< Proverbs 26 >
1 As snow in summer, and as rain in harvest, So honor [is] not fitting for a fool.
੧ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 As a bird by wandering, as a swallow by flying, So reviling without cause does not come.
੨ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 A whip is for a horse, a bridle for a donkey, And a rod for the back of fools.
੩ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 Do not answer a fool according to his folly, Lest you are like to him—even you.
੪ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 Answer a fool according to his folly, Lest he is wise in his own eyes.
੫ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 He is cutting off feet, he is drinking injury, Who is sending things by the hand of a fool.
੬ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 The two legs of the lame have been weak, And an allegory in the mouth of fools.
੭ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 As one who is binding a stone in a sling, So [is] he who is giving honor to a fool.
੮ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 A thorn has gone up into the hand of a drunkard, And an allegory in the mouth of fools.
੯ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 The Former of all [is] great, And He is rewarding a fool, And is rewarding transgressors.
੧੦ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 As a dog has returned to its vomit, A fool is repeating his folly.
੧੧ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 You have seen a man wise in his own eyes, More hope of a fool than of him!
੧੨ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 The slothful has said, “A lion [is] in the way, A lion [is] in the broad places.”
੧੩ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 The door turns around on its hinge, And the slothful on his bed.
੧੪ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 The slothful has hid his hand in a dish, He is weary of bringing it back to his mouth.
੧੫ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 Wiser [is] the slothful in his own eyes, Than seven [men] returning a reason.
੧੬ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 Laying hold on the ears of a dog, [Is] a passer-by making himself wrath for strife [that is] not his own.
੧੭ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 As [one] pretending to be feeble, Who is casting sparks, arrows, and death,
੧੮ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 So has a man deceived his neighbor, And has said, “Am I not playing?”
੧੯ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 Fire is going out without wood, And contention ceases without a tale-bearer,
੨੦ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21 Coal to burning coals, and wood to fire, And a man of contentions to kindle strife.
੨੧ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 The words of a tale-bearer [are] as self-inflicted wounds, And they have gone down [to] the inner parts of the heart.
੨੨ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 Silver of dross spread over potsherd, [Are] burning lips and an evil heart.
੨੩ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 A hater pretends by his lips, And he places deceit in his heart,
੨੪ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 When his voice is gracious do not trust in him, For seven abominations [are] in his heart.
੨੫ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26 Hatred is covered by deceit, Its wickedness is revealed in an assembly.
੨੬ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27 Whoever is digging a pit falls into it, And the roller of a stone, it turns to him.
੨੭ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28 A lying tongue hates its bruised ones, And a flattering mouth works an overthrow!
੨੮ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।