< Psalms 45 >

1 TO THE OVERSEER. [SET] ON “LILIES.” AN INSTRUCTION OF THE SONS OF KORAH. A SONG OF LOVES. My heart has stirred a good word, I am telling my works to the King, My tongue [is] the pen of a speedy writer.
ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੇਸ਼ਨੀਮ ਰਾਗ ਦੇ ਵਿੱਚ ਕੋਰਹ ਵੰਸ਼ੀਆਂ ਦਾ ਮਸ਼ਕੀਲ। ਪ੍ਰੇਮ ਦਾ ਗੀਤ। ਮੇਰਾ ਮਨ ਇੱਕ ਚੰਗੀ ਗੱਲ ਨਾਲ ਉੱਛਲ ਰਿਹਾ ਹੈ, ਜੋ ਕੁਝ ਮੈਂ ਪਾਤਸ਼ਾਹ ਦੇ ਵਿਖੇ ਰਚਿਆ ਹੈ, ਉਹ ਮੈਂ ਸੁਣਾਉਂਦਾ ਹਾਂ, ਮੇਰੀ ਜੀਭ ਮਾਹਿਰ ਲਿਖਾਰੀ ਦੀ ਲੇਖਣੀ ਹੈ।
2 You have been beautified above the sons of men, Grace has been poured into Your lips, Therefore God has blessed You for all time.
ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
3 Gird Your sword on the thigh, O Mighty [One], Your splendor and Your majesty!
ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।
4 As for Your majesty—prosper [and] ride! Because of truth, meekness, [and] righteousness, And Your right hand shows You fearful things.
ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!
5 Your arrows [are] sharp—Peoples fall under You—In the heart of the enemies of the King.
ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।
6 Your throne, O God, [is for] all time and forever, A scepter of uprightness [Is] the scepter of Your kingdom.
ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!
7 You have loved righteousness and hate wickedness, Therefore God, Your God, has anointed You With oil of joy above Your companions.
ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
8 Myrrh, and aloes, [and] cassia [Cover] all Your garments; Out of palaces of ivory, Stringed instruments have made You glad.
ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
9 Daughters of kings [are] among Your precious ones, A queen has stood at Your right hand, In pure gold of Ophir.
ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।
10 Listen, O daughter, and see, incline your ear, And forget your people, and your father’s house,
੧੦ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!
11 And the King desires your beauty, Because He [is] your Lord—bow yourself to Him,
੧੧ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ।
12 And the daughter of Tyre with a present, The rich of the people appease your face.
੧੨ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।
13 All glory [is] the daughter of the king within, Her clothing [is] with filigrees of gold.
੧੩ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜ਼ਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ।
14 In various colors she is brought to the King; Afterward, virgins, her companions, Are brought to You.
੧੪ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।
15 They are brought with joy and gladness, They come into the palace of the King.
੧੫ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।
16 Instead of Your fathers are Your sons, You appoint them for princes in all the earth.
੧੬ਤੇਰੇ ਪੁਰਖਿਆਂ ਦੇ ਥਾਂ ਤੇਰੇ ਪੁੱਤਰ ਹੋਣਗੇ, ਜਿਨ੍ਹਾਂ ਨੂੰ ਤੂੰ ਸਾਰੀ ਧਰਤੀ ਉੱਤੇ ਸਰਦਾਰ ਬਣਾਵੇਂਗਾ।
17 I make mention of Your Name in all generations, Therefore peoples praise You, For all time and forever!
੧੭ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।

< Psalms 45 >