< Psalms 27 >

1 BY DAVID. YHWH [is] my light and my salvation, Whom do I fear? YHWH [is] the strength of my life, Of whom am I afraid?
ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
2 When evildoers come near to me to eat my flesh, My adversaries and my enemies to me, They have stumbled and fallen.
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
3 Though a host encamps against me, My heart does not fear, Though war rises up against me, In this I [am] confident.
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
4 One [thing] I asked of YHWH—it I seek: My dwelling in the house of YHWH, All the days of my life, To look on the pleasantness of YHWH, And to inquire in His temple.
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
5 For He hides me in a dwelling place in the day of evil, He hides me in a secret place of His tent, He raises me up on a rock.
ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
6 And now my head is lifted up, Above my enemies—my surrounders, And I sacrifice in His tent sacrifices of shouting, I sing, indeed, I sing praise to YHWH.
ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
7 Hear, O YHWH, my voice—I call, And favor me, and answer me.
ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
8 My heart said to You, “They sought my face, Your face, O YHWH, I seek.”
“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
9 Do not hide Your face from me, Do not turn Your servant aside in anger, You have been my help. Do not leave me, nor forsake me, O God of my salvation.
ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
10 When my father and my mother Have forsaken me, then YHWH gathers me.
੧੦ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
11 Show me, O YHWH, Your way, And lead me in a path of uprightness, For the sake of my beholders.
੧੧ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
12 Do not give me to the will of my adversaries, For false witnesses have risen against me, And they breathe out violence to me.
੧੨ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
13 I had not believed to look on the goodness of YHWH In the land of the living!
੧੩ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ ।
14 Look to YHWH—be strong, And He strengthens your heart, Indeed, look to YHWH!
੧੪ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

< Psalms 27 >