< Psalms 149 >

1 Praise YAH! Sing to YHWH a new song, His praise in an assembly of saints.
ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
2 Israel rejoices in his Maker, Sons of Zion rejoice in their king.
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
3 They praise His Name in a dance, Sing praise to Him with timbrel and harp.
ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
4 For YHWH is pleased with His people, He beautifies the humble with salvation.
ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
5 Saints exult in glory, They sing aloud on their beds.
ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
6 The exaltation of God [is] in their throat, And a two-edged sword in their hand.
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
7 To do vengeance among nations, Punishments among the peoples.
ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
8 To bind their kings with chains, And their honored ones with chains of iron,
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
9 To do among them the judgment written, It [is] an honor for all his saints. Praise YAH!
ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!

< Psalms 149 >