< Exodus 27 >

1 "You shall make the altar of acacia wood, eight feet seven inches long, and eight feet seven inches broad; the altar shall be foursquare: and its height shall be five feet two inches.
ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।
2 You shall make its horns on its four corners; its horns shall be of one piece with it; and you shall overlay it with bronze.
ਤੂੰ ਉਹ ਦੇ ਸਿੰਗ ਉਹ ਦੇ ਚੌਹਾਂ ਖੂੰਜਿਆਂ ਉੱਤੇ ਬਣਾਈਂ। ਉਹ ਦੇ ਸਿੰਗ ਉਸੇ ਤੋਂ ਹੋਣ ਅਤੇ ਤੂੰ ਉਸ ਨੂੰ ਪਿੱਤਲ ਨਾਲ ਮੜ੍ਹੀਂ।
3 You shall make its pots to take away its ashes, its shovels, its basins, its flesh hooks, and its fire pans: all its vessels you shall make of bronze.
ਤੂੰ ਉਹ ਦੀ ਸੁਆਹ ਚੁੱਕਣ ਵਾਲੇ ਤਸਲੇ, ਉਹ ਦੇ ਕੜਛੇ ਅਤੇ ਉਹ ਦੇ ਬਾਟੇ ਅਤੇ ਉਹ ਦੀਆਂ ਤ੍ਰਿਸੂਲੀਆਂ ਅਤੇ ਉਹ ਦੀਆਂ ਅੰਗੀਠੀਆਂ ਬਣਾਈਂ।
4 You shall make a grating for it of network of bronze: and on the net you shall make four bronze rings in its four corners.
ਉਸ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।
5 You shall put it under the ledge around the altar beneath, that the net may reach halfway up the altar.
ਤੂੰ ਉਹ ਨੂੰ ਜਗਵੇਦੀ ਦੇ ਥੜੇ ਦੇ ਹੇਠ ਰੱਖੀਂ। ਇਸ ਤਰ੍ਹਾਂ ਉਹ ਜਾਲੀ ਜਗਵੇਦੀ ਦੇ ਵਿਚਕਾਰ ਹੋਵੇ।
6 You shall make poles for the altar, poles of acacia wood, and overlay them with bronze.
ਤੂੰ ਜਗਵੇਦੀ ਲਈ ਚੋਬਾਂ ਬਣਾਈਂ ਅਰਥਾਤ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਅਤੇ ਤੂੰ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹੀਂ।
7 Its poles shall be put into the rings, and the poles shall be on the two sides of the altar, when carrying it.
ਤੂੰ ਉਹ ਦੀਆਂ ਚੋਬਾਂ ਨੂੰ ਕੜਿਆਂ ਵਿੱਚ ਪਾਵੀਂ ਅਤੇ ਉਹ ਚੋਬਾਂ ਜਗਵੇਦੀ ਦੇ ਚੁੱਕਣ ਲਈ ਦੋਹੀਂ ਪਾਸੀਂ ਹੋਣਗੀਆਂ।
8 You shall make it with hollow planks. They shall make it as it has been shown you on the mountain.
ਤੂੰ ਉਹ ਨੂੰ ਫੱਟੀਆਂ ਨਾਲ ਖੋਖਲਾ ਬਣਾਈਂ। ਜਿਵੇਂ ਤੈਨੂੰ ਪਰਬਤ ਉੱਤੇ ਦਿਖਾਇਆ ਗਿਆ ਉਸੇ ਤਰ੍ਹਾਂ ਉਹ ਉਸ ਨੂੰ ਬਣਾਉਣ।
9 "You shall make the court of the tabernacle: for the south side southward there shall be hangings for the court of fine twined linen one hundred seventy-two feet three inches long for one side:
ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
10 and its pillars shall be thirty-four feet five inches, and their sockets twenty, of bronze; the hooks of the pillars and their fillets shall be of silver.
੧੦ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
11 Likewise for the north side in length there shall be hangings one hundred seventy-two feet three inches, and its pillars thirty-four feet five inches, and their sockets thirty-four feet five inches, of bronze; the hooks of the pillars, and their fillets, of silver.
੧੧ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੀਆਂ ਕਨਾਤਾਂ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।
12 For the breadth of the court on the west side shall be hangings of eighty-six feet one inch; their pillars seventeen feet three inches, and their sockets seventeen feet three inches.
੧੨ਵਿਹੜੇ ਦੀ ਚੌੜਾਈ ਲਈ ਲਹਿੰਦੇ ਪਾਸੇ ਵੱਲ ਪੰਜਾਹ ਹੱਥ ਦੀਆਂ ਕਨਾਤਾਂ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਦਸ ਅਤੇ ਚੀਥੀਆਂ ਦਸ ਹੋਣ।
13 The breadth of the court on the east side eastward shall be eighty-six feet one inch.
੧੩ਅਤੇ ਵਿਹੜੇ ਦੀ ਚੌੜਾਈ ਚੜ੍ਹਦੇ ਪਾਸੇ ਵੱਲ ਪੰਜਾਹ ਹੱਥ ਹੋਵੇ
14 The hangings for the one side of the gate shall be twenty-five feet ten inches; their pillars five feet two inches, and their sockets five feet two inches.
੧੪ਅਤੇ ਦਰਵਾਜ਼ੇ ਦੇ ਇੱਕ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ
15 For the other side shall be hangings of twenty-five feet ten inches; their pillars five feet two inches, and their sockets five feet two inches.
੧੫ਅਤੇ ਦੂਜੇ ਪਾਸੇ ਦੀਆਂ ਕਨਾਤਾਂ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ।
16 For the gate of the court shall be a screen of thirty-four feet five inches, of blue, and purple, and scarlet, and fine twined linen, the work of the embroiderer; their pillars six feet eleven inches, and their sockets six feet eleven inches.
੧੬ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।
17 All the pillars of the court around shall be filleted with silver; their hooks of silver, and their sockets of bronze.
੧੭ਅਤੇ ਵਿਹੜੇ ਦੀਆਂ ਸਾਰੀਆਂ ਥੰਮ੍ਹੀਆਂ ਚੁਫ਼ੇਰੇ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।
18 The length of the court shall be one hundred seventy-two feet three inches, and the breadth eighty-six feet one inch every where, and the height eight feet seven inches, of fine twined linen, and their sockets of bronze.
੧੮ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।
19 All the instruments of the tabernacle in all its service, and all its pins, and all the pins of the court, shall be of bronze.
੧੯ਡੇਰੇ ਦਾ ਸਾਰਾ ਸਮਾਨ ਜਿਹੜਾ ਉਸ ਦੀ ਸਾਰੀ ਉਪਾਸਨਾ ਲਈ ਹੋਵੇ ਅਤੇ ਉਹ ਦੀਆਂ ਸਾਰੀਆਂ ਕੀਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕੀਲੀਆਂ ਪਿੱਤਲ ਦੀਆਂ ਹੋਣ।
20 "You shall command the children of Israel, that they bring to you pure olive oil beaten for the light, to cause a lamp to burn continually.
੨੦ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।
21 In the Tent of Meeting, outside the veil which is before the testimony, Aaron and his sons shall keep it in order from evening to morning before Jehovah: it shall be a statute forever throughout their generations on the behalf of the children of Israel.
੨੧ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।

< Exodus 27 >