< Titus 3 >
1 Remind them to be in subjection to rulers and to authorities, to be obedient, to be ready for every good work,
੧ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
2 to speak evil of no one, not to be contentious, to be gentle, showing courtesy to all people.
੨ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
3 For we were also once foolish, disobedient, deceived, serving various lusts and pleasures, living in malice and envy, hateful, and hating one another.
੩ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।
4 But when the kindness of God our Savior and his love toward humankind appeared,
੪ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।
5 not by works of righteousness, which we did ourselves, but according to his mercy, he saved us, through the washing of rebirth and renewing by the Holy Spirit,
੫ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
6 whom he poured out on us richly, through Jesus Christ our Savior;
੬ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।
7 that, being justified by his grace, we might be made heirs according to the hope of everlasting life. (aiōnios )
੭ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ। (aiōnios )
8 This saying is faithful, and concerning these things I desire that you affirm confidently, so that those who have believed God may be careful to maintain good works. These things are good and profitable for people;
੮ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।
9 but shun foolish questionings, genealogies, strife, and disputes about the law; for they are unprofitable and vain.
੯ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।
10 Reject a divisive person after a first and second warning;
੧੦ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।
11 knowing that such a one is perverted, and sins, being self-condemned.
੧੧ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।
12 When I send Artemas to you, or Tychicus, be diligent to come to me to Nicopolis, for I have determined to winter there.
੧੨ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।
13 Send Zenas, the Law scholar, and Apollos on their journey speedily, that nothing may be lacking for them.
੧੩ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।
14 Let our people also learn to maintain good works for necessary uses, that they may not be unfruitful.
੧੪ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫਲ ਨਾ ਰਹਿਣ।
15 All who are with me greet you. Greet those who love us in faith. Grace be with you all.
੧੫ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।