< Proverbs 21 >
1 The heart of a king [is] streams of waters in the hand of YHWH, He inclines it wherever He pleases.
੧ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
2 Every way of a man [is] right in his own eyes, And YHWH is pondering hearts.
੨ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
3 To do righteousness and judgment, Is chosen of YHWH rather than sacrifice.
੩ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
4 Loftiness of eyes, and breadth of heart, Tillage of the wicked [is] sin.
੪ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
5 The purposes of the diligent [are] only to advantage, And of every hasty one, only to want.
੫ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
6 The making of treasures by a lying tongue, [Is] a vanity driven away of those seeking death.
੬ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
7 The spoil of the wicked catches them, Because they have refused to do judgment.
੭ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
8 The way of a man who is vile [is] contrary, And the pure—his work [is] upright.
੮ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
9 Better to sit on a corner of the roof, Than [with] a woman of contentions and a house of company.
੯ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
10 The soul of the wicked has desired evil, his neighbor is not gracious in his eyes.
੧੦ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
11 When the scorner is punished, the simple becomes wise, And in giving understanding to the wise He receives knowledge.
੧੧ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
12 The Righteous One is acting wisely Toward the house of the wicked, He is overthrowing the wicked for wickedness.
੧੨ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
13 Whoever is shutting his ear from the cry of the poor, He also cries, and is not answered.
੧੩ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
14 A gift in secret pacifies anger, And a bribe in the bosom—strong fury.
੧੪ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
15 To do justice [is] joy to the righteous, But ruin to workers of iniquity.
੧੫ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
16 A man who is wandering from the way of understanding, Rests in an assembly of Rephaim.
੧੬ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
17 Whoever [is] loving mirth [is] a poor man, Whoever is loving wine and oil makes no wealth.
੧੭ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
18 The wicked [is] an atonement for the righteous, And the treacherous dealer for the upright.
੧੮ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
19 Better to dwell in a wilderness land, Than [with] a woman of contentions and anger.
੧੯ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
20 A treasure to be desired, and oil, [Is] in the habitation of the wise, And a foolish man swallows it up.
੨੦ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
21 Whoever is pursuing righteousness and kindness, Finds life, righteousness, and honor.
੨੧ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
22 The wise has gone up a city of the mighty, And brings down the strength of its confidence.
੨੨ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
23 Whoever is keeping his mouth and his tongue, Is keeping his soul from adversities.
੨੩ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
24 Proud, haughty, scorner—his name, Who is working in the wrath of pride.
੨੪ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
25 The desire of the slothful slays him, For his hands have refused to work.
੨੫ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
26 All the day desiring he has desired, And the righteous gives and does not withhold.
੨੬ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
27 The sacrifice of the wicked [is] abomination, Much more when he brings it in wickedness.
੨੭ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
28 A false witness perishes, And an attentive man speaks forever.
੨੮ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
29 A wicked man has hardened by his face, And the upright—he prepares his way.
੨੯ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
30 There is no wisdom, nor understanding, Nor counsel against YHWH.
੩੦ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
31 A horse is prepared for a day of battle, And the deliverance [is] of YHWH!
੩੧ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।