< Song of Solomon 8 >
1 Who makes you as a brother to me, Suckling the breasts of my mother? I find you outside, I kiss you, Indeed, they do not despise me,
੧ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!
2 I lead you, I bring you into my mother’s house, She teaches me, I cause you to drink of the spiced wine, Of the juice of my pomegranate,
੨ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
3 His left hand [is] under my head, And his right embraces me.
੩ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
4 I have adjured you, daughters of Jerusalem, How you stir up, And how you wake the love until she pleases!
੪ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ?
5 Who [is] this coming from the wilderness, Hastening herself for her beloved? Under the citron-tree I have awoken you, There your mother pledged you, There she [who] bore you gave a pledge.
੫ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
6 Set me as a seal on your heart, as a seal on your arm, For strong as death is love, Sharp as Sheol is jealousy, Its burnings [are] burnings of fire, a flame of YAH! (Sheol )
੬ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol )
7 Many waters are not able to quench the love, And floods do not wash it away. If one gives all the wealth of his house for love, Treading down—they tread on it.
੭ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
8 We have a little sister, and she does not have breasts, What do we do for our sister, In the day that it is told of her?
੮ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
9 If she is a wall, we build by her a palace of silver. And if she is a door, We fashion by her board-work of cedar.
੯ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
10 I [am] a wall, and my breasts as towers, Then I have been in his eyes as one finding peace.
੧੦ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
11 Solomon has a vineyard in Ba‘al-Hamon, He has given the vineyard to keepers, Each brings for its fruit one thousand pieces of silver;
੧੧ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
12 My vineyard—my own—is before me, The one thousand [is] for you, O Solomon. And the two hundred for those keeping its fruit. O dweller in gardens!
੧੨ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13 The companions are attending to your voice, Cause me to hear. Flee, my beloved, and be like to a roe,
੧੩ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
14 Or to a young one of the harts on mountains of spices!
੧੪ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!