< Jeremiah 13 >

1 Thus says Jehovah to me, "Go, and buy yourself a linen belt, and put it on your waist, and do not put it in water."
ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
2 So I bought a belt according to the word of Jehovah, and put it on my waist.
ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ
3 The word of Jehovah came to me the second time, saying,
ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
4 "Take the belt that you have bought, which is on your waist, and arise, go to the Perath, and hide it there in a cleft of the rock."
ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ
5 So I went, and hid it by the Perath, as Jehovah commanded me.
ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
6 It happened after many days, that Jehovah said to me, "Arise, go to the Perath, and take the belt from there, which I commanded you to hide there."
ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
7 Then I went to the Perath, and dug, and took the belt from the place where I had hidden it; and look, the belt was marred, it was profitable for nothing.
ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।
8 Then the word of Jehovah came to me, saying,
ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
9 "Thus says Jehovah, 'In this way I will mar the pride of Judah, and the great pride of Jerusalem.
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ
10 This evil people, who refuse to hear my words, who walk in the stubbornness of their heart, and are gone after other gods to serve them, and to worship them, shall even be as this belt, which is profitable for nothing.
੧੦ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
11 For as the belt clings to the waist of a man, so have I caused to cling to me the whole house of Israel and the whole house of Judah,' says Jehovah; 'that they might be my people, for a name, for praise, and for glory. But they would not listen.
੧੧ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ ।
12 Therefore you shall speak to them this word: 'Thus says Jehovah, the God of Israel, "Every jar shall be filled with wine."' And if they shall say to you, 'Do we not certainly know that every jar shall be filled with wine?'
੧੨ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
13 Then you shall tell them, 'Thus says Jehovah, "Look, I will fill all the inhabitants of this land, even the kings who sit on David's throne, and the priests, and the prophets, and all the inhabitants of Jerusalem, with drunkenness.
੧੩ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
14 I will dash them one against another, even the fathers and the sons together, says Jehovah. I will not pity, nor spare, nor have compassion, that I should not destroy them."'"
੧੪ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।
15 "Hear, and give ear; do not be proud; for Jehovah has spoken.
੧੫ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।
16 Give glory to Jehovah your God, before he causes darkness, and before your feet stumble on the dark mountains, and, while you look for light, he turns it into the shadow of death, and makes it gross darkness.
੧੬ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
17 But if you will not hear it, my soul shall weep in secret for your pride; and my eye shall weep bitterly, and run down with tears, because Jehovah's flock is taken captive."
੧੭ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।
18 "Say to the king and to the queen mother, 'Take a lowly seat, for your glorious crowns have come down from your heads.
੧੮ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।
19 The cities toward the Negev are shut, and there is no one to open them: Judah is carried away into exile, all of it; it is wholly carried away into exile.'"
੧੯ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।
20 "Lift up your eyes, and see those who come from the north: where is the flock that was given you, your beautiful flock?
੨੦ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?
21 What will you say, when he shall set over you as head those whom you have yourself taught to be friends to you? Shall not sorrows take hold of you, as of a woman in travail?
੨੧ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?
22 If you say in your heart, 'Why are these things come on me?' for the greatness of your iniquity are your skirts uncovered, and your heels suffer violence.
੨੨ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
23 Can the Ethiopian change his skin, or the leopard his spots? Then may you also do good, who are accustomed to do evil.
੨੩ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!
24 'therefore I will scatter them, as the stubble that passes away, by the wind of the wilderness.
੨੪ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
25 This is your lot, the portion measured to you from me,' says Jehovah; 'because you have forgotten me, and trusted in falsehood.
੨੫ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
26 therefore I will also uncover your skirts on your face, and your shame shall appear.
੨੬ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
27 I have seen your abominations, even your adulteries, and your neighing, the lewdness of your prostitution, on the hills in the field. Woe to you, Jerusalem. You will not be made clean; how long shall it yet be?'"
੨੭ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?

< Jeremiah 13 >