< Mark 1 >
1 The beginning of the Good News of Jesus Christ, the Son of God.
੧ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।
2 As it is written in Isaiah the prophet, "Look, I send my messenger ahead of you, who will prepare your way before you.
੨ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,
3 The voice of one crying in the wilderness, 'Prepare the way of the Lord. Make his roads straight.'"
੩ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
4 John came baptizing in the wilderness and preaching a baptism of repentance for forgiveness of sins.
੪ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
5 And all the country of Judea went out to him and all those from Jerusalem, and they were baptized by him in the Jordan river, confessing their sins.
੫ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
6 And John was clothed with camel's hair and a leather belt around his waist. He ate locusts and wild honey.
੬ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
7 And he preached, saying, "After me comes he who is mightier than I, the strap of whose sandals I am not worthy to stoop down and loosen.
੭ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।
8 I baptized you in water, but he will baptize you in the Holy Spirit."
੮ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
9 And it happened in those days, that Jesus came from Nazareth of Galilee, and was baptized by John in the Jordan.
੯ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
10 Immediately coming up from the water, he saw the heavens parting, and the Spirit descending on him like a dove.
੧੦ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
11 And a voice came out of the sky, "You are my beloved Son, with you I am well pleased."
੧੧ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
12 And immediately the Spirit drove him out into the wilderness.
੧੨ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।
13 He was in the wilderness forty days tempted by Satan. He was with the wild animals; and the angels were serving him.
੧੩ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
14 Now after John was taken into custody, Jesus came into Galilee, proclaiming the Good News of God,
੧੪ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
15 and saying, "The time is fulfilled, and the kingdom of God is near. Repent, and believe in the Good News."
੧੫ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
16 And passing along by the sea of Galilee, he saw Simon and Andrew the brother of Simon casting a net into the sea, for they were fishermen.
੧੬ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।
17 Jesus said to them, "Come, follow me, and I will make you into fishers of people."
੧੭ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
18 And immediately they left the nets, and followed him.
੧੮ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
19 And going on a little further, he saw James the son of Zebedee, and John, his brother, who were also in the boat mending the nets.
੧੯ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
20 And immediately he called them, and they left their father, Zebedee, in the boat with the hired servants, and went after him.
੨੦ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।
21 And they went into Capernaum, and immediately on the Sabbath day he entered into the synagogue and taught.
੨੧ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
22 And they were astonished at his teaching, for he taught them as having authority, and not as the scribes.
੨੨ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।
23 And just then there was in their synagogue a man with an unclean spirit, and he shouted,
੨੩ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
24 saying, "What do we have to do with you, Jesus, Nazarene? Have you come to destroy us? I know you who you are: the Holy One of God."
੨੪ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
25 And Jesus rebuked him, saying, "Be quiet, and come out of him."
੨੫ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!
26 And the unclean spirit, convulsing him and crying with a loud voice, came out of him.
੨੬ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
27 And they were all amazed, so that they questioned among themselves, saying, "What is this? A new teaching? For with authority he commands even the unclean spirits, and they obey him."
੨੭ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
28 And at once the news of him went out everywhere into all the region of Galilee and its surrounding area.
੨੮ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
29 And Immediately, when they had come out of the synagogue, they came into the house of Simon and Andrew, with James and John.
੨੯ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
30 Now Simon's mother-in-law was sick in bed with a fever, and immediately they told him about her.
੩੦ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
31 And he came and took her by the hand, and raised her up. The fever left her, and she served them.
੩੧ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
32 At evening, when the sun had set, they brought to him all who were sick, and those who were possessed by demons.
੩੨ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
33 And all the city was gathered together at the door.
੩੩ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
34 And he healed many who were sick with various diseases, and cast out many demons. He did not allow the demons to speak, because they knew him.
੩੪ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
35 And early in the morning, while it was still dark, he rose up and went out, and departed into a deserted place, and prayed there.
੩੫ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
36 And Simon and those who were with him followed after him;
੩੬ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।
37 and they found him, and told him, "Everyone is looking for you."
੩੭ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।
38 And he said to them, "Let us go somewhere else into the next towns, that I may preach there also, because I came out for this reason."
੩੮ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।
39 And he went into their synagogues throughout all Galilee, preaching and casting out demons.
੩੯ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
40 And a leper came to him, begging him, and knelt down and said to him, "Lord, if you want to, you can make me clean."
੪੦ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
41 And being moved with compassion, he stretched out his hand, and touched him, and said to him, "I am willing. Be cleansed."
੪੧ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
42 And immediately the leprosy departed from him, and he was made clean.
੪੨ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
43 And he strictly warned him, and immediately sent him out,
੪੩ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
44 and said to him, "See you say nothing to anyone, but go show yourself to the priest, and offer for your cleansing the things which Moses commanded, for a testimony to them."
੪੪ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
45 But he went out, and began to proclaim it freely, and to spread about the matter, so that Jesus could no more openly enter into a city, but was outside in desert places: and they came to him from everywhere.
੪੫ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।