< Micah 2 >

1 Woe to those who devise iniquity and work evil on their beds. When the morning is light, they practice it, because it is in the power of their hand.
ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
2 They covet fields, and seize them; and houses, and take them away: and they oppress a man and his house, even a man and his heritage.
ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।
3 Therefore thus says the LORD: "Look, I am planning against these people a disaster, from which you will not remove your necks, neither will you walk haughtily; for it is an evil time.
ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ!
4 In that day they will take up a parable against you, and lament with a doleful lamentation, saying, 'We are utterly ruined. My people's possession is divided up. Indeed he takes it from me and assigns our fields to traitors.'"
ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ!
5 Therefore you will have no one who divides the land by lot in the assembly of the LORD.
ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ।
6 "Do not prophesy." They prophesy. "Do not prophesy about these things. Disgrace won't overtake us."
ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।
7 Shall it be said, O house of Jacob: "Is the Spirit of the LORD angry? Are these his doings? Do not my words do good to him who walks blamelessly?"
ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?
8 But lately my people have risen up as an enemy. You strip the robe and clothing from those who pass by without a care, returning from battle.
ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।
9 You drive the women of my people out from their pleasant houses; from their young children you take away my blessing forever.
ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।
10 Arise, and depart. For this is not your resting place, because of uncleanness that destroys, even with a grievous destruction.
੧੦ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।
11 If a man walking in a spirit of falsehood lies: "I will prophesy to you of wine and of strong drink;" he would be the prophet of this people.
੧੧ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
12 I will surely assemble, Jacob, all of you; I will surely gather the remnant of Israel; I will put them together as the sheep of Bozrah, as a flock in the midst of their pasture; they will swarm with people.
੧੨ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
13 The breaker goes up before them. They break through the gate, and go out. And their king passes on before them, with the LORD at their head.
੧੩ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।

< Micah 2 >