< Proverbs 7 >
1 My son! Keep my sayings, And lay up my commands with you.
੧ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 Keep my commands, and live, And my law as the pupil of your eye.
੨ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 Bind them on your fingers, Write them on the tablet of your heart.
੩ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
4 Say to wisdom, “You [are] my sister.” And cry to understanding, “Relative!”
੪ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
5 To preserve you from a strange woman, From a stranger who has made her sayings smooth.
੫ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6 For at a window of my house, I have looked out through my casement,
੬ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7 And I see among the simple ones, I discern among the sons, A young man lacking understanding,
੭ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 Passing on in the street, near her corner, And the way [to] her house he steps,
੮ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 In the twilight—in the evening of day, In the darkness of night and blackness.
੯ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 And behold, a woman to meet him—(A harlot’s dress, and watchful of heart,
੧੦ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11 She [is] noisy, and stubborn, her feet do not rest in her house.
੧੧ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 Now in an out-place, now in broad places, And she lies in wait near every corner)—
੧੨ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13 And she laid hold on him and kissed him, She has hardened her face and says to him,
੧੩ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14 “Sacrifices of peace-offerings [are] by me, Today I have completed my vows.
੧੪ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15 Therefore I have come forth to meet you, To earnestly seek your face, and I find you.
੧੫ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
16 I decked my bed [with] ornamental coverings, Carved works—cotton of Egypt.
੧੬ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
17 I sprinkled my bed [with] myrrh, aloes, and cinnamon.
੧੭ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18 Come, we are filled [with] love until the morning, We delight ourselves in loves.
੧੮ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 For the man is not in his house, He has gone on a long journey.
੧੯ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20 He has taken a bag of money in his hand, At the day of the new moon he comes to his house.”
੨੦ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21 She turns him aside with the abundance of her speech, She forces him with the flattery of her lips.
੨੧ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22 He is going after her straight away, he comes as an ox to the slaughter, And as a chain to the discipline of a fool,
੨੨ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23 Until an arrow splits his liver, As a bird has hurried to a snare, And has not known that it [is] for its life.
੨੩ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24 And now, you sons, listen to me, And give attention to sayings of my mouth.
੨੪ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25 Do not let your heart turn to her ways, Do not wander in her paths,
੨੫ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
26 For many [are] the wounded she caused to fall, And mighty [are] all her slain ones.
੨੬ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
27 The ways of Sheol—her house, Going down to inner chambers of death! (Sheol )
੨੭ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol )