰ ਆਪਣੇ ਪਾਪਾਂ ਦਾ ਇਕਰਾਰ ਕਰਦੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਰਹੇ।
4 And there stand up on the ascent, of the Levites, Jeshua, and Bani, Kadmiel, Shebaniah, Bunni, Sherebiah, Bani, Chenani, and they cry with a loud voice to their God YHWH.
੪ਤਦ ਲੇਵੀਆਂ ਵਿੱਚੋਂ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁੰਨੀ, ਸ਼ੇਰੇਬਯਾਹ, ਬਾਨੀ ਅਤੇ ਕਨਾਨੀ ਨੇ ਪੌੜੀਆਂ ਉੱਤੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਦੁਹਾਈ ਦਿੱਤੀ।
5 And the Levites say, [even] Jeshua, and Kadmiel, Bani, Hashabniah, Sherebiah, Hodijah, Shebaniah, Pethahiah, “Rise, bless your God YHWH, From age to age, And they bless the Name of Your glory That [is] exalted above all blessing and praise.
੫ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
6 You [are] He, O YHWH, Yourself—You have made the heavens, The heavens of the heavens, and all their host, The earth and all that [are] on it, The seas and all that [are] in them, And You are keeping all of them alive, And the host of the heavens are bowing themselves to You.
੬“ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,
7 You [are] He, O YHWH God, Who fixed on Abraham, And brought him out from Ur of the Chaldeans, And made his name Abraham,
੭ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
8 And found his heart steadfast before You, So as to make with him the covenant, To give the land of the Canaanite, The Hittite, the Amorite, and the Perizzite, and the Jebusite, and the Girgashite, To give [it] to his seed. And You establish Your words, For You [are] righteous,
੮ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।”
9 And see the affliction of our fathers in Egypt, And their cry have heard by the Sea of Suph,
੯“ਤੂੰ ਸਾਡੇ ਪੁਰਖਿਆਂ ਦੀ ਬਿਪਤਾ ਨੂੰ ਮਿਸਰ ਵਿੱਚ ਵੇਖਿਆ ਅਤੇ ਤੂੰ ਲਾਲ ਸਮੁੰਦਰ ਉੱਤੇ ਉਨ੍ਹਾਂ ਦੀ ਦੁਹਾਈ ਨੂੰ ਸੁਣਿਆ।
10 And give signs and wonders on Pharaoh, And on all his servants, And on all the people of his land, For You have known that they have acted proudly against them, And You make to Yourself a name as [at] this day.
੧੦ਤੂੰ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਅਤੇ ਉਸ ਦੇ ਦੇਸ਼ ਦੇ ਸਾਰੇ ਲੋਕਾਂ ਨੂੰ ਸਜ਼ਾ ਦੇਣ ਲਈ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਏ ਕਿਉਂਕਿ ਤੂੰ ਜਾਣਦਾ ਸੀ ਕਿ ਮਿਸਰੀ ਉਨ੍ਹਾਂ ਦੇ ਵਿਰੁੱਧ ਹੰਕਾਰ ਨਾਲ ਵਰਤਾਉ ਕਰਦੇ ਸਨ, ਇਸ ਲਈ ਤੂੰ ਆਪਣੇ ਲਈ ਇੱਕ ਅਜਿਹਾ ਵੱਡਾ ਨਾਮ ਬਣਾਇਆ, ਜਿਵੇਂ ਅੱਜ ਦੇ ਦਿਨ ਹੈ।
11 And You have cleaved the sea before them, And they pass over into the midst of the sea on the dry land, And their pursuers You have cast into the depths, As a stone, into the strong waters.
੧੧ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।
12 And by a pillar of cloud You have led them by day, And by a pillar of fire by night, To lighten to them the way in which they go.
੧੨ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।
13 And on Mount Sinai You have come down, Even to speak with them from the heavens, And You give to them right judgments, And true laws, good statutes and commands.
੧੩ਫਿਰ ਤੂੰ ਸੀਨਈ ਪਰਬਤ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ।
14 And Your holy Sabbath You have made known to them, And commands, and statutes, and law, You have commanded for them, By the hand of Your servant Moses;
੧੪ਤੂੰ ਉਨ੍ਹਾਂ ਨੂੰ ਆਪਣੇ ਪਵਿੱਤਰ ਸਬਤ ਤੋਂ ਜਾਣੂ ਕਰਾਇਆ ਅਤੇ ਆਪਣੇ ਦਾਸ ਮੂਸਾ ਦੇ ਰਾਹੀਂ ਹੁਕਮ, ਬਿਧੀਆਂ ਅਤੇ ਬਿਵਸਥਾ ਉਨ੍ਹਾਂ ਨੂੰ ਦਿੱਤੀ।
15 And bread from the heavens You have given to them for their hunger, And water from a rock have brought out to them for their thirst, And say to them to go in to possess the land That You have lifted up Your hand to give to them.
੧੫ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”
16 And they and our fathers have acted proudly, And harden their neck, And have not listened to Your commands,
੧੬ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
17 Indeed, they refuse to listen, And have not remembered Your wonders that You have done with them, And harden their neck and appoint a head, To turn back to their service, in their rebellion; And You [are] a God of pardons, Gracious, and merciful, long-suffering, and abundant in kindness, And have not forsaken them.
੧੭ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,
18 Also, when they have made to themselves a molten calf, And say, This [is] your god That brought you up out of Egypt, And do great despisings,
੧੮ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
19 and You, in Your abundant mercies, Have not forsaken them in the wilderness—The pillar of the cloud has not turned aside from off them by day, To lead them in the way, And the pillar of the fire by night, To give light to them and the way in which they go.
੧੯ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।
20 And Your good Spirit You have given, To cause them to act wisely; And Your manna You have not withheld from their mouth, And water You have given to them for their thirst,
੨੦ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
21 And forty years You have nourished them in a wilderness; They have not lacked; Their garments have not worn out, And their feet have not swelled.
੨੧ਚਾਲ੍ਹੀ ਸਾਲ ਤੱਕ ਤੂੰ ਜੰਗਲ ਵਿੱਚ ਉਨ੍ਹਾਂ ਦੀ ਪਾਲਣਾ ਕੀਤੀ ਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਰਹੀ, ਨਾ ਤਾਂ ਉਨ੍ਹਾਂ ਦੇ ਕੱਪੜੇ ਪੁਰਾਣੇ ਹੋਏ ਅਤੇ ਨਾ ਹੀ ਉਨ੍ਹਾਂ ਦੇ ਪੈਰ ਸੁੱਜੇ।
22 And You give to them kingdoms, and peoples, And apportion them to the corner, And they possess the land of Sihon, And the land of the king of Heshbon, And the land of Og king of Bashan.
੨੨ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ।
23 And You have multiplied their sons as the stars of the heavens, And bring them into the land That You have said to their fathers to go in to possess.
੨੩ਤੂੰ ਉਨ੍ਹਾਂ ਦੇ ਵੰਸ਼ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦਿੱਤਾ ਜਿਸ ਦੇ ਲਈ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਕਿਹਾ ਸੀ ਕਿ ਉਹ ਉੱਥੇ ਜਾ ਕੇ ਉਸ ਦੇ ਅਧਿਕਾਰੀ ਬਣ ਜਾਣਗੇ।
24 And the sons come in, and possess the land, And You humble the inhabitants of the land—the Canaanites—before them, And give them into their hand, and their kings, And the peoples of the land, To do with them according to their pleasure.
੨੪ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।
25 And they capture fortified cities, and fat ground, And possess houses full of all good, Dug-wells, vineyards, and olive-yards, And fruit-trees in abundance, And they eat, and are satisfied, And become fat, And delight themselves in Your great goodness.
੨੫ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।
26 And they are disobedient, And rebel against You, And cast Your law behind their back, And Your prophets they have slain, Who testified against them, To bring them back to You, And they do great despisings,
੨੬“ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
27 And You give them into the hand of their adversaries, And they distress them, And in the time of their distress they cry to You, And You, from the heavens, hear, And according to Your abundant mercies, Give saviors to them, And they save them out of the hand of their adversaries.
੨੭ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
28 And when they have rest, They turn back to do evil before You, And You leave them in the hand of their enemies, And they rule over them; And they return, and call You, And You hear from the heavens, And deliver them many times, According to Your mercies,
੨੮ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,
29 And testify against them, To bring them back to Your law; And they have acted proudly, And have not listened to Your commands, And against Your judgments have sinned—Which man does and has lived in them—And they give a stubborn shoulder, And have hardened their neck, And have not listened.
੨੯ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।
30 And You draw over them many years, And testify against them by Your Spirit, By the hand of Your prophets, And they have not given ear, And You give them into the hand of peoples of the lands,
੩੦ਫਿਰ ਵੀ ਤੂੰ ਬਹੁਤ ਸਾਲਾਂ ਤੱਕ ਉਨ੍ਹਾਂ ਨੂੰ ਸਹਿੰਦਾ ਰਿਹਾ ਅਤੇ ਆਪਣੇ ਆਤਮਾ ਨਾਲ ਨਬੀਆਂ ਦੇ ਰਾਹੀਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਪਰ ਉਨ੍ਹਾਂ ਨੇ ਕੰਨ ਨਾ ਲਾਇਆ, ਇਸ ਲਈ ਤੂੰ ਉਨ੍ਹਾਂ ਨੂੰ ਦੇਸ਼-ਦੇਸ਼ ਦੇ ਲੋਕਾਂ ਦੇ ਹੱਥ ਵਿੱਚ ਦੇ ਦਿੱਤਾ।
31 and in Your abundant mercies You have not made them a consumption, Nor have forsaken them; For a God, gracious and merciful, [are] You.
੩੧ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।”
32 And now, O our God—God, the great, the mighty, And the fearful, Keeping the covenant and the kindness—Do not let all the travail that has found us be little before You, For our kings, for our heads, and for our priests, And for our prophets, and for our fathers, And for all Your people, From the days of the kings of Asshur to this day;
੩੨“ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,
33 And You [are] righteous concerning all that has come on us, For You have done truth, And we have done wickedly;
੩੩ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ।
34 And our kings, our heads, Our priests, and our fathers, Have not done Your law, Nor attended to Your commands, And to Your testimonies, That You have testified against them;
੩੪ਸਾਡੇ ਰਾਜਿਆਂ ਨੇ, ਹਾਕਮਾਂ ਨੇ, ਜਾਜਕਾਂ ਨੇ ਅਤੇ ਸਾਡੇ ਪੁਰਖਿਆਂ ਨੇ ਨਾ ਤਾਂ ਤੇਰੀ ਬਿਵਸਥਾ ਦੇ ਅਨੁਸਾਰ ਕੰਮ ਕੀਤਾ, ਨਾ ਤੇਰੇ ਹੁਕਮਾਂ ਨੂੰ ਮੰਨਿਆ ਅਤੇ ਨਾ ਹੀ ਤੇਰੀਆਂ ਚਿਤਾਉਣੀਆਂ ਵੱਲ ਜਿਹੜੀ ਤੂੰ ਉਨ੍ਹਾਂ ਦੇ ਵਿਰੁੱਧ ਦਿੱਤੀਆਂ, ਧਿਆਨ ਦਿੱਤਾ।
35 And they, in their kingdom, And in Your abundant goodness, That You have given to them, And in the land, the large and the fat, That You have set before them, Have not served You, Nor turned back from their evil doings.
੩੫ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ।”
36 Behold, we—today—[are] servants, And the land that You have given to our fathers, To eat its fruit and its good, Behold, we [are] servants on it,
੩੬“ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
37 And its increase it is multiplying to the kings Whom You have set over us In our sins; And over our bodies they are ruling, And over our livestock, According to their pleasure, And we [are] in great distress.
੩੭ਇਸ ਧਰਤੀ ਦੀ ਬਹੁਤੀ ਪੈਦਾਵਾਰ ਉਨ੍ਹਾਂ ਰਾਜਿਆਂ ਨੂੰ ਮਿਲਦੀ ਹੈ ਜਿਨ੍ਹਾਂ ਨੂੰ ਤੂੰ ਸਾਡੇ ਉੱਤੇ ਸਾਡੇ ਪਾਪਾਂ ਦੇ ਕਾਰਨ ਠਹਿਰਾਇਆ ਹੈ, ਅਤੇ ਉਹ ਸਾਡੇ ਸਰੀਰਾਂ ਉੱਤੇ ਅਤੇ ਸਾਡੇ ਪਸ਼ੂਆਂ ਉੱਤੇ ਆਪਣੀ ਇੱਛਾ ਅਨੁਸਾਰ ਹਕੂਮਤ ਕਰਦੇ ਹਨ, ਇਸ ਕਾਰਨ ਅਸੀਂ ਵੱਡੇ ਦੁੱਖ ਵਿੱਚ ਹਾਂ।”
38 And for all this we are making a steadfast covenant, And are writing, And over him who is sealed [Are] our heads, our Levites, [and] our priests.”
੩੮ਇਸ ਸਭ ਦੇ ਕਾਰਨ ਅਸੀਂ ਇੱਕ ਸੱਚਾ ਇਕਰਾਰ ਕਰਦੇ ਹਾਂ ਅਤੇ ਲਿਖ ਕੇ ਵੀ ਦਿੰਦੇ ਹਾਂ ਅਤੇ ਹਾਕਮ, ਸਾਡੇ ਲੇਵੀ ਅਤੇ ਸਾਡੇ ਜਾਜਕ ਉਸ ਦੇ ਉੱਤੇ ਮੋਹਰ ਲਾਉਂਦੇ ਹਨ।